BREAKING NEWS
Search

ਇਸ ਤਰੀਕ ਨੂੰ ਪੰਜਾਬ ਚ ਸਫ਼ਰ ਕਰਨ ਵਾਲੇ ਹੋ ਜਾਣ ਸਾਵਧਾਨ – ਮੋਰਚਾ ਆਗੂਆਂ ਵਲੋਂ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਾਪਤ ਹੋਣ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਇੱਕ ਲੱਖ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ। ਉੱਥੇ ਹੀ ਇਸ ਨੂੰ ਹੌਲੀ-ਹੌਲੀ ਪੂਰੇ ਕੀਤਾ ਜਾ ਰਿਹਾ ਹੈ। ਇਸ ਸਮੇਂ ਪੰਜਾਬ ਵਿੱਚ ਕੋਰੋਨਾ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ, ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ 2022 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਸੂਬਾ ਸਰਕਾਰ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।

ਇਸ ਤਰੀਕ ਨੂੰ ਪੰਜਾਬ ਵਿੱਚ ਸਫ਼ਰ ਕਰਨ ਵਾਲੇ ਹੋ ਜਾਣ ਸਾਵਧਾਨ ਮੋਰਚਾ ਆਗੂਆਂ ਵੱਲੋਂ ਹੋ ਗਿਆ ਐਲਾਨ। ਪੰਜਾਬ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ 6 ਜਿਲ੍ਹਿਆਂ ਦੀ ਕਨਵੈਨਸ਼ਨ ਦੌਰਾਨ ਫ਼ਤਹਿਗੜ੍ਹ ਸਾਹਿਬ ਵਿੱਚ ਮੋਰਚੇ ਵਿੱਚ ਆਗੂਆਂ ਵੱਲੋਂ ਸੰਬੋਧਨ ਕਰਦਿਆਂ ਹੋਇਆਂ ਆਖਿਆ ਗਿਆ ਹੈ ਕਿ 10 ਜੁਲਾਈ ਨੂੰ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਨੈਸ਼ਨਲ ਹਾਈਵੇ ਜਾਮ ਕਰਕੇ ਸਰਕਾਰ ਨੂੰ ਠੇਕਾ ਮੁਲਾਜ਼ਮਾ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ ਦੇ ਨਾਲ-ਨਾਲ ਹੋਰ ਅਹਿਮ ਮੰਗਾਂ ਪਰਵਾਨ ਕਰਨ ਲਈ ਮਜਬੂਰ ਕੀਤਾ ਜਾਵੇਗਾ। ਪੰਜਾਬ ਦੀਆਂ ਕਿਸਾਨਾਂ ਮਜ਼ਦੂਰਾ ਮੁਲਾਜ਼ਮਾ ਦੀਆਂ ਜਥੇਬੰਦੀਆਂ ਹੋਰ ਮਿਹਨਤਕਸ਼ ਲੋਕਾਂ ਨੂੰ ਇੱਕ ਜ਼ੋਰਦਾਰ ਅਪੀਲ ਕਰਦਿਆਂ ਹੋਇਆਂ ਕਿਹਾ ਗਿਆ ਹੈ ਕਿ ਹਾਈਵੇ ਜਾਮ ਕਰਨ ਦੇ ਨਾਲ ਸਮੱਸਿਆਵਾਂ ਦਾ ਨਿਪਟਾਰਾ ਹੋ ਸਕਦਾ ਹੈ।

ਇਹ ਸਾਡਾ ਸ਼ੌਂਕ ਨਹੀਂ ਹੈ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜੋ ਪੱਕਾ ਰੁਜ਼ਗਾਰ ਦੇਣ ਦੇ ਵਾਅਦੇ ਨਾਲ ਗੱਦੀ ਤੇ ਬਿਰਾਜਮਾਨ ਹੋਈ ਸੀ। ਉਹ ਆਪਣੇ ਵਾਅਦਿਆਂ ਤੋਂ ਭੱਜ ਹੀ ਨਹੀਂ ਨਿਕਲੀ, ਸਗੋਂ ਵਾਅਦੇ ਪੂਰੇ ਕਰਨ ਦੀ ਮੰਗ ਕਰਦੇ ਠੇਕਾ ਮੁਲਾਜ਼ਮਾਂ ਉਪਰ ਭੀ ਜਬਰ ਢਾਹ ਕੇ ਉਨ੍ਹਾਂ ਦੀ ਜ਼ੁਬਾਨ ਬੰਦ ਕਰਨ ਦੇ ਯਤਨ ਕਰ ਰਹੀ ਹੈ। ਗੱਲ ਬਾਤ ਰਾਹੀਂ ਮਸਲੇ ਹਲ ਕਰਨ ਤੋਂ ਭਗੌੜੀ ਹੋ ਚੁੱਕੀ ਹੈ। ਸਰਕਾਰ ਪੰਜਾਬ ਦੇ ਮਿਹਨਤਕਸ਼ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨਾਲ ਉਸਾਰਿਆ ਗਿਆ ਹਰ ਖੇਤਰ ਕਾਰਪੋਰੇਟ ਘਰਾਣਿਆਂ ਦੇ ਹੱਥ ਵਿਚ ਦੇ ਕੇ ਸੇਵਾਵਾਂ ਦਾ ਨਿੱਜੀਕਰਨ ਕਰ ਰਹੀ ਹੈ।

ਕਿਰਤੀ ਲੋਕਾਂ ਤੋਂ ਇਸ ਸੰਘਰਸ਼ ਵਿੱਚ ਹਰ ਕਿਸਮ ਦੇ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ ਸਮੂਹ ਕਾਮਿਆਂ ਦੇ ਪਰਿਵਾਰਕ ਮੈਂਬਰ ਵੀ ਇਸ ਵਿੱਚ ਸ਼ਾਮਲ ਹੋਣਗੇ। ਸੰਘਰਸ਼ ਦੀ ਤਿਆਰੀ ਵਜੋਂ ਕੈਪਟਨ ਸਰਕਾਰ ਦੇ ਮੰਤਰੀਆਂ ਸਮੇਤ ਅਕਾਲੀ-ਭਾਜਪਾ ਗੱਠਜੋੜ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਮੌਜੂਦਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਪਿੰਡਾਂ ਵਿੱਚ ਆਉਣ ਤੇ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਦੇ ਪ੍ਰੋਗਰਾਮ ਨੂੰ ਹੋਰ ਵੱਧ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਜਾਵੇਗਾ। 10 ਜੁਲਾਈ ਨੂੰ ਪੰਜਾਬ ਵਿਚ ਵੱਖ ਵੱਖ ਥਾਵਾਂ ਤੇ ਨੈਸ਼ਨਲ ਹਾਈਵੇ ਜਾਮ ਕੀਤੇ ਜਾਣਗੇ।



error: Content is protected !!