BREAKING NEWS
Search

ਇੰਡੀਆ ਚ ਸਰਕਾਰ ਵਲੋਂ 30 ਸਤੰਬਰ ਤੱਕ ਲਈ ਹੋ ਗਿਆ ਹੁਣ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਲੋਕਾਂ ਵੱਲੋਂ ਜਿੱਥੇ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਲਈ ਵਾਹਨ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਕਰਕੇ ਉਹ ਆਪਣੀ ਮੰਜ਼ਿਲ ਉੱਪਰ ਅਸਾਨੀ ਨਾਲ ਘੱਟ ਸਮੇਂ ਵਿੱਚ ਪਹੁੰਚ ਸਕਣ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਸ ਨਾਲ ਵਾਹਨ ਚਾਲਕ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਕਿਉਂਕਿ ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਕੁਝ ਨਿਯਮਾਂ ਦੀ ਉਲੰਘਣਾ ਕਰਨ ਦੇ ਕਾਰਨ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਅਜਿਹੇ ਹਾਦਸਿਆਂ ਦੇ ਵਿੱਚ ਦੇਸ਼ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਹਨਾ ਦੇ ਪਰਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੁੰਦੀ।

ਹੁਣ ਭਾਰਤ ਸਰਕਾਰ ਵੱਲੋਂ 30 ਸਤੰਬਰ ਤੱਕ ਲਈ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਜਿਥੇ ਕਰੋਨਾ ਦੇ ਦੌਰਾਨ ਲੋਕਾਂ ਦੀ ਆਰਥਿਕ ਮੰਦੀ ਨੂੰ ਦੇਖਦੇ ਹੋਏ ਬਹੁਤ ਸਾਰੇ ਨਿਯਮਾਂ ਵਿੱਚ ਕੀਤੀਆਂ ਗਈਆਂ ਕੁਝ ਤਬਦੀਲੀਆਂ ਨੂੰ ਅੱਗੇ ਵਧਾ ਦਿੱਤਾ ਗਿਆ। ਉਥੇ ਹੀ ਉਹ ਸਰਕਾਰ ਵੱਲੋਂ ਡਰਾਈਵਿੰਗ ਲਾਇਸੰਸ ਐਕਸਪਾਇਰ ਹੋਣ ਤੇ ਰੀਨਿਊ ਕੀਤੇ ਤੋਂ ਬਿਨਾਂ ਹੀ ਡਰਾਈਵਿੰਗ ਕਰਨ ਦਾ ਅਧਿਕਾਰ ਦਿੱਤਾ ਹੈ। ਇਹ ਐਲਾਨ ਕੇਂਦਰੀ ਆਵਾਜਾਈ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈ।

ਜਿੱਥੇ ਡਰਾਈਵਿੰਗ ਲਾਇਸੰਸ ਰਜਿਸਟਰੇਸ਼ਨ ਸਰਟੀਫਿਕੇਟ ਅਤੇ ਹੋਰ ਸਰਟੀਫਿਕੇਟ ਨੂੰ ਲੈ ਕੇ ਸਰਕਾਰ ਵੱਲੋਂ ਅਹਿਮ ਫੈਸਲੇ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਤਹਿਤ 30 ਸਤੰਬਰ ਤੱਕ ਐਕਸਪਾਇਰ ਹੋਣ ਵਾਲੇ ਰਜਿਸਟਰੇਸ਼ਨ ਸਰਟੀਫਿਕੇਟ ਤੇ ਗੱਡੀ ਦੇ ਫਿਟਨੈੱਸ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ ਬਿਨਾਂ ਕਿਸੇ ਮੁਸ਼ਕਲ ਦੇ ਸਵੀਕਾਰ ਕੀਤਾ ਜਾਵੇਗਾ। ਉਥੇ ਹੀ ਪੁਲਸ ਪ੍ਰਸ਼ਾਸਨ ਅਤੇ ਟ੍ਰੈਫ਼ਿਕ ਪੁਲਿਸ ਨੂੰ ਵੀ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਗੱਡੀਆਂ ਸਬੰਧੀ ਇਹਨਾਂ ਨਿਯਮਾਂ ਦੇ ਅਨੁਸਾਰ ਕਾਗਜ਼ਾਤ ਸਵੀਕਾਰ ਕੀਤੇ ਜਾਣ।

ਉਥੇ ਹੀ ਵਾਹਨ ਦੇ ਪ੍ਰਦੂਸ਼ਣ ਦੀ ਜਾਂਚ ਕਰਵਾਉਣੀ ਵੀ ਲਾਜ਼ਮੀ ਕੀਤੀ ਗਈ ਹੈ। ਅਗਰ ਕੋਈ ਵੀ ਇਸ ਦਾ ਉਲੰਘਣ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਭਾਰੀ ਜੁਰਮਾਨਾ ਕੀਤਾ ਜਾਵੇਗਾ। ਸਰਕਾਰ ਵੱਲੋਂ ਇਹ ਰਾਹਤ ਸਾਰੇ ਗੱਡੀ ਨਾਲ ਜੁੜੇ ਹੋਏ ਦਸਤਾਵੇਜ਼ਾਂ ਲਈ ਕਰੋਨਾ ਦੇ ਕਾਰਨ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਲੋਕਾਂ ਲਈ ਜਾਰੀ ਕੀਤੀ ਗਈ ਹੈ। ਹੁਣ ਇਨ੍ਹਾਂ ਸਾਰੇ ਸਰਟੀਫਿਕੇਟਾਂ ਨੂੰ ਰੀਨਿਊ ਕਰਵਾਉਣ ਲਈ 30 ਸਤੰਬਰ ਤੱਕ ਦਾ ਸਮਾਂ ਜਾਰੀ ਕੀਤਾ ਗਿਆ ਹੈ।



error: Content is protected !!