ਆਈ ਤਾਜ਼ਾ ਵੱਡੀ ਖਬਰ
ਦੇਸ਼ ਭਰ ਦੇ ਵੱਖੋ ਵੱਖਰੇ ਥਾਵਾਂ ਤੇ ਹਰ ਰੋਜ਼ ਦਰਦਨਾਕ ਭਿਆਨਕ ਸੜਕੀ ਹਾਦਸੇ ਵਾਪਰ ਰਹੇ ਹਨ । ਜਿਸ ਕਾਰਨ ਲੋਕਾਂ ਦੀਆਂ ਹਰ ਰੋਜ਼ ਜਾਨਾਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਦੇਸ਼ ਦੇ ਹਰਿਆਣਾ ਤੋਂ ਸਾਹਮਣੇ ਆਇਆ , ਜਿੱਥੇ ਹਿਸਾਰ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ । ਜਿਸ ਦੇ ਚੱਲਦੇ ਪੰਜ ਲੋਕਾਂ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਹਾਦਸਾ ਹਿਸਾਰ ਜ਼ਿਲ੍ਹੇ ਚ ਐਤਵਾਰ ਦੇਰ ਰਾਤ ਵਾਪਰਿਆ । ਇਸ ਹਾਦਸੇ ਵਿਚ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਸਮੇਤ ਕੁੱਲ ਪੰਜ ਲੋਕਾਂ ਦੀ ਮੌਤ ਹੋ ਗਈ । ਪੁਲੀਸ ਵੱਲੋਂ ਇਹ ਜਾਣਕਾਰੀ ਸੋਮਵਾਰ ਨੂੰ ਦਿੱਤੀ ਗਈ ।
ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਘਟਨਾ ਐਤਵਾਰ ਰਾਤ ਹਾਈਵੇ ਰੋਡ ਨੇੜੇ ਵਾਪਰੀ । ਪੁਲੀਸ ਨੇ ਦੱਸਿਆ ਕਿ ਉਲਟ ਦਿਸ਼ਾ ਤੋਂ ਆ ਰਹੀ ਇਕ ਟਰੱਕ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ । ਜਿਸ ਕਾਰਨ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਦੋਨਾਂ ਵਾਹਨਾਂ ਦੀ ਟੱਕਰ ‘ਚ ਦੋ ਮੋਟਰਸਾਈਕਲ ਟਕਰਾ ਗਏ । ਇਸ ਦੌਰਾਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਵੀ ਮਾਰਿਆ ਗਿਆ । ਪੁਲੀਸ ਨੇ ਦੱਸਿਆ ਕਿ ਹਾਦਸੇ ਚ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ, ਜਦਕਿ ਟਰੱਕ ਸੜਕ ਤੇ ਹੀ ਪਲਟ ਗਿਆ ।
ੳੁਨ੍ਹਾਂ ਦੱਸਿਆ ਕਿ ਘਟਨਾ ਦੌਰਾਨ ਭਿਵਾਨੀ ਵਾਸੀ ਗੋਬਿੰਦਾ ਆਪਣੇ ਪਰਿਵਾਰ ਦੇ ਚਾਰ ਮੈਂਬਰਾਂ ਸਮੇਤ ਘਰ ਪਰਤ ਰਹੇ ਸਨ ਤੇ ਪੁਲੀਸ ਨੂੰ ਦੱਸਿਆ ਕਿ ਗੋਵਿੰਦਾ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ । ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ।
ਜਦ ਕਿ ਉਨ੍ਹਾਂ ਦੇ ਚਾਰ ਪਰਿਵਾਰਕ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ । ਪੁਲੀਸ ਨੇ ਹੁਣ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਲਈ ਹੈ । ਪੁਲਸ ਨੇ ਦੱਸਿਆ ਕਿ ਬਾਸ ਪਿੰਡ ਵਾਸੀ ਸੁਰੇਂਦਰ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਦੂਜੀ ਮੋਟਰਸਾਈਕਲ ‘ਤੇ ਸਨ। ਉਨ੍ਹਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਹਾਂਸੀ ਦੇ ਇਕ ਨਿੱਜੀ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਤਾਜਾ ਜਾਣਕਾਰੀ