ਚੰਡੀਗੜ੍ਹ: ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਦੇ ਰੁਝਾਨ ਸਾਹਮਣੇ ਆ ਚੁੱਕੇ ਹਨ। ਹੁਣ ਤਕ 13 ਵਿੱਚੋਂ 8 ਸੀਟਾਂ ‘ਤੇ ਕਾਂਗਰਸ, 4 ‘ਤੇ ਅਕਾਲੀ ਦਲ-ਬੀਜੇਪੀ ਤੇ ਇੱਕ ਸੀਟ ‘ਤੇ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਅੱਗੇ ਜਾ ਰਹੇ ਹਨ। ਸੂਬੇ ਵਿੱਚ ਕੁੱਲ 13 ਸੀਟਾਂ ਹਨ ਤੇ ਇਨ੍ਹਾਂ ‘ਤੇ 278 ਉਮੀਦਵਾਰ ਮੈਦਾਨ ਵਿੱਚ ਹਨ।
ਹੁਣ ਤਕ ਦੇ ਰੁਝਾਨਾਂ ਮੁਤਾਬਕ ਗੁਰਦਾਸਪੁਰ ਤੋਂ ਸੰਨੀ ਦਿਓਲ 40523, ਸੰਗਰੂਰ ਤੋਂ ਭਗਵੰਤ ਮਾਨ 33535, ਪਟਿਆਲਾ ਤੋਂ ਪਰਨੀਤ ਕੌਰ 48628, ਬਠਿੰਡਾ ਤੋਂ ਹਰਸਿਮਰਤ ਕੌਰ 6655, ਲੁਧਿਆਣਾ ਤੋਂ ਰਵਨੀਤ ਬਿੱਟੂ 23529, ਅਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ 11570, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ 27998, ਫਰੀਦਕੋਟ ਤੋਂ ਮੁਹੰਮਦ ਸਦੀਕ 24676, ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ 27730, ਫਿਰੋਜ਼ਪੁਰ ਤੋਂ ਸੁਖਬੀਰ ਬਾਦਲ 59795, ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ 12806, ਖਡੂਰ ਸਾਹਿਬ ਤੋਂ ਜਸਬੀਰ ਸਿੰਘ 55864 ਤੇ ਜਲੰਧਰ ਤੋਂ ਸੰਤੋਖ ਸਿੰਘ ਚੌਧਰੀ 7057 ਵੋਟਾਂ ਨਾਲ ਅੱਗੇ ਹਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਤਾਜਾ ਜਾਣਕਾਰੀ