ਆਈ ਤਾਜਾ ਵੱਡੀ ਖਬਰ

ਦੁਨੀਆਂ ਦੇ ਵਿੱਚ ਜਦੋਂ ਦੀ ਵੈਸ਼ਵਿਕ ਕਰੋਨਾ ਮਹਾਂਮਾਰੀ ਨੇ ਦਸਤਕ ਦਿੱਤੀ ਹੈ ਉਦੋਂ ਤੋਂ ਹੀ ਦੁਨੀਆਂ ਭਰ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਹੋਏ ਨਜ਼ਰ ਆਉਂਦੇ ਹਨ । ਹਰ ਇੱਕ ਦੇਸ਼ ਇਸ ਸਮੇਂ ਕੋਰੋਨਾ ਮਹਾਂਮਾਰੀ ਦੇ ਕਾਰਨ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ । ਹੁਣ ਤਕ ਕਈ ਲੋਕਾਂ ਨੇ ਆਪਣੀਆਂ ਕੀਮਤੀ ਜਾਨਾਂ ਇਸ ਮਹਾਂਮਾਰੀ ਦੇ ਕਾਰਨ ਗੁਆਈਆਂ ਹਨ , ਕਈ ਪਰਿਵਾਰਾਂ ਦੇ ਪਰਿਵਾਰ ਇਸ ਸਮੇਂ ਦੌਰਾਨ ਤਬਾਹ ਹੋ ਗਏ , ਕੋਈ ਬੇਰੋਜ਼ਗਾਰ ਹੋ ਗਿਆ ਤੇ ਕਿਸੇ ਨੇ ਆਪਣੇ ਕਰੀਬੀ ਗੁਆ ਲਏ । ਇਸ ਸੰਕਟ ਦੇ ਸਮੇਂ ਦੌਰਾਨ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਜਿਸ ਨੇ ਸਭ ਨੂੰ ਹੀ ਝਿੰਜੋੜ ਕੇ ਰੱਖ ਦਿੱਤਾ ਸੀ । ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਆਪਣੇ ਆਪਣੇ ਪੱਧਰ ਤੇ ਇਸ ਮਹਾਂਮਾਰੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ।

ਬਹੁਤ ਸਾਰੀਆਂ ਪਾਬੰਦੀਆਂ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਇਸ ਮਹਾਂਮਾਰੀ ਦੇ ਸਮੇਂ ਦੌਰਾਨ ਲਗਾਈਆਂ ਗਈ ਸਨ , ਤਾਂ ਜੋ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਸੁਰੱਖਿਅਤ ਜਾ ਸਕੇ । ਗੱਲ ਕੀਤੀ ਜਾਵੇ ਜੇਕਰ ਇੰਗਲੈਂਡ ਦੀ ਤਾਂ, ਇੰਗਲੈਂਡ ਦੀ ਸਰਕਾਰ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਇਸ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਏ ਗਏ । ਇਸ ਦੇਸ਼ ਦੇ ਵਿਚ ਵੈਕਸੀਨੇਸ਼ਨ ਦਾ ਕੰਮ ਵੀ ਜ਼ੋਰਾਂ ਤੇ ਚੱਲ ਰਿਹਾ ਹੈ ਤੇ ਇਸੇ ਵਿਚਕਾਰ ਹੁਣ ਇੰਗਲੈਂਡ ਦੀ ਮਹਾਰਾਣੀ ਐਲਿਜ਼ਾਬੈਥ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਦਰਅਸਲ ਇੰਗਲੈਂਡ ਦੀ ਮਹਾਰਾਣੀ ਦਾ ਕੋਰੋਨਾ ਟੈਸਟ ਕਰਵਾਇਆ ਗਿਆ।

ਜਿਨ੍ਹਾਂ ਦੀ ਰਿਪੋਰਟ ਆ ਚੁੱਕੀ ਹੈ ਤੇ ਉਹ ਕੋਵਿਡ ਪਾਜ਼ੀਟਿਵ ਪਾਏ ਗਏ ਹਨ । ਬਕਿੰਘਮ ਪੈਲੇਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ । ਨਿਊਜ਼ ਏਜੰਸੀ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਮਹਾਰਾਣੀ ਹਲਕੇ ਠੰਢ ਵਰਗੇ ਲੱਛਣਾਂ ਨੂੰ ਮਹਿਸੂਸ ਕਰ ਹੀ ਸਨ, ਜਿਸ ਦੇ ਚੱਲਦੇ ਜਦੋਂ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਤਾਂ ਉਹ ਪਾਜ਼ੇਟਿਵ ਪਾਇਆ ਗਿਆ ਹੈ ।

ਜ਼ਿਕਰਯੋਗ ਹੈ ਕਿ ਹੁਣ ਤੱਕ ਬਹੁਤ ਸਾਰੇ ਲੋਕ ਇਸ ਮਹਾਂਮਾਰੀ ਦੀ ਲਪੇਟ ਵਿੱਚ ਆਏ ਕਈਆਂ ਨੇ ਆਪਣੀ ਜਾਨ ਗੁਆਈ ਤੇ ਕਈਆਂ ਨੇ ਇਸ ਮਹਾਂਮਾਰੀ ਦੇ ਨਾਲ ਲੜ ਕੇ ਜਿੱਤ ਹਾਸਲ ਕੀਤੀ ਹੈ । ਇੰਗਲੈਂਡ ਦੀ ਮਹਾਰਾਣੀ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਹੁਣ ਲਗਾਤਾਰ ਹਰ ਕਿਸੇ ਦੇ ਵੱਲੋਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਜਾ ਰਹੀ ਹੈ ਕਿ ਮਹਾਰਾਣੀ ਐਲਿਜ਼ਾਬੈਥ ਜਲਦੀ ਠੀਕ ਹੋ ਜਾਣ ।


ਤਾਜਾ ਜਾਣਕਾਰੀ
ਇੰਗਲੈਂਡ ਦੀ ਮਹਾਰਾਣੀ ਐਲਿਜ਼ਾਬੈਥ ਦੇ ਬਾਰੇ ਆਈ ਇਹ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ
ByadminFebruary 20, 2022Comments Off on ਇੰਗਲੈਂਡ ਦੀ ਮਹਾਰਾਣੀ ਐਲਿਜ਼ਾਬੈਥ ਦੇ ਬਾਰੇ ਆਈ ਇਹ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ
Previous PostUK ਤੋਂ ਆ ਰਹੀ ਵੱਡੀ ਖਬਰ – ਇਹ ਸ਼ਖਸ਼ੀਅਤ ਬਣ ਸਕਦੀ ਪ੍ਰਧਾਨ ਮੰਤਰੀ , ਇੰਡੀਆ ਚ ਖੁਸ਼ੀ ਦੀ ਲਹਿਰ
Next Postਪੰਜਾਬ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਲਈ ਆਈ ਵੱਡੀ ਮਾੜੀ ਖਬਰ – ਹੋ ਗਈ ਇਹ ਕਾਰਵਾਈ