BREAKING NEWS
Search

ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਪਿਆ ਮਾਤਮ ਹੋਈ ਮੌਤ – ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਜਿੱਥੇ ਪੰਜਾਬ ਵਿੱਚ ਚੋਣਾਂ ਹੋਣ ਜਾ ਰਹੀਆਂ ਨੇ ਜਿਸ ਦੇ ਚੱਲਦੇ ਸਭ ਦਾ ਹੀ ਧਿਆਨ ਇਨ੍ਹਾਂ ਚੋਣਾਂ ਦੇ ਵੱਲ ਹੈ । ਦੂਜੇ ਪਾਸੇ ਗੱਲ ਕੀਤੀ ਜਾਵੇ ਜੇਕਰ ਅਦਾਕਾਰਾ , ਗੀਤਕਾਰਾਂ ਤੇ ਸੰਗੀਤਕਾਰਾਂ ਦੀ , ਤਾਂ ਇਨ੍ਹਾਂ ਦੇ ਵੱਲੋਂ ਵੀ ਆਪਣੇ ਟੈਲੇਂਟ ਦੇ ਜਰੀਏ ਲੋਕਾਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ । ਪਰ ਬੀਤੇ ਕੁਝ ਸਮੇਂ ਤੋਂ ਲਗਾਤਾਰ ਹੀ ਇਨ੍ਹਾਂ ਹਸਤੀਆਂ ਦੇ ਨਾਲ ਜੁੜੀਆਂ ਹੋਈਆਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਜਿੱਥੇ ਕਰੋਨਾ ਮਹਾਂਮਾਰੀ ਦੇ ਚਲਦੇ ਬਹੁਤ ਸਾਰੇ ਕਲਾਕਾਰਾਂ ਨੇ ਆਪਣੀਆਂ ਜਾਨਾਂ ਗੁਆਈਆਂ, ਉੱਥੇ ਹੀ ਹੁਣ ਵੱਖ ਵੱਖ ਕਾਰਨਾਂ ਕਾਰਨ ਵੀ ਕਈ ਹਸਤੀਆਂ ਆਪਣੀਆਂ ਜਾਨਾਂ ਗੁਆ ਰਹੀਆਂ ਹਨ । ਇਸੇ ਵਿਚਕਾਰ ਇੱਕ ਹੋਰ ਮੰਦਭਾਗੀ ਖਬਰ ਮਸ਼ਹੂਰ ਪੰਜਾਬੀ ਗਾਇਕ ਤੇ ਘਰੋਂ ਸਾਹਮਣੇ ਆਈ ਹੈ ।

ਦਰਅਸਲ ਪ੍ਰਸਿੱਧ ਗਾਇਕ ਚਰਨਜੀਤ ਚੰਨੀ ਅਤੇ ਸ਼੍ਰੋਮਣੀ ਰੰਘਰੇਟਾ ਦਲ ਯੂਥ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਈਦਾ ਨੂੰ ਉਸ ਸਮੇਂ ਬਹੁਤ ਹੀ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਮਹਿੰਦਰ ਕੌਰ 75 ਦਾ ਸੰਖੇਪ ਜਿਹੀ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਮਾਤਾ ਮਹਿੰਦਰ ਕੌਰ ਕਾਫੀ ਲੰਬੇ ਸਮੇਂ ਤੋਂ ਬਿਮਾਰ ਸਨ ਤੇ ਲੰਬੀ ਬੀਮਾਰੀ ਦੇ ਕਾਰਨ ਹੀ ਅੱਜ ਉਨ੍ਹਾਂ ਦਾ ਦੇਹਾਂਤ ਹੋਇਆ ਹੈ । ਜਿਸ ਦੇ ਚੱਲਦੇ ਇਨ੍ਹਾਂ ਦੋ ਮਹਾਨ ਹਸਤੀਆਂ ਦੇ ਘਰ ਮਾਤਮ ਦਾ ਮਾਹੌਲ ਪਾਇਆ ਜਾ ਰਿਹਾ ਹੈ ।

ਦੱਸਣਾ ਬਣਦਾ ਹੈ ਕਿ ਮਾਤਾ ਮਹਿੰਦਰ ਕੌਰ ਦੇ ਦੇਹਾਂਤ ਤੇ ਕਈ ਮਸ਼ਹੂਰ ਪੰਜਾਬੀ ਹਸਤੀਆਂ ਦੇ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਨਾਲ ਹੀ ਅਮਰਜੀਤ ਸਿੰਘ ਵੱਲੋਂ ਆਪਣੀ ਮਾਤਾ ਜੀ ਦੀ ਅੰਤਿਮ ਅਰਦਾਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੇ ਫਰਵਰੀ ਨੂੰ ਉਨ੍ਹਾਂ ਦੇ ਪਿੰਡ ਈਦਾ ਦੇ ਪ੍ਰਾਇਮਰੀ ਸਕੂਲ ਵਿਖੇ ਦੁਪਹਿਰ ਦੇ ਬਾਰਾਂ ਵਜੇ ਤੋਂ ਲੈ ਕੇ ਦੋ ਵਜੇ ਤੱਕ ਕੀਤਾ ਜਾਵੇਗਾ ।

ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ । ਮਾਤਾ ਦੇ ਦੇਹਾਂਤ ਦੀ ਚਲਦੇ ਅਮਰਜੀਤ ਸਿੰਘ ਈਦਾ ਤੇ ਪ੍ਰਸਿੱਧ ਗਾਇਕ ਚਰਨਜੀਤ ਚੰਨੀ ਦੇ ਘਰ ਵਿਚ ਮਾਤਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਲਗਾਤਾਰ ਕਈ ਮਹਾਨ ਹਸਤੀਆਂ ਦੇ ਵੱਲੋਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਦੁੱਖ ਜ਼ਾਹਰ ਕੀਤੀ ਜਾ ਰਹੀ ਹੈ ।



error: Content is protected !!