BREAKING NEWS
Search

ਇਸ ਮਸ਼ਹੂਰ ਅਦਾਕਾਰ ਨੇ ਦਾਨ ਕੀਤੇ 76 ਕਰੋੜ ਰੁਪਏ , ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਵਿਸ਼ਵ ਵਿਚ ਜਿਥੇ ਪਹਿਲਾਂ ਕਰੋਨਾ ਦੇ ਕਾਰਨ ਭਾਰੀ ਤਬਾਹੀ ਹੋਈ ਹੈ ਅਤੇ ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪਿਆ। ਟੀਕਾਕਰਣ ਮੁਹਿੰਮ ਤੋਂ ਬਾਅਦ ਜਿੱਥੇ ਸਾਰੇ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਉਥੇ ਹੀ ਦੇਸ਼ ਦੀ ਆਰਥਿਕ ਸਥਿਤੀ ਨੂੰ ਵੀ ਮਜ਼ਬੂਤੀ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਸ ਸਮੇਂ ਹੀ ਰੂਸ ਵੱਲੋਂ ਯੂਕਰੇਨ ਉਪਰ ਹਮਲੇ ਕੀਤੇ ਜਾਣ ਦੀਆਂ ਕਿਆਸ ਅਰਾਈਆਂ ਲਗਾਈਆਂ ਜਾਣ ਲੱਗੀਆ ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਨੂੰ ਇਸ ਤਰ੍ਹਾਂ ਕਰਨ ਤੋਂ ਰੋਕਿਆ ਗਿਆ। ਉਸ ਸਮੇਂ ਰੂਸ ਵੱਲੋਂ ਜਿੱਥੇ ਆਖਿਆ ਗਿਆ ਕਿ ਉਸ ਵੱਲੋਂ ਯੂਕਰੇਨ ਉਪਰ ਕੋਈ ਹਮਲਾ ਕੀਤੇ ਜਾਣ ਦਾ ਫੈਸਲਾ ਨਹੀਂ ਕੀਤਾ ਗਿਆ ਹੈ।

ਉਥੇ ਹੀ ਸਭ ਲੋਕਾਂ ਵੱਲੋਂ ਗੱਲਬਾਤ ਦੇ ਜ਼ਰੀਏ ਇਸ ਮਸਲੇ ਨੂੰ ਹੱਲ ਕਰਨ ਵਾਸਤੇ ਵੀ ਅਪੀਲ ਕੀਤੀ ਗਈ, ਇਸ ਤੋਂ ਬਾਅਦ ਜਿਥੇ ਰੂਸ ਵੱਲੋਂ ਯੂਕਰੇਨ ਉਪਰ ਹਮਲੇ ਕਰ ਦਿੱਤੇ ਗਏ ਅਤੇ ਪਿਛਲੇ 13 ਦਿਨਾਂ ਤੋਂ ਇਹ ਯੁੱਧ ਲਗਾਤਾਰ ਜਾਰੀ ਹੈ। ਹੁਣ ਇਸ ਮਸ਼ਹੂਰ ਅਦਾਕਾਰਾ ਵੱਲੋਂ 76 ਕਰੋੜ ਰੁਪਏ ਦਾਨ ਕੀਤੇ ਗਏ ਹਨ ਜਿਸ ਦੀ ਚਰਚਾ ਸਾਰੇ ਪਾਸੇ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਰੂਸ ਵੱਲੋਂ ਯੂਕਰੇਨ ਵਿੱਚ ਕਾਫੀ ਤਬਾਹੀ ਮਚਾਈ ਗਈ ਹੈ ਅਤੇ ਯੂਕ੍ਰੇਨ ਵਿਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ।

ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਜਾ ਰਹੀ ਹੈ ਅਤੇ ਯੂਕਰੇਨ ਦਾ ਸਾਥ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਹੀ ਹੁਣ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਜਿੱਥੇ ਯੂਕਰੇਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਉੱਥੇ ਹੀ ਟਾਈਟੈਨਿਕ ਅਦਾਕਾਰ ਲਿਓਨਾਰਡੋ ਵੱਲੋਂ ਵੀ 10 ਮਿਲੀਅਨ ਅਮਰੀਕੀ ਡਾਲਰ ਯੂਕਰੇਨ ਨੂੰ ਆਰਥਿਕ ਮਦਦ ਵਜੋਂ ਦਿੱਤੇ ਗਏ ਹਨ।

ਜਿਨ੍ਹਾਂ ਦੀ ਕੀਮਤ ਭਾਰਤੀ ਕਰੰਸੀ ਅਨੁਸਾਰ 76 ਕਰੋੜ ਰੁਪਏ ਬਣਦੀ ਹੈ। ਦੱਸਿਆ ਗਿਆ ਹੈ ਕਿ ਇਸ ਅਦਾਕਾਰ ਦੀ ਨਾਨੀ ਦਾ ਸੰਬੰਧ ਯੂਕਰੇਨ ਨਾਲ ਹੈ ਜਿਸ ਕਾਰਨ ਉਸ ਵੱਲੋਂ ਆਪਣਾ ਇਹ ਰਿਸ਼ਤਾ ਨਿਭਾਇਆ ਜਾ ਰਿਹਾ ਹੈ। ਜਿੱਥੇ ਉਸ ਵੱਲੋਂ ਇਨਸਾਨੀਅਤ ਦੇ ਨਾਤੇ ਯੂਕਰੇਨ ਦੀ ਮਦਦ ਕੀਤੀ ਜਾ ਰਹੀ ਹੈ। ਉੱਥੇ ਹੀ ਉਸ ਦੀਆਂ ਜੜ੍ਹਾਂ ਨਾਲ ਜੁੜੀਆਂ ਹੋਈਆਂ ਹਨ। ਵੱਖ ਵੱਖ ਦੇਸ਼ਾਂ ਵੱਲੋਂ ਆਰਥਿਕ ਮਦਦ ਨੂੰ ਲੈ ਕੇ ਰਾਸ਼ਟਰਪਤੀ ਵੱਲੋਂ ਸਭ ਨੂੰ ਧੰਨਵਾਦ ਕਰਦਿਆ ਆਖਿਆ ਗਿਆ ਹੈ ਕਿ ਲੋਕਾਂ ਦੇ ਮੁੜ-ਵਸੇਬੇ ਲਈ ਇਹ ਰਕਮ ਵਰਤੋਂ ਵਿੱਚ ਲਿਆਂਦੀ ਜਾਵੇਗੀ।



error: Content is protected !!