BREAKING NEWS
Search

ਇਸ ਦੇਸ਼ ਚ ਹਰ ਕਿਸੇ ਨੂੰ ਲੱਗੇਗਾ ਕੋਰੋਨਾ ਵਾਇਰਸ ਤੋਂ ਬਚਾਅ ਵਾਲਾ ਟੀਕਾ-ਹੋਇਆ ਵੱਡਾ ਐਲਾਨ

ਹਰ ਕਿਸੇ ਨੂੰ ਲੱਗੇਗਾ ਕੋਰੋਨਾ ਵਾਇਰਸ ਤੋਂ ਬਚਾਅ ਵਾਲਾ ਟੀਕਾ

ਗਲਾਸਗੋ/ਲੰਡਨ- ਬਰਤਾਨੀਆ ਦੇ ਸਿਹਤ ਸਕੱਤਰ ਮੈਟ ਹੈਨਕੌਕ ਨੇ ਕਿਹਾ ਹੈ ਕਿ ਜੇ ਯੂ. ਕੇ. ਕੋਰੋਨਾ ਵਾਇਰਸ ਦੇ ਤੋੜ ਵਿੱਚ ਕੋਈ ਟੀਕਾ ਬਣਾਉਂਦਾ ਹੈ ਤਾਂ ਦੇਸ਼ ਵਿਚ ਹਰੇਕ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਟੀਕਾ ਲਗਾਇਆ ਜਾਵੇਗਾ। ਅੱਜ ਦੀ ਡਾਊਨਿੰਗ ਸਟ੍ਰੀਟ ਪ੍ਰੈਸ ਕਾਨਫਰੰਸ ਵਿਚ ਉਨ੍ਹਾਂ ਇਹ ਗੱਲ ਆਖੀ।

ਅਜਿਹਾ ਟੀਕਾ ਅਜੇ ਵਿਸ਼ਵ ਵਿਚ ਕਿਤੇ ਵੀ ਵਿਕਸਿਤ ਨਹੀਂ ਹੋਇਆ ਹੈ ਪਰ ਆਕਸਫੋਰਡ ਯੂਨੀਵਰਸਿਟੀ ਅਤੇ ਇੰਪੀਰੀਅਲ ਕਾਲਜ ਲੰਡਨ ਦੇ ਵਿਗਿਆਨੀ ਇਸ ਨੂੰ ਬਣਾਉਣ ਦੀ ਦੌੜ ਵਿਚ ਹਨ। ਉਨ੍ਹਾਂ ਕਿਹਾ ਕਿ ਇਹ ਬਾਅਦ ਵਿੱਚ ਨਿਰਧਾਰਿਤ ਕੀਤਾ ਜਾਵੇਗਾ ਕਿ ਇਹ ਜ਼ਰੂਰੀ ਹੈ ਜਾਂ ਨਹੀਂ। ਫਿਲਹਾਲ ਉਹ ਵਧੀਆ ਵੈਕਸੀਨ ਦੀ ਉਡੀਕ ਕਰ ਰਹੇ ਹਨ, ਪਰ ਇਸ ਸੰਕਟ ਦੀ ਘੜੀ ਵਿੱਚੋਂ ਲੰਘਣ ਲਈ ਹਰੇਕ ਲਈ ਟੀਕਾਕਰਨ ਜ਼ਰੂਰੀ ਹੈ।

ਇਸ ਤੋਂ ਬਿਨਾਂ ਇੰਗਲੈਂਡ ਦੇ ਮੁੱਖ ਮੈਡੀਕਲ ਅਫਸਰ ਪ੍ਰੋਫੈਸਰ ਕ੍ਰਿਸ ਵਿੱਟੀ ਨੇ ਕਿਹਾ ਕਿ ਇਹ ਨੀਤੀ, ਵਿਕਸਿਤ ਕੀਤੇ ਇਲਾਜ ਦੀ ਕਿਸਮ ਉੱਤੇ ਨਿਰਭਰ ਕਰ ਸਕਦੀ ਹੈ ਅਤੇ ਟੀਕਿਆਂ ਨੂੰ ਅਸੀਂ ਦੋ ਤਰੀਕਿਆਂ ਨਾਲ ਵਿਆਪਕ ਰੂਪ ਵਿਚ ਵਰਤ ਸਕਦੇ ਹਾਂ, ਜਿਵੇਂ ਕਿ ਇਸ ਮਹਾਂਮਾਰੀ ਨੂੰ ਸੋਧਣ ਲਈ ਅਤੇ ਲੋਕਾਂ ਨੂੰ ਲਾਗ ਤੋਂ ਬਚਾਉਣ ਲਈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!