ਹੁਣੇ ਆਈ ਤਾਜਾ ਵੱਡੀ ਖਬਰ
ਕਲਰਜ਼ ਚੈਨਲ ‘ਤੇ ਦਿਖਾਏ ਜਾ ਰਹੇ ਪ੍ਰੋਗਰਾਮ ‘ਰਾਮ ਸੀਆ ਕੇ ਲਵ ਕੁਸ਼’ ‘ਚ ਭਗਵਾਨ ਵਾਲਮੀਕਿ ਜੀ ਦੇ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ੍ ਦੀ ਕਾਲ ਦਿੱਤੀ ਗਈ ਸੀ। ਇਸੇ ਤਹਿਤ ਪ੍ਰਦਰਸ਼ਨਕਾਰੀਆਂ ਵੱਲੋਂ ਥਾਂ-ਥਾਂ ‘ਤੇ ਸਰਕਾਰ ਅਤੇ ਚੈਨਲ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਮਕਸੂਦਾਂ ਚੌਕ ਵਿਖੇ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਇਕ ਕਾਰ ਚਾਲਕ ਵੱਲੋਂ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਕਾਰ ਚੜ੍ਹਾ ਦਿੱਤੀ ਗਈ। ਇਸ ਦੌਰਨ ਤਿੰਨ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੇ ਨਾਲ ਪ੍ਰਦਰਸ਼ਨਕਾਰੀ ਦਾ ਗੁੱਸਾ ਫੁੱਟ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਵੱਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਹਾਨੂੰ ਦੱਸ ਦੇਈਏ ਇਸ ਤੋਂ ਪਹਿਲਾਂ ਸ਼ੁੱਕਰਵਾਰ ਦੁਪਹਿਰ ਨੂੰ ਡਿਪਟੀ ਕਮਿਸ਼ਨਰ ਅਤੇ ਪੁਲਸ ਕਮਿਸ਼ਨਰ ਦੇ ਨਾਲ ਮੀਟਿੰਗ ਤੋਂ ਬਾਅਦ ਬੰਦ ਦੀ ਕਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਸੀ ਜਦਕਿ ਸ਼ਾਮ ਨੂੰ ਦੋਬਾਰਾ ਵਾਲਮੀਕਿ ਸਮਾਜ ਦੀ ਮੀਟਿੰਗ ਤੋਂ ਬਾਅਦ ਪੰਜਾਬ ਬੰਦ ਦੀ ਕਾਲ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ।
ਹਾਲਾਂਕਿ ਦੇਰ ਸ਼ਾਮ ਸੂਬੇ ਨੂੰ ਸਾਰੇ ਜ਼ਿਲਾ ਮੈਜਿਸਟ੍ਰੇਟਾਂ ਵੱਲੋਂ ਪੱਤਰ ਜਾਰੀ ਕਰਕੇ ਸੂਬੇ ‘ਚ ਇਸ ਸੀਰੀਅਲ ਦੇ ਪ੍ਰਸਾਰਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਾਰੇ ਚੈਨਲਾਂ ਨੂੰ ਇਸ ਸਬੰਧ ‘ਚ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ।
ਤਾਜਾ ਜਾਣਕਾਰੀ