ਵੇਖੋ ਵਾਇਰਲ ਵੀਡੀਓ
ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਲਈ ਪੰਜਾਬ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਹੀ ਹੈ, ਇਸ ਵੀਡੀਓ ਨੂੰ ਵੇਖ ਕੇ ਹਰ ਕੋਈ ਮੋਦੀ ਦੀ ਤਾਰੀਫ ਕਰ ਰਿਹਾ ਹੈ। ਦਰਅਸਲ, ਮੋਦੀ ਪੰਡਾਲ ਵਿਚ ਬੈਠੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵਿਸ਼ੇਸ਼ ਤੌਰ ਉਥੇ ਮਿਲਣ ਪੁੱਜੇ। ਜਦੋਂ ਮੋਦੀ ਨੂੰ ਵੇਖ ਕੇ ਸਾਬਕਾ ਪ੍ਰਧਾਨ ਮੰਤਰੀ ਖੜ੍ਹੇ ਹੋਣ ਲੱਗੇ ਤਾਂ ਉਨ੍ਹਾਂ (ਮੋਦੀ) ਨੇ ਦੂਰੋਂ ਆਖਣਾ ਸ਼ੁਰੂ ਕਰ ਦਿੱਤਾ ਕਿ ਸਰ ਤੁਸੀਂ ਬੈਠੇ ਰਹੋ। ਇਸ ਤੋਂ ਬਾਅਦ ਮੋਦੀ ਖੁਦ ਚੱਲ ਕੇ ਸਾਬਕਾ ਪ੍ਰਧਾਨ ਮੰਤਰੀ ਕੋਲ ਗਏ ਤੇ ਉਨ੍ਹਾਂ ਨੂੰ ਹੱਥ ਜੋੜ ਕੇ ਮਿਲੇ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਤਾਰਪੁਰ ਲਾਂਘੇ ਦੇ ਉਦਘਾਟਨ ਵਿਚ ਸ਼ਾਮਲ ਹੋਣ ਲਈ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਪਹੁੰਚੇ। ਇੱਥੇ ਪ੍ਰਧਾਨ ਮੰਤਰੀ ਮੋਦੀ ਨੇ ਬੇਰ ਸਾਹਿਬ ਦੇ ਗੁਰਦੁਆਰਾ ਵਿਖੇ ਮੱਥਾ ਟੇਕਿਆ। ਇਸ ਮੌਕੇ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਲਾਂਘਾ ਖੋਲ੍ਹਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਿਆ ਹੈ। ਉਨ੍ਹਾਂ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਮੈਂ ਅੱਜ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੇਸ਼ ਨੂੰ ਸਮਰਪਿਤ ਕਰ ਰਿਹਾ ਹਾਂ। ਅੱਜ ਮੈਂ ਇਸ ਪਵਿੱਤਰ ਧਰਤੀ ਉਤੇ ਆ ਕੇ ਅਸ਼ੀਰਵਾਦ ਮਹਿਸੂਸ ਕਰ ਰਿਹਾ ਹਾਂ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ