BREAKING NEWS
Search

ਇਸ ਕਾਰਨ ਤੋਂ ਅੱਕੇ ਹੋਏ ਇਹਨਾਂ 6 ਪਿੰਡਾਂ ਨੇ ਕਰਤਾ ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਮੁਕੰਮਲ ਬਾਈਕਾਟ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿਚ ਜਾ ਕੇ ਲੋਕਾਂ ਨੂੰ ਵੋਟਾਂ ਲਈ ਭਰੋਸਾ ਦੁਆਇਆ ਜਾ ਰਿਹਾ ਹੈ ਕਿ ਉਹਨਾਂ ਦੀ ਪਾਰਟੀ ਸੱਤਾ ਵਿਚ ਆਉਣ ਤੇ ਉਨ੍ਹਾਂ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ। ਉੱਥੇ ਹੀ ਬਹੁਤ ਸਾਰੀਆਂ ਪਾਰਟੀਆਂ ਦਾ ਵੱਖ-ਵੱਖ ਖੇਤਰਾਂ ਵਿਚ ਜਾਣ ਤੇ ਉਥੋਂ ਦੇ ਲੋਕਾਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਜੋ ਕਿ ਬਹੁਤ ਸਾਰੇ ਲੋਕਾਂ ਵੱਲੋਂ ਕਿਸਾਨੀ ਸੰਘਰਸ਼ ਦੇ ਕਾਰਣ ਵੀ ਕਈ ਪਾਰਟੀਆਂ ਦੇ ਖ਼ਿਲਾਫ਼ ਰੋਸ ਵੇਖਿਆ ਜਾ ਰਿਹਾ ਹੈ। ਉੱਥੇ ਹੀ ਇਸ ਵਾਰ ਵੋਟਰ ਪਹਿਲਾਂ ਦੇ ਮੁਕਾਬਲੇ ਵੋਟਾਂ ਨੂੰ ਲੈ ਕੇ ਵਧੇਰੇ ਉਤਸ਼ਾਹਿਤ ਦਿਖਾਈ ਦੇ ਰਹੇ ਹਨ। ਪਰ ਕਈ ਪਿੰਡਾਂ ਵਿਚ ਆਪਣੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਸਿਆਸੀ ਪਾਰਟੀਆਂ ਦਾ ਵਿਰੋਧ ਜਾਰੀ ਹੈ। ਹੁਣ ਇਸ ਕਾਰਨ ਅੱਕੇ ਹੋਏ ਇਨ੍ਹਾਂ 6 ਪਿੰਡਾਂ ਦੇ ਲੋਕਾਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।

ਬਹੁਤ ਸਾਰੇ ਪਿੰਡਾਂ ਵਿੱਚ ਜਿੱਥੇ ਕਈ ਪਾਰਟੀਆਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਖਬਰ ਸਾਹਮਣੇ ਆਈ ਹੈ ਜਿੱਥੇ ਕੁਝ ਪਿੰਡਾਂ ਵੱਲੋਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਮੁਕੰਮਲ ਰੂਪ ਨਾਲ ਬਾਈਕਾਟ ਕਰਨ ਦਾ ਐਲਾਨ ਕਰ ਦਿਤਾ ਗਿਆ ਹੈ। ਜਿੱਥੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਵੱਲੋਂ ਸਰਬਸੰਮਤੀ ਦੇ ਨਾਲ ਇਹ ਫੈਸਲਾ ਕੀਤਾ ਗਿਆ ਹੈ ਕਿ ਅਗਰ ਕੋਈ ਵੀ ਚੋਣ ਪ੍ਰਚਾਰ ਕਰਨ ਲਈ ਸਿਆਸੀ ਪਾਰਟੀਆਂ ਪਿੰਡ ਵਿੱਚ ਆਉਂਦੀਆਂ ਹਨ ਤਾਂ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਜਾਵੇਗਾ।

ਇਨ੍ਹਾਂ ਪਿੰਡਾਂ ਵਿੱਚ ਦੀਨਾਨਗਰ ਹਲਕੇ ਅਧੀਨ ਆਉਣ ਵਾਲੇ ਚਾਰ ਪਿੰਡ ਸ਼ਾਮਲ ਹਨ। ਇਸੇ ਤਰ੍ਹਾਂ ਹੀ ਰਾਵੀ ਦਰਿਆ ਸਾਈਡ ਤੋਂ ਰਾਵੀ ਦਰਿਆ ਦੇ ਕੰਢੇ ਵਸਣ ਵਾਲੇ 2 ਪਿੰਡਾਂ ਦੇ ਲੋਕਾਂ ਵੱਲੋਂ ਵੀ ਇਹ ਫੈਸਲਾ ਕੀਤਾ ਗਿਆ ਹੈ। ਰਾਵੀ ਕੰਢੇ ਵਸਣ ਵਾਲੇ ਦੋ ਪਿੰਡ ਹਲਕਾ ਭੋਆ ਅਧੀਨ ਆਉਦੇ ਹਨ।

ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਆਖਿਆ ਗਿਆ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਦੇ ਸਮੇਂ ਉਨ੍ਹਾਂ ਦੇ ਪਿੰਡਾਂ ਵਿੱਚ ਆ ਕੇ ਬਹੁਤ ਸਾਰੇ ਵਾਅਦੇ ਕੀਤੇ ਜਾਂਦੇ ਹਨ। ਪਰ ਚੋਣਾਂ ਤੋਂ ਬਾਅਦ ਹਾਰਨ ਅਤੇ ਜਿੱਤਣ ਵਾਲੀਆਂ ਪਾਰਟੀਆਂ ਵਿਚੋਂ ਕੋਈ ਵੀ ਪਾਰਟੀ ਉਨ੍ਹਾਂ ਦੀ ਸਾਰ ਨਹੀਂ ਲੈਂਦੀ। ਇਸ ਲਈ ਇਹਨਾਂ ਪਿੰਡਾਂ ਦੇ ਲੋਕਾਂ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਇਸ ਵਾਰ ਉਹ ਕਿਸੇ ਵੀ ਉਮੀਦਵਾਰ ਦਾ ਸਾਥ ਨਹੀਂ ਦੇਣਗੇ।



error: Content is protected !!