BREAKING NEWS
Search

ਇਥੋਂ ਆਈ ਵੱਡੀ ਮਾੜੀ ਖਬਰ, ਟੀਚਰ ਤੇ ਸਟੂਡੈਂਟ ਦੀ ਰਿਪੋਟ ਆ ਗਈ ਪਾਜ਼ੀਟਿਵ- ਸਕੂਲ ਚ ਕਰਤੀ ਛੁੱਟੀ

ਆਈ ਤਾਜ਼ਾ ਵੱਡੀ ਖਬਰ  

ਦੁਨੀਆ ਵਿਚ ਸ਼ੁਰੂ ਹੋਣ ਵਾਲੀ ਕਰੋਨਾ ਨੇ ਸਾਰੀ ਦੁਨੀਆਂ ਨੂੰ ਹੀ ਪ੍ਰਭਾਵਿਤ ਕੀਤਾ ਹੈ ਅਤੇ ਇਸ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੇ ਗਈ। ਜਿਸ ਕਾਰਨ ਸਾਰੇ ਦੇਸ਼ਾਂ ਨੂੰ ਆਰਥਿਕ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ। ਇਸ ਕਰੋਨਾ ਦੇ ਚਲਦੇ ਹੋਏ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾਉਂਦੇ ਹੋਏ ਅਤੇ ਉਹਨਾਂ ਨੂੰ ਘੱਟ ਕਰਨ ਲਈ ਜਿੱਥੇ ਹਵਾਈ ਉਡਾਨਾਂ ਤੇ ਰੋਕ ਲਾ ਦਿੱਤੀ ਗਈ ਸੀ। ਉਥੇ ਹੀ ਟੀਕਾਕਰਨ ਅਤੇ ਸਖ਼ਤ ਪਾਬੰਦੀਆਂ ਦੇ ਕਾਰਨ ਇਸ ਕਰੋਨਾ ਨੂੰ ਠੱਲ ਪਾਉਣ ਤੋਂ ਬਾਅਦ ਮੁੜ ਤੋਂ ਸਾਰੇ ਦੇਸ਼ਾਂ ਵੱਲੋਂ ਜ਼ਿੰਦਗੀ ਨੂੰ ਪਟਰੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਫਿਰ ਤੋਂ ਕਈ ਦੇਸ਼ਾਂ ਵਿੱਚ ਕਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਚੁੱਕੇ ਹਨ।

ਚੀਨ ਦੇ ਵੀ 10 ਵੱਡੇ ਸ਼ਹਿਰਾਂ ਵਿਚ ਤਾਲਾਬੰਦੀ ਕੀਤੀ ਗਈ ਹੈ। ਹੁਣ ਇੱਥੇ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਅਧਿਆਪਕ ਅਤੇ ਵਿਦਿਆਰਥੀ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਕੂਲ ਵਿੱਚ ਛੁੱਟੀ ਕੀਤੀ ਗਈ ਹੈ। ਦੇਸ਼ ਵਿਚ ਜਿੱਥੇ ਬਹੁਤ ਲੰਮੇ ਸਮੇਂ ਤੱਕ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ਸੀ।

ਉਥੇ ਹੀ ਬੱਚਿਆ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ ਸੀ। ਹੁਣ ਮੁੜ ਤੋਂ ਜਿੱਥੇ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਦੇਸ਼ ਅੰਦਰ ਜਿਥੇ ਫਿਰ ਕਰੋਨਾ ਦੇ ਮਾਮਲਿਆਂ ਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਅੱਜ ਦਿੱਲੀ ਤੋਂ ਇਲਾਵਾ ਐੱਨ ਸੀ ਆਰ ਦੇ ਨੋਏਡਾ ਅਤੇ ਗਾਜ਼ੀਆਬਾਦ ਦੇ ਨਾਲ ਲਗਦੇ ਸਕੂਲਾਂ ਤੋਂ ਵੀ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ।

ਜਿੱਥੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਸਿੱਖਿਆ ਵਿਭਾਗ ਵੱਲੋਂ ਖਾਸ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਦਿੱਲੀ ਦੇ ਸਕੂਲ ਵਿਚ ਅਧਿਆਪਕ ਅਤੇ ਵਿਦਿਆਰਥੀ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਹੋਣ ਤੋਂ ਬਾਅਦ ਜਿੱਥੇ ਵਿੱਦਿਅਕ ਅਦਾਰੇ ਨੂੰ ਬੰਦ ਕਰ ਦਿੱਤਾ ਗਿਆ ਹੈ ਉਥੇ ਹੀ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਬਾਕੀ ਵਿਦਿਆਰਥੀਆਂ ਦੇ ਟੈਸਟ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਅਗਲੇ ਆਦੇਸ਼ਾਂ ਤੱਕ ਇਸ ਸਕੂਲ ਨੂੰ ਬੰਦ ਰੱਖਿਆ ਜਾ ਰਿਹਾ ਹੈ ਕਿਉਂਕਿ ਦਿੱਲੀ ਵਿਚ ਫਿਰ ਤੋਂ ਕਰੋਨਾ ਦਾ ਕਹਿਰ ਦੇਖਿਆ ਜਾ ਰਿਹਾ ਹੈ।



error: Content is protected !!