ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪੱਗ ਉਤਾਰ ਕੇ ਤਲਾਸ਼ੀ ਨਾ ਦੇਣ ਦੀ ਜ਼ਿਦ ਦੀ ਹਰਿਆਣਾ ਦੇ ਜ਼ਿਲ੍ਹੇ ਅੰਬਾਲਾ ਦੇ ਛੋਟੇ ਜਿਹੇ ਪਿੰਡ ਅਧੋਈ ਦੇ ਗੁਰਿੰਦਰ ਸਿੰਘ ਖ਼ਾਲਸਾ ਦੀ ਕਦਰ ਅਮਰੀਕਾ ਨੇ ਕੀਤੀ ਹੈ। ਅਮਰੀਕਾ ਨੇ ਸਿੱਖਾਂ ਨੂੰ ਪਗੜੀ ਸਮੇਤ ਹਵਾਈ ਸਫ਼ਰ ਕਰਨ ਤੋਂ ਵੀ ਸਾਲ 2007 ਵਿੱਚ ਹੋਈ ਇਸ ਘਟਨਾ ਉਪਰੰਤ ਛੋਟ ਦਿੱਤੀ ਸੀ। ਹੁਣ ਅਮਰੀਕੀ ਮੈਗ਼ਜ਼ੀਨ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਖ਼ਾਲਸਾ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਕਰਨ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਗੁਰਿੰਦਰ ਸਿੰਘ ਖ਼ਾਲਸਾ ਨੂੰ ਪੱਗ ਬੰਨ੍ਹੀ ਹੋਣ ਕਰਕੇ ਸਾਲ 2007 ਦੌਰਾਨ ਨਿਊਯਾਰਕ ਦੇ ਬਫ਼ਲੋ ਨਾਇਗਰਾ ਕੌਮਾਂਤਰੀ ਹਵਾਈ ਅੱਡੇ ‘ਤੇ ਉੱਥੋਂ ਜ਼ਬਰੀ ਹਟਾਇਆ ਗਿਆ ਸੀ। ਉਨ੍ਹਾਂ ਦੀ ਸੁਰੱਖਿਆ ਕਰਮੀਆਂ ਨਾਲ ਇਸ ਦੌਰਾਨ ਹੱਥੋਪਾਈ ਵੀ ਹੋਈ ਸੀ। ਖ਼ਾਲਸਾ ਨੇ ਜਹਾਜ਼ ਚੜ੍ਹਨ ਤੋਂ ਇਨਕਾਰ ਕਰ ਦਿੱਤਾ ਸੀ ਤੇ ਅਮਰੀਕਾ ਵਿੱਚ ਦਸਤਾਰ ਦੇ ਵੱਕਾਰ ਦੀ ਬਹਾਲੀ ਲਈ ਲੰਮੀ ਲੜਾਈ ਲੜਨ ਦਾ ਫੈਸਲਾ ਕੀਤਾ। ਅਮਰੀਕੀ ਨਿਯਮਾਂ ਮੁਤਾਬਕ ਪੱਗ ਉਤਾਰ ਕੇ ਜਾਂਚ ਕਰਨ ਵਾਲਾ ਨਿਯਮ ਜੇਕਰ 20,000 ਲੋਕਾਂ ਦਾ ਸਮਰਥਨ ਮਿਲਦਾ ਹੈ ਤਾਂ ਹਟਾ ਦੇਣਗੇ ਪਰ ਖ਼ਾਲਸਾ ਨੇ 67,000 ਤੋਂ ਵੀ ਵੱਧ ਲੋਕਾਂ ਦੀ ਹਮਾਇਤ ਹਾਸਲ ਕੀਤੀ।
ਫਿਰ ਅਮਰੀਕਾ ਨੂੰ ਵੀ ਉਨ੍ਹਾਂ ਅੱਗੇ ਝੁਕਣਾ ਪਿਆ ਤੇ ਸਿੱਖਾਂ ਨੂੰ ਦਸਤਾਰ ਸਮੇਤ ਸਫ਼ਰ ਕਰਨ ਦੀ ਖੁੱਲ੍ਹ ਮਿਲੀ। ਹੁਣ ਖ਼ਾਲਸਾ ਆਪਣੀ ਕਹਾਣੀ ਨੂੰ ਲਘੂ ਫ਼ਿਲਮ ਦੇ ਰੂਪ ਵਿੱਚ ਦਿਖਾਉਣਗੇ, ਜਿਸ ਦਾ ਨਾਂਅ ‘ਸਿੰਘ’ ਰੱਖਿਆ ਗਿਆ ਹੈ। ਗੁਰਿੰਦਰ ਸਿੰਘ ਖ਼ਾਲਸਾ ਦੀ ਕਹਾਣੀ ਤੋਂ ਪ੍ਰਭਾਵਿਤ ਹੋਏ ਯੂਐਸਏ ਮਾਇਨੌਰਿਟੀ ਬਿਜ਼ਨੈਸ ਮੈਗ਼ਜ਼ੀਨ ਨੇ 18 ਜਨਵਰੀ 2019 ਨੂੰ ਖ਼ਾਲਸਾ ਨੂੰ “ਰੋਜ਼ਾ ਪਾਰਕ ਟ੍ਰੈਵਲਰ ਐਵਾਰਡ” ਦੇਣ ਦਾ ਫੈਸਲਾ ਕੀਤਾ ਹੈ, ਜੋ ਆਪਣੀ ਕਿਸਮ ਦੇ ਤਿੰਨ ਸਰਬਉੱਚ ਸਨਮਾਨਾਂ ਵਿੱਚੋਂ ਇੱਕ ਹੈ। ਸਿੱਖ ਪੁਲੀਟੀਕਲ ਅਫੇਅਰ ਕਮੇਟੀ ਦੇ ਗੁਰਿੰਦਰ ਸਿੰਘ ਖ਼ਾਲਸਾ ਚੇਅਰਮੈਨ ਵੀ ਹਨ ਤੇ ਸਿੱਖਾਂ ਦੇ ਹੱਕਾਂ ਲਈ ਅਮਰੀਕਾ ਵਿੱਚ ਆਵਾਜ਼ ਬੁਲੰਦ ਕਰਦੇ ਰਹਿੰਦੇ ਹਨ।
ਵਾਇਰਲ