BREAKING NEWS
Search

ਇਸ ਦਿਨ ਤੋਂ ਖੁੱਲਣ ਜਾ ਰਹੇ ਹੇਮਕੁੰਟ ਸਾਹਿਬ ਦੇ ਕਪਾਟ, ਸਿੱਖ ਸ਼ਰਧਾਲੂਆਂ ਲਈ ਆਈ ਵੱਡੀ ਖੁਸ਼ਖਬਰੀ

ਆਈ ਤਾਜਾ ਵੱਡੀ ਖਬਰ 

ਜਿਸ ਤਰੀਕੇ ਦੇ ਨਾਲ ਹੁਣ ਮੌਸਮ ਵਿੱਚ ਬਦਲਾਅ ਹੋਣੇ ਸ਼ੁਰੂ ਹੋ ਚੁੱਕੇ ਹਨ, ਵੱਡੀ ਗਿਣਤੀ ਦੇ ਵਿੱਚ ਘੁੰਮਣ ਫਿਰਨ ਦੇ ਸ਼ੌਕੀਨ ਇੱਕ ਥਾਂ ਤੋਂ ਦੂਜੀ ਥਾਂ ਤੇ ਜਾਂਦੇ ਪਏ ਹਨ l ਇਸੇ ਵਿਚਾਲੇ ਗੱਲ ਕੀਤੀ ਜਾਵੇ ਹੇਮਕੁੰਡ ਸਾਹਿਬ ਦੀ ਤਾਂ ਹੁਣ ਹੇਮਕੁੰਡ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਵੱਡੀ ਖਬਰ ਸਾਹਮਣੇ ਆਈ l ਵੱਡੀ ਖੁਸ਼ੀ ਵਾਲੀ ਖਬਰ ਇਹ ਹੈ ਕਿ ਹੁਣ ਹੇਮਕੁੰਡ ਸਾਹਿਬ ਦੇ ਕਪਾੜ ਖੁੱਲਣ ਜਾ ਰਹੇ ਹਾਂ ਜਿਸ ਕਾਰਨ ਸ਼ਰਧਾਲੂਆਂ ਦੇ ਵਿੱਚ ਖੁਸ਼ੀ ਦੀ ਲਹਿਰ ਹੈ l ਦੱਸਦਿਆ ਕਿ ਉੱਤਰਾਖੰਡ ਵਿੱਚ ਚਾਰਧਾਮ ਯਾਤਰਾ ਸ਼ੁਰੂ ਹੋਣ ਵਾਲੀ ਹੈ। ਇਸ ਯਾਤਰਾ ਦੌਰਾਨ ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਵਾਜ਼ੇ 25 ਮਈ ਨੂੰ ਖੋਲ੍ਹੇ ਜਾਣਗੇ।

ਜਿਸ ਕਾਰਨ ਹੁਣ ਸੰਗਤਾਂ ਹੇਮਕੁੰਟ ਸਾਹਿਬ ਜਾਣ ਦੀ ਤਿਆਰੀ ਵਿੱਚ ਹਨ l ਜ਼ਿਕਰਯੋਗ ਹੈ ਕਿ ਪਹਾੜਾਂ ਦੇ ਵਿੱਚ ਬਰਫਬਾਰੀ ਕਾਰਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ੍ਹਣ ਦੇ ਪੰਜ ਮਹੀਨੇ ਬਾਅਦ ਯਾਨੀ ਕਿ 10 ਅਕਤੂਬਰ ਨੂੰ ਬੰਦ ਕਰ ਦਿੱਤੇ ਜਾਣਗੇ। ਇਸ ਵੇਲੇ ਸ੍ਰੀ ਹੇਮਕੁੰਟ ਸਾਹਿਬ ਵਿੱਚ 8 ਫੁੱਟ ਦੇ ਕਰੀਬ ਬਰਫ਼ ਪਈ ਹੈ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰੇਂਦਰਜੀਤ ਸਿੰਘ ਬਿੰਦਰਾ ਨੇ ਸਕੱਤਰੇਤ ਵਿਖੇ ਮੁੱਖ ਸਕੱਤਰ ਸ਼੍ਰੀਮਤੀ ਰਾਧਾ ਰਤੂਰੀ ਨਾਲ ਮੁਲਾਕਾਤ ਕੀਤੀ ਅਤੇ ਗੁਰਦੁਆਰਾ ਟਰੱਸਟ ਦੀ ਤਰਫੋਂ ਜਾਣਕਾਰੀ ਦਿੱਤੀ ਕਿ ਸ਼੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਦਾ ਆਗਾਜ਼ ਕੀਤਾ ਜਾ ਰਿਹਾ ਹੈ।

ਸੂਬਾ ਸਰਕਾਰ ਨੇ ਵੀ ਇਸ ‘ਤੇ ਆਪਣੀ ਸਹਿਮਤੀ ਦੇ ਦਿੱਤੀ ਹੈ। ਜਿਸ ਕਾਰਨ ਹੁਣ ਯਾਤਰੀ ਯਾਤਰਾ ਸ਼ੁਰੂ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ l ਯਾਤਰਾ ਸ਼ੁਰੂ ਹੋਣ ਤੋਂ ਇੱਕ-ਦੋ ਦਿਨ ਪਹਿਲਾੰ ਗੋਵਿੰਦ ਘਾਟ ਤੋਂ ਗੋਵਿੰਦ ਧਾਮ ਤੱਕ ਅਤੇ ਗੋਵਿੰਦ ਧਾਮ ਤੋਂ ਗੁਰਦੁਆਰਾ ਹੇਮਕੁੰਟ ਸਾਹਿਬ ਤੱਕ ਨਗਰ ਕੀਰਤਨ ਕੱਢਿਆ ਜਾਵੇਗਾ।

ਸ਼ਰਧਾਲੂਆਂ ਦਾ ਜਥਾ 20 ਮਈ ਦੀ ਸਵੇਰ ਨੂੰ ਤੀਰਥ ਅਸਥਾਨ ‘ਤੇ ਪਹੁੰਚੇਗਾ ਅਤੇ ਉਸ ਤੋਂ ਬਾਅਦ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ੍ਹਣਗੇ।



error: Content is protected !!