BREAKING NEWS
Search

ਇਸ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਕਿਸੇ ਨਾ ਕਿਸੇ ਹਸਤੀ ਦੇ ਤੁਰ ਜਾਣ ਦੇ ਨਾਲ਼ ਜਿੱਥੇ ਪੰਜਾਬੀਆਂ ਦੇ ਦਿਲ ਨੂੰ ਗਹਿਰੀ ਠੇਸ ਪਹੁੰਚਦੀ ਹੈ ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਅਜਿਹੀਆਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਬਹੁਤ ਸਾਰੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਬੀਤੇ 2 ਸਾਲਾਂ ਦੌਰਾਨ ਦੇਸ਼ ਅੰਦਰ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸ਼ਖਸੀਅਤਾਂ ਦੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉਥੇ ਹੀ ਵਾਪਰਨ ਵਾਲੇ ਵੱਖ ਵੱਖ ਹਾਦਸਿਆ ਬਿਮਾਰੀਆਂ ਤੇ ਅਚਾਨਕ ਸਾਹਮਣੇ ਆਉਣ ਵਾਲੇ ਹਾਦਸਿਆਂ ਦਾ ਸ਼ਿਕਾਰ ਹੋਣ ਕਾਰਨ ਵੀ ਬਹੁਤ ਸਾਰੀਆਂ ਹਸਤੀਆਂ ਸਾਡੇ ਤੋਂ ਹਮੇਸ਼ਾ ਦੂਰ ਜਾ ਰਹੀਆਂ ਹਨ।

ਹੁਣ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਨਾਲ ਜੁੜੀ ਹੋਈ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇਕ ਬਹੁਪੱਖੀ ਸਖਸ਼ੀਅਤ , ਕਵਿਤਰੀ, ਕਹਾਣੀਕਾਰ ,ਅਧਿਆਪਕ ਦੇ ਤੌਰ ਤੇ ਸੇਵਾ ਨਿਭਾਉਣ ਵਾਲੀ ਕਹਾਣੀਕਾਰ ਸ੍ਰੀਮਤੀ ਦਰਸ਼ਨ ਕੌਰ ਸੁਪਤਨੀ ਸਵਰਗੀ ਗੁਰਮੁਖ ਸਿੰਘ ਦੇ ਦਿਹਾਂਤ ਦੀ ਜਾਣਕਾਰੀ ਸਾਹਮਣੇ ਆਈ ਹੈ। ਜਿੱਥੇ ਇਨ੍ਹਾਂ ਵੱਲੋਂ ਅਧਿਆਪਨ ਕਾਰਜ ਅਤੇ ਸਾਹਿਤ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ ਹਨ। ਉਥੇ ਹੀ ਉਹ ਬਹੁਤ ਸਾਰੇ ਲੋਕਾਂ ਲਈ ਇਕ ਪ੍ਰੇਰਨਾ ਸਰੋਤ ਵੀ ਰਹੇ ਹਨ।

18 ਨਵੰਬਰ 1934 ਨੂੰ ਜਨਮੇ ਦਰਸ਼ਨ ਕੌਰ ਪਿਛਲੇ ਕਾਫੀ ਲੰਮੇ ਸਮੇਂ ਤੋਂ ਕੁਝ ਸਿਹਤ ਸੰਬੰਧੀ ਸਮੱਸਿਆਵਾਂ ਦੇ ਨਾਲ ਜੂਝ ਰਹੇ ਸਨ। ਜਿੱਥੇ ਇਸ ਬਿਮਾਰੀ ਦੇ ਚਲਦਿਆਂ ਹੋਇਆਂ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਪਚਾਸੀ ਸਾਲਾਂ ਦੀ ਉਮਰ ਵਿੱਚ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਵੱਖ ਵੱਖ ਸਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

ਜਿੱਥੇ ਉਨ੍ਹਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਚਾਨਣ ਵੰਡਿਆ ਗਿਆ ਅਤੇ ਗਰੀਬ ਬੱਚਿਆਂ ਦੀ ਮਦਦ ਕੀਤੀ ਗਈ, ਉਥੇ ਹੀ ਉਨ੍ਹਾਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦੇ ਅਹੁਦੇ ਤੋਂ ਰਿਟਾਇਰ ਹੋਣ ਤੱਕ ਬੇਦਾਗ ਸੇਵਾਵਾਂ ਨਿਭਾਈਆਂ ਗਈਆਂ। ਸਾਹਿਤ ਨਾਲ ਉਨ੍ਹਾਂ ਦਾ ਲਗਾਓ ਅਤੇ ਉਨ੍ਹਾਂ ਦੀ ਦੇਣ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਚੰਡੀਗੜ੍ਹ ਦੇ ਗੁਰਦੁਆਰਾ ਸਾਹਿਬ ਸੈਕਟਰ-34 ਵਿਚ ਅੱਜ ਉਨ੍ਹਾਂ ਦਾ ਅੰਤਿਮ ਭੋਗ ਅਤੇ ਅਰਦਾਸ ਕੀਤੀ ਜਾ ਰਹੀ ਹੈ।



error: Content is protected !!