BREAKING NEWS
Search

ਇਸ ਪੰਜਾਬੀ ਕਲਾਕਾਰ ਦੀ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ ਅਤੇ ਇਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਕਈ ਹਸਤੀਆਂ ਦੇ ਇਸ ਫਾਨੀ ਸੰਸਾਰ ਤੋਂ ਤੁਰ ਜਾਣ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅੱਜ ਰਾਜਨੀਤੀ ਵਿੱਚ ਬੰਗਾ ਵਿਧਾਨ ਸਭਾ ਹਲਕਾ ਤੋਂ ਚੋਣ ਲੜ ਰਹੇ ਅਕਾਲੀ ਉਮੀਦਵਾਰ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਸੀ। ਹੋਰ ਵੀ ਵੱਖ ਵੱਖ ਖੇਤਰਾਂ ਦੀਆਂ ਕਈ ਹਸਤੀਆਂ ਨਾਲ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਜਿੱਥੇ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪਾਉਂਦੀਆਂ ਹਨ। ਉਥੇ ਹੀ ਅਚਾਨਕ ਹੀ ਵੱਖ ਵੱਖ ਖੇਤਰਾਂ ਦੀਆਂ ਕਈ ਹਸਤੀਆਂ ਦੇ ਤੁਰ ਜਾਣ ਦੀਆਂ ਖ਼ਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਇਨ੍ਹਾਂ ਹਾਦਸਿਆਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।

ਹੁਣ ਇਸ ਪੰਜਾਬੀ ਕਲਾਕਾਰ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਟੀਵੀ ਅਦਾਕਾਰ ਅਤੇ ਰੰਗ ਮੰਚ ਦੇ ਬੇਹਤਰੀਨ ਕਲਾਕਾਰ ਸਤਵਿੰਦਰ ਸਿੰਘ ਸੋਨੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਅਚਾਨਕ ਹੋਏ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਉਂਦੇ ਹੀ ਕਲਾਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। 65 ਸਾਲ ਦੀ ਉਮਰ ਵਿੱਚ ਜਿੱਥੇ ਸਤਵਿੰਦਰ ਸਿੰਘ ਸੋਨੀ ਇਸ ਦੁਨੀਆਂ ਨੂੰ ਵਿਛੋੜਾ ਦਿੰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ।

ਉਥੇ ਹੀ ਉਨ੍ਹਾਂ ਵੱਲੋਂ ਜਲੰਧਰ ਦੂਰਦਰਸ਼ਨ ਤੇ ਪੇਸ਼ ਹੋਏ ਬਹੁਤ ਸਾਰੇ ਨਾਟਕਾਂ ਵਿੱਚ ਯਾਦਗਾਰੀ ਭੂਮਿਕਾਵਾਂ ਨਿਭਾਈਆਂ ਸਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਹ ਦਰਸ਼ਕਾਂ ਦੇ ਦਿਲਾਂ ਵਿਚ ਹਮੇਸ਼ਾ ਜੀਵਤ ਰਹਿਣਗੇ। ਉਨ੍ਹਾਂ ਦੇ ਅੰਤਿਮ ਸੰਸਕਾਰ ਬਾਰੇ ਜਾਣਕਾਰੀ ਦਿੰਦੇ ਹੋਏ ਨਾਟਕਕਾਰ ਕੇਵਲ ਧਾਲੀਵਾਲ ਵੱਲੋਂ ਦੱਸਿਆ ਗਿਆ ਹੈ ਕਿ ਉਹਨਾ ਦਾ ਅੰਤਿਮ ਸੰਸਕਾਰ ਅੱਜ ਕੋਟ ਖਾਲਸਾ ਵਿਖੇ ਕੀਤਾ ਗਿਆ ਹੈ।

ਸਤਵਿੰਦਰ ਸਿੰਘ ਸੋਨੀ ਵੱਲੋਂ ਜਿੱਥੇ ਲੋਕ ਨਾਟਕਕਾਰ ਗੁਰਸ਼ਰਨ ਸਿੰਘ ਨਾਲ ਵੀ ਕਾਫੀ ਲੰਮਾ ਸਮਾਂ ਕੰਮ ਕੀਤਾ ਗਿਆ। ਉਥੇ ਹੀ ਨਾਟਕਾਂ ਵਿੱਚ ਨਿਭਾਏ ਕਿਰਦਾਰਾਂ ਦੀ ਲੋਕਾਂ ਵੱਲੋਂ ਹਮੇਸ਼ਾਂ ਸ਼ਲਾਘਾ ਕੀਤੀ ਗਈ ਹੈ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ।



error: Content is protected !!