BREAKING NEWS
Search

ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ – ਦੇਸ਼ ਵਿਦੇਸ਼ ਛਾਈ ਸੋਗ ਦੇ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ। ਜਿਨ੍ਹਾਂ ਵਿੱਚ ਰਾਜਨੀਤਿਕ , ਖੇਡ
ਧਾਰਮਿਕ, ਸੰਗੀਤ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਉਨ੍ਹਾਂ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। covid-19 ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ। ਇਸ ਸਾਲ ਦੇ ਇਨ੍ਹਾਂ ਕੁਝ ਮਹੀਨਿਆਂ ਵਿੱਚ ਵਾਪਰੇ ਹਾਦਸੇ ਲੋਕਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ।

ਹੁਣ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋ ਗਈ ਹੈ। ਜਿਸ ਨਾਲ ਦੇਸ਼-ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਾਹਿਤ ਜਗਤ ਵਿਚ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ, ਲੇਖਕ ,ਅਧਿਆਪਕ ਪ੍ਰਿੰਸੀਪਲ ਸੁਲੱਖਣ ਮੀਤ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਖਬਰ ਨੂੰ ਸੁਣਦੇ ਸਾਰ ਹੀ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਿੰਸੀਪਲ ਸੁਲੱਖਣ ਮੀਤ ਜਿੱਥੇ ਬਹੁਪਖੀ ਸ਼ਖਸੀਅਤ ਸਨ, ਉੱਥੇ ਹੀ ਬਹੁਤ ਵਧੀਆ ਇਨਸਾਨ ਸਨ। ਉਹ ਗ਼ਜ਼ਲ ਤੇ ਮਿੰਨੀ ਕਹਾਣੀ ਲਿਖਣ ਨਾਲ ਜੁੜੇ ਹੋਏ ਸਨ। ਉੱਥੇ ਹੀ ਲੰਮਾ ਸਮਾਂ ਅਧਿਆਪਨ ਦੇ ਨਾਲ-ਨਾਲ ਸਾਹਿਤ ਸਿਰਜਣਾ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਉਹ ਅਧਿਆਪਕ ਦੇ ਤੌਰ ਵਜੋਂ ਸੇਵਾਵਾਂ ਨਿਭਾਉਂਦੇ ਹੋਏ ਸ਼ਹੀਦ ਊਧਮ ਸਿੰਘ ਕਾਲਜ ਸੁਨਾਮ ਦੇ ਪ੍ਰਿੰਸੀਪਲ ਰਹੇ। ਉੱਥੇ ਹੀ ਉਨ੍ਹਾਂ ਦੇ ਬਹੁਤ ਸਾਰੇ ਵਿਦਿਆਰਥੀ ਪੰਜਾਬੀ ਸਾਹਿਤ ਵਿੱਚ ਚਮਕਦੇ ਹੀਰੇ ਉਨ੍ਹਾਂ ਦੀ ਬਦੌਲਤ ਹੀ ਉਭਰੇ ਹਨ। ਉਨ੍ਹਾਂ ਦਾ ਜਨਮ ਪਾਕਿਸਤਾਨ ਦੇ ਮਿੰਟਗੁਮਰੀ ਵਿੱਚ 15 ਮਈ 1938 ਨੂੰ ਹੋਇਆ ਸੀ। ਵੰਡ ਪਿਛੋਂ ਉਹ ਸੰਗਰੂਰ ਆ ਕੇ ਵਸ ਗਏ ਸਨ। ਉਹ ਸਾਬਕਾ ਕੇਂਦਰੀ ਮੰਤਰੀ ਧੰਨਾ ਸਿੰਘ ਗੁਲਸ਼ਨ ਦੇ ਜਵਾਈ ਸਨ।

ਰਣਬੀਰ ਕਾਲਜ ਸੰਗਰੂਰ ਵਿੱਚ ਵੀ ਲੰਮਾ ਸਮਾਂ ਉਹ ਇਤਿਹਾਸ ਦੇ ਅਧਿਆਪਕ ਰਹੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਿੱਖ ਹਿਸਟਰੀ ਰਿਸਰਚ ਬੋਰਡ ਦੇ ਵੀ ਉਹ ਕੁਝ ਸਮਾਂ ਮੈਂਬਰ ਰਹੇ। ਉਨ੍ਹਾਂ ਵੱਲੋਂ ਬਹੁਤ ਹੀ ਪ੍ਰਸਿੱਧ ਪੁਸਤਕਾਂ ਗੋਲ ਫਰੇਮ, ਇੱਕ ਹੰਝੂ ਹੋਰ, ਨਵੀਆਂ ਗੱਲਾਂ, ਬੇਗਾਨੀ ਧੁੱਪ, ਸੁੱਚਾ ਫੁੱਲ ਅਤੇ ਇੱਜਤਾਂ ਵਾਲੇ ਸਾਹਿਤ ਜਗਤ ਦੀ ਝੋਲੀ ਪਾਈਆਂ ਗਈਆਂ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਸਾਹਿਤਕ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।



error: Content is protected !!