BREAKING NEWS
Search

ਇਥੇ ਵੱਡੇ ਚੱਕਰਵਾਤ ‘ਮੈਡੂਸ’ ਦੇ ਮੰਡਰਾ ਰਹੇ ਖਤਰੇ ਕਾਰਨ ਜਾਰੀ ਹੋਇਆ ਰੈੱਡ ਅਲਰਟ, ਸਕੂਲ ਕਾਲਜ ਬੰਦ ਕਰਨ ਦਾ ਕੀਤਾ ਐਲਾਨ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਉਥੇ ਇਨ੍ਹਾਂ ਦੇ ਚਲਦਿਆਂ ਹੋਇਆਂ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਨੇ ਲੋਕਾਂ ਦੇ ਦਿਲਾਂ ਵਿੱਚ ਡਰ ਵੀ ਪੈਦਾ ਕਰ ਦਿੱਤਾ ਹੈ। ਹੁਣ ਇਥੇ ਵੱਡੇ ਚੱਕਰਵਾਤ ‘ਮੈਡੂਸ’ ਦੇ ਮੰਡਰਾ ਰਹੇ ਖਤਰੇ ਕਾਰਨ ਜਾਰੀ ਹੋਇਆ ਰੈੱਡ ਅਲਰਟ, ਸਕੂਲ ਕਾਲਜ ਬੰਦ ਕਰਨ ਦਾ ਕੀਤਾ ਐਲਾਨ , ਜਿਸ ਬਾਰੇ ਤਾਜਾ ਵਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤਾਮਿਲਨਾਡੂ-ਪੁਡੁਚੇਰੀ ਦੇ ਵਿੱਚ ਭਾਰੀ ਬਰਸਾਤ ਹੋਣ ਦੇ ਚੱਲਦਿਆਂ ਹੋਇਆਂ ਜਿੱਥੇ ਖ਼ਤਰਾ ਮੰਡਰਾ ਰਿਹਾ ਹੈ। ਉੱਥੇ ਹੀ ਮੌਸਮ ਵਿਭਾਗ ਵੱਲੋਂ ਹੁਣ ਮੌਸਮ ਸਬੰਧੀ ਜਾਣਕਾਰੀ ਜਾਰੀ ਕੀਤੀ ਗਈ ਹੈ।

ਜਿੱਥੇ ਮੌਸਮ ਵਿਭਾਗ ਵੱਲੋਂ ਚੱਕਰਵਾਤ ‘ਮੈਡੂਸ’ ਨੂੰ ਲੈ ਕੇ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਜਿਸ ਦੇ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲ-ਕਾਲਜ ਬੰਦ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਜਿੱਥੇ ਦੇਸ਼ ਦੇ ਦੱਖਣੀ ਹਿੱਸਿਆਂ ਵਿੱਚ ਚੱਕਰਵਾਤ ‘ਮੈਡੂਸ’ ਦਾ ਖਤਰਾ ਮੰਡਰਾ ਰਿਹਾ ਹੈ। ਉੱਥੇ ਹੀ ਸ਼ੁੱਕਰਵਾਰ ਨੂੰ ਇਸ ਚੱਕਰਵਾਤ ਦੇ ਚੇੱਨਈ ਤੱਟ ਨਾਲ ਟਕਰਾਉਣ ਦੀ ਸੰਭਾਵਨਾ ਵੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ,ਜਿਨ੍ਹਾਂ ਖੇਤਰਾਂ ਵਿੱਚ 9 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

ਉਨ੍ਹਾਂ ਵਿੱਚ ਅਵਿਲੁਪੁਰਮ, ਕੁਡਾਲੋਰ, ਤੰਜਾਵੁਰ, ਤਿਰੁਵਰੂਰ, ਨਾਗਪਟਿਨਮ ਦੇ ਨਾਲ ਪੁਡੁਚੇਰੀ ਅਤੇ ਕਰਾਇਕਲ ਸ਼ਾਮਿਲ ਹਨ। ਉੱਥੇ ਹੀ ਤਾਮਿਲਨਾਡੂ ਦੇ ਨਮਕਕਲ,ਥੇਨੀ, ਮਦੁਰੇ, ਵਿਰੁਧੁਨਗਰ, ਥਿਰੁਪੁਰ, ਕੋਇੰਬਟੂਰ, ਨੀਲਗਿਰੀ,ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਮਿਆਨੀ ਬਾਰਿਸ਼ ਹੋ ਸਕਦੀ ਹੈ। ਚੇੱਨਈ ਸਥਿਤ ਖੇਤਰੀ ਮੌਸਮ ਵਿਗਿਆਨ ਕੇਂਦਰ ਨੇ ਅਗਲੇ ਤਿੰਨ ਘੰਟਿਆਂ ਵਿੱਚ ਤ੍ਰਿਵੱਲੂਰ, ਚੇੱਨਈ, ਚੇਂਗਲਪੱਟੂ ਤੇ ਕਾਂਚੀਪੁਰਮ ਜ਼ਿਲ੍ਹਿਆਂ ਵਿੱਚ ਕੁਝ ਸਥਾਨਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਅਲਰਟ ਮਗਰੋਂ ਤਾਮਿਲਨਾਡੂ ਸਰਕਾਰ ਨੇ 10 ਜ਼ਿਲ੍ਹਿਆਂ ਵਿੱਚ NDRF ਤੇ ਰਾਜ ਸੁਰੱਖਿਆ ਬਲ ਦੀਆਂ 12 ਟੀਮਾਂ ਨੂੰ ਤੈਨਾਤ ਕਰ ਦਿੱਤਾ ਗਿਆ ਹੈ।

ਚੇੱਨਈ, ਵਿੱਲਪੁਰਮ ਅਤੇ ਕਾਂਚੀਪੁਰਮ ਜ਼ਿਲ੍ਹਿਆਂ ਵਿੱਚ ਸਾਰੇ ਸਕੂਲਾਂ-ਕਾਲਜਾਂ ਨੂੰ ਅੱਜ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਸ ਨੂੰ ਲੈ ਕੇ ਤਾਮਿਲਨਾਡੂ, ਪੁਡੁਚੇਰੀ ਤੇ ਆਂਧਰਾ ਪ੍ਰਦੇਸ਼ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਰਾਜਾਂ ਦੇ ਕਈ ਜ਼ਿਲ੍ਹਿਆਂ ਵਿੱਚ ਸਕੂਲ-ਕਾਲਜਾਂ ਵਿੱਚ ਅੱਜ ਛੁੱਟੀ ਦਾ ਐਲਾਨ ਕੀਤਾ ਗਿਆ ਹੈ।



error: Content is protected !!