ਆਈ ਤਾਜਾ ਵੱਡੀ ਖਬਰ
ਦੁਨੀਆਂ ਵਿੱਚ ਹਰ ਇਨਸਾਨ ਵੱਲੋਂ ਮੁਸ਼ਕਲ ਦੇ ਸਮੇਂ ਵਿੱਚ ਵਰਤੋਂ ਵਿੱਚ ਲਿਆਉਣ ਲਈ ਆਪਣੀ ਜਮਾਂ ਪੂੰਜੀ ਨੂੰ ਸੁਰੱਖਿਅਤ ਰੱਖਿਆ ਜਾਂਦਾ ਹੈ। ਇਸ ਲਈ ਹਰ ਇਨਸਾਨ ਵੱਲੋਂ ਬੈਂਕਾਂ ਦੀ ਮਦਦ ਲਈ ਜਾਂਦੀ ਹੈ ਜਿਸ ਵਿੱਚ ਉਹ ਆਪਣੇ ਪੈਸੇ ਨੂੰ ਸੁਰੱਖਿਅਤ ਰੱਖ ਸਕਦੇ ਹਨ। ਜੋ ਮੁਸ਼ਕਿਲ ਦੀ ਘੜੀ ਵਿਚ ਕਡਵਾ ਕੇ ਵਰਤਿਆ ਜਾ ਸਕਦਾ ਹੈ। ਕਰੋਨਾ ਕਾਲ ਦੇ ਦੌਰਾਨ ਵੀ ਜਿਥੇ ਲੋਕਾਂ ਨੂੰ ਭਾਰੀ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਵੀ ਠੱਪ ਹੋ ਗਏ ਸਨ ਅਤੇ ਕਈ ਲੋਕ ਬੇਰੁਜ਼ਗਾਰ ਹੋ ਗਏ ਸਨ ਜਿਸ ਕਾਰਨ ਉਨਾਂ ਦੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ।
ਇਸ ਕੁਦਰਤੀ ਆਫਤ ਦੇ ਕਾਰਨ ਮੁਸ਼ਕਲ ਦੀ ਘੜੀ ਪੈਦਾ ਹੋ ਗਈ ਸੀ। ਉਸ ਸਮੇਂ ਸਾਰੇ ਲੋਕਾਂ ਵੱਲੋਂ ਆਪਣੀ ਬੈਂਕਾਂ ਵਿਚ ਜਮ੍ਹਾਂ ਕੀਤੀ ਹੋਈ ਪੂੰਜੀ ਨੂੰ ਔਖੇ ਸਮੇਂ ਵਰਤੋਂ ਵਿੱਚ ਲਿਆਂਦਾ ਗਿਆ ਸੀ। ਅੱਜ ਰਾਤ 9 ਵਜੇ ਤੋਂ 22 ਅਗਸਤ ਦੁਪਹਿਰ 3 ਵਜੇ ਤੱਕ ਲਈਆਂ ਸੇਵਾਵਾਂ ਦੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਡਿਜੀਟਲ ਬੈਂਕਿੰਗ ਸਹੂਲਤਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਕਰਨ ਵਾਸਤੇ ਅਤੇ ਬੈਂਕ ਦਾ ਕੰਮ ਕਰਨ ਲਈ ਐਚ ਡੀ ਐਫ ਸੀ ਬੈਂਕ ਆਪਣੀਆਂ ਸੇਵਾਵਾਂ ਨੂੰ 21 ਅਗਸਤ 2021 ਤੋਂ ਰਾਤ 9 ਵਜੇ ਤੋਂ ਲੈ ਕੇ ਅਗਲੇ ਦਿਨ 22 ਅਗਸਤ ਦੁਪਹਿਰ 3 ਵਜੇ ਬੰਦ ਕੀਤਾ ਜਾ ਰਿਹਾ ਹੈ ਜਿਸ ਕਾਰਨ ਬਹੁਤ ਸਾਰੇ ਗਾਹਕਾਂ ਨੂੰ ਕਈ ਤਰ੍ਹਾਂ ਦੀ ਪ੍ਰੇਸ਼ਾਨੀ ਹੋ ਸਕਦੀ ਹੈ।
ਇਸ ਲਈ ਹੀ ਬੈਂਕ ਵੱਲੋਂ ਪਹਿਲਾਂ ਤੋਂ ਜਾਣਕਾਰੀ ਮੁਹਇਆ ਕਰਵਾ ਦਿੱਤੀ ਗਈ ਹੈ ਤਾਂ ਜੋ ਲੋਕ ਸ਼ਨੀਵਾਰ ਸ਼ਾਮ 6 ਵਜੇ ਤੋਂ ਪਹਿਲਾਂ ਆਪਣੇ ਸਾਰੇ ਕੰਮ ਕਰ ਸਕਣ। ਨਹੀਂ ਤਾਂ ਉਨ੍ਹਾਂ ਨੂੰ ਸੋਮਵਾਰ ਤਕ ਇੰਤਜ਼ਾਰ ਕਰਨਾ ਪੈ ਸਕਦਾ ਹੈ। ਇਸ ਬੰਦ ਸੇਵਾਵਾਂ ਦੇ ਕਾਰਨ ਨੈਟਬੈਂਕਿੰਗ ਅਤੇ ਮੋਬਾਇਲ ਬੈਂਕਿੰਗ ਅਤੇ ਲੋਨ ਸੇਵਾਵਾਂ ਪ੍ਰਭਾਵਤ ਹੋਣਗੀਆਂ।
ਹਫਤੇ ਦੇ ਅਖੀਰਲੇ ਦਿਨ ਹੋਣ ਤੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਹੋ ਸਕਦੀਆਂ ਹਨ। 18 ਘੰਟਿਆਂ ਲਈ ਇਹ ਸੇਵਾਵਾਂ ਐਚ ਡੀ ਐਫ ਸੀ ਬੈਂਕ ਵੱਲੋਂ ਬੰਦ ਕੀਤੀਆਂ ਜਾ ਰਹੀਆਂ ਹਨ। ਜਿਸ ਦੀ ਜਾਣਕਾਰੀ ਬੈਂਕ ਵੱਲੋਂ ਈਮੇਲ ਰਾਹੀਂ ਦਿੱਤੀ ਗਈ ਹੈ।
Home ਤਾਜਾ ਜਾਣਕਾਰੀ ਇਹ ਲੋਕ ਹੋ ਜਾਣ ਸਾਵਧਾਨ : ਅੱਜ ਰਾਤ 9 ਵਜੇ ਤੋਂ 22 ਅਗਸਤ ਦੁਪਹਿਰ 3 ਵਜੇ ਤੱਕ ਲਈ ਹੋ ਗਿਆ ਇਹ ਐਲਾਨ

ਤਾਜਾ ਜਾਣਕਾਰੀ