ਆਈ ਤਾਜ਼ਾ ਵੱਡੀ ਖਬਰ
ਕਹਿੰਦੇ ਹਨ ਹਾਦਸਾ ਕਿਸੇ ਵੀ ਸਮੇਂ ਕਿਸੇ ਵੀ ਵਿਅਕਤੀ ਨਾਲ ਵਾਪਰ ਸਕਦਾ ਹੈ । ਕਈ ਵਾਰ ਕੁਝ ਅਜਿਹੇ ਹਾਦਸੇ ਵਾਪਰਦੇ ਹਨ ਜਿਨ੍ਹਾਂ ਨੂੰ ਵੇਖ ਕੇ ਸਾਡੇ ਰੌਂਗਟੇ ਤੱਕ ਖਡ਼੍ਹੇ ਹੋ ਜਾਂਦੇ ਹਨ , ਪਰ ਕਈ ਵਾਰ ਕੁਝ ਦਰਦਨਾਕ ਹਾਦਸੇ ਵਿਅਕਤੀ ਦੀ ਰੂਹ ਤਕ ਕੰਬਾ ਦਿੰਦੇ ਹਨ । ਅਜਿਹਾ ਹੀ ਇੱਕ ਰੂਹ ਕੰਬਾਊ ਹਾਦਸਾ ਹਿਮਾਚਲ ਪ੍ਰਦੇਸ਼ ਵਿੱਚ ਵਾਪਰਿਆ ਹੈ । ਜਿੱਥੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਦੇਰ ਸ਼ਾਮ ਨੈਸ਼ਨਲ ਹਾਈਵੇ ਤੇ ਇਕ ਟਰੱਕ ਦੇ ਪਲਟਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ । ਜਦ ਕਿ ਇਸ ਦਰਦਨਾਕ ਹਾਦਸੇ ਦੌਰਾਨ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ।
ਜ਼ਖ਼ਮੀ ਹੋਏ ਲੋਕਾਂ ਨੂੰ ਮੌਕੇ ਤੇ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ । ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਤੇ ਇਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ । ਉੱਥੇ ਹੀ ਪ੍ਰਾਪਤ ਜਾਣਕਾਰੀ ਮੁਤਾਬਕ ਇਹ ਵੀ ਦੱਸਿਆ ਹੈ ਕਿ ਇਸ ਹਾਦਸੇ ਵਿੱਚ ਸ਼ਿਕਾਰ ਹੋਏ ਵਿਅਕਤੀ ਸਡ਼ਕ ਦੇ ਕਿਨਾਰੇ ਡਿਵਾਇਡਰ ਲਾਹੁਣ ਦਾ ਕੰਮ ਕਰ ਰਹੇ ਸਨ। ਜਿਸ ਦੌਰਾਨ ਇਹ ਹਾਦਸਾ ਵਾਪਰਿਆ ਤੇ ਇਹ ਲੋਕ ਆਪਣਾ ਕੰਮ ਨਿਪਟਾ ਕੇ ਟਰੈਕਟਰ ਤੇ ਚੰਬਾ ਵਾਪਸ ਆ ਰਹੇ ਸੀ । ਇਸ ਦੌਰਾਨ ਝਨੇਰ ਤੋਂ ਕੁਝ ਦੂਰੀ ਤੇ ਟਰੈਕਟਰ ਚਾਲਕ ਨੇ ਅਚਾਨਕ ਵਾਹਨ ਤੋਂ ਕੰਟਰੋਲ ਗੁਆ ਦਿੱਤਾ ।
ਜਿਸ ਕਾਰਨ ਟਰੈਕਟਰ ਬੇਕਾਬੂ ਹੋ ਗਿਆ ਤੇ ਉਹ ਸੜਕ ਤੋਂ ਹੇਠਾਂ ਖੇਤਾਂ ਵਿੱਚ ਜਾ ਡਿੱਗਿਆ । ਜਿਸ ਦੇ ਚੱਲਦੇ ਦੋ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ । ਜਦਕਿ ਜਿਹੜੇ ਤਿੰਨ ਮਜ਼ਦੂਰਾਂ ਨੇ ਇਸ ਦੌਰਾਨ ਟਰੱਕ ਤੋਂ ਛਾਲ ਮਾਰੀ ਉਨ੍ਹਾਂ ਦੀ ਜਾਨ ਬਚ ਗਈ।
ਜਿਸ ਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਤੇ ਜਿਨ੍ਹਾਂ ਲੋਕਾਂ ਦੀ ਮੌਤ ਹੋਈ। ਉੱਥੇ ਹੀ ਪੁਲੀਸ ਨੇ ਇਨ੍ਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਪੁਲੀਸ ਵੱਲੋਂ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ।
ਤਾਜਾ ਜਾਣਕਾਰੀ