ਇਸ ਵੇਲੇ ਦੀ ਦੁਖਦਾਈ ਖਬਰ ਬੋਲੀਵੁਡ ਤੋਂ ਆ ਰਹੀ ਹੈ ਜਿਥੇ ਕਈ ਫ਼ਿਲਮ ਅਤੇ ਕਈ ਸੁਪਰ ਹਿੱਟ ਟੀਵੀ ਸੀਰੀਅਲਾਂ ਚ ਮੁਖ ਭੂਮੀਕਾ ਨਿਭਾ ਚੁਕੀ ਮਸ਼ਹੂਰ ਅਦਾਕਾਰਾ ਸ਼ਿਵਾਂਗੀ ਜੋਸ਼ੀ ਦੇ ਘਰੇ ਸੋਗ ਦੀ ਲਹਿਰ ਦੌੜ ਗਈ ਹੈ।
ਅਦਾਕਾਰਾ ਸ਼ਿਵਾਂਗੀ ਜੋਸ਼ੀ ਦੇ ਦਾਦਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ 18 ਮਈ ਨੂੰ ਹੋਈ, ਜਿਸ ਦਿਨ ਸ਼ਿਵਾਂਗੀ ਦਾ ਜਨਮ ਦਿਨ ਹੁੰਦਾ ਹੈ। ਸ਼ਿਵਾਂਗੀ ਜੋਸ਼ੀ ਨੇ ਕੁਝ ਸਮਾਂ ਪਹਿਲਾਂ ਇੰਸਟਾਗ੍ਰਾਮ ‘ਤੇ ਪ੍ਰਸ਼ੰਸਕਾਂ ਨੂੰ ਇਹ ਖ਼ਬਰ ਦਿੱਤੀ। ਦਰਅਸਲ, ਸ਼ਿਵਾਂਗੀ ਨੇ ਆਪਣੇ ਜਨਮ ਦਿਨ (18 ਮਈ) ਮੌਕੇ ਪ੍ਰਸ਼ੰਸਕਾਂ ਨਾਲ ਲਾਈਵ ਚੈਟ ਕਰਨ ਅਤੇ ਉਨ੍ਹਾਂ ਨੂੰ ਸਰਪ੍ਰਾਈਜ਼ ਦੇਣ ਦਾ ਪਲਾਨ ਬਣਾਇਆ ਸੀ। ਪਰ ਆਪਣੇ ਦਾਦਾ ਜੀ ਦੇ ਦੇਹਾਂਤ ਕਾਰਨ ਸ਼ਿਵਾਂਗੀ ਨੇ ਪਲਾਨ ਰੱਦ ਕਰ ਦਿੱਤਾ।
ਇੰਸਟਾਗ੍ਰਾਮ ਸਟੋਰੀ ‘ਤੇ ਅਦਾਕਾਰਾ ਨੇ ਆਪਣੇ ਦਾਦੂ ਦੀ ਤਸਵੀਰ ਸ਼ੇਅਰ ਕਰਦਿਆਂ ਪ੍ਰਸ਼ੰਸਕਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਬੀਤੇ ਦਿਨੀਂ ਮੈਂ ਆਪਣੇ ਦਾਦੂ ਨੂੰ ਗੁਆ ਦਿੱਤਾ। ਉਹ ਹਮੇਸ਼ਾ ਮੁਸਕਰਾਉਂਦੇ ਰਹਿਣ ਅਤੇ ਸਾਨੂੰ ਆਸਮਾਨ ਤੋਂ ਵੇਖਦੇ ਹਨ।
ਦੱਸ ਦੇਈਏ ਕਿ ਸ਼ਿਵਾਂਗੀ ਜੋਸ਼ੀ ਆਪਣੇ ਦਾਦਾ ਜੀ ਦੇ ਬਹੁਤ ਨੇੜੇ ਸੀ। ਉਨ੍ਹਾਂ ਨੂੰ ਪਿਆਰ ਨਾਲ ‘ਦਾਦੂ’ ਕਹਿ ਕੇ ਬੁਲਾਉਂਦੀ ਸੀ। ਸ਼ਿਵਾਂਗੀ ਦੇ ਦਾਦੂ ਨੇ ਸੀਰੀਅਲ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਦੇ ਸੈੱਟ ‘ਤੇ ਜਾ ਕੇ ਉਨ੍ਹਾਂ ਨੂੰ ਸਰਪ੍ਰਾਈਜ਼ ਵੀ ਦਿੱਤਾ ਸੀ। ਇਹ ਪਿਛਲੇ ਸਾਲ ਦੀ ਗੱਲ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਦਾਦੂ ਨਾਲ ਫ਼ੋਟੋ ਕਲਿੱਕ ਕੀਤੀ ਸੀ ਅਤੇ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨਾਲ ਵੀ ਸ਼ੇਅਰ ਕੀਤੀ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ