BREAKING NEWS
Search

ਐਵੇਂ ਨਹੀਂ ਦੁਨੀਆਂ ਤੇ ਟਰੂਡੋ ਟਰੂਡੋ ਹੁੰਦੀ – ਹੁਣ ਅਚਾਨਕ ਕਰਤਾ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

15 ਅਗਸਤ 2021 ਨੂੰ ਅਫਗਾਨਿਸਤਾਨ ਵਿਚ ਤਾਲਿਬਾਨ ਲੜਾਕੂਆਂ ਵੱਲੋਂ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਤੇ ਕਬਜ਼ਾ ਕਰ ਲਿਆ ਗਿਆ ਸੀ। ਜਿੱਥੇ ਉਹਨਾਂ ਵੱਲੋਂ ਕਬਜ਼ਾ ਕੀਤਾ ਗਿਆ ਉਥੇ ਹੀ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਦੇਸ਼ ਛੱਡ ਕੇ ਭੱਜ ਗਏ। ਬਹੁਤ ਸਾਰੇ ਵਿਦੇਸ਼ੀ ਜੋ ਕੇ ਉਸ ਸਮੇਂ ਅਫਗਾਨਿਸਤਾਨ ਵਿਚ ਰਹਿ ਰਹੇ ਸਨ ਉਨ੍ਹਾਂ ਵੱਲੋਂ ਵੀ ਆਪਣੇ ਦੇਸ਼ ਦੀਆਂ ਸਰਕਾਰਾਂ ਨੂੰ ਉਥੋਂ ਕੱਢਣ ਵਾਸਤੇ ਅਪੀਲ ਕੀਤੀ ਹੈ। ਜਿਸ ਦੇ ਚੱਲਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੇ ਅਫ਼ਗ਼ਾਨਿਸਤਾਨ ਵਿਚ ਰਹਿ ਰਹੇ ਲੋਕਾਂ ਨੂੰ ਫੌਜ ਦੇ ਜਹਾਜ਼ਾਂ ਰਾਹੀਂ ਰਾਜਧਾਨੀ ਕਾਬੁਲ ਤੋਂ ਬਾਹਰ ਕੱਢਿਆ ਗਿਆ। ਉੱਥੇ ਹੀ ਅਫ਼ਗ਼ਾਨਿਸਤਾਨ ਦੇ ਲੋਕਾਂ ਵੱਲੋਂ ਵੀ ਤਾਲਿਬਾਨ ਦੇ ਡਰ ਕਾਰਨ ਦੇਸ਼ ਛੱਡ ਦਿੱਤਾ ਗਿਆ।

ਅਤੇ ਬਹੁਤ ਸਾਰੇ ਤਾਲੀਬਾਨੀਆਂ ਵੱਲੋਂ ਵਿਦੇਸ਼ਾਂ ਵਿੱਚ ਸ਼ਰਨ ਲਈ ਗਈ ਹੈ। ਓਥੇ ਕਿ ਕੈਨੇਡਾ ਸਰਕਾਰ ਵੱਲੋਂ ਅਫਗਾਨਸਤਾਨ ਦੇ ਲੋਕਾਂ ਦੀ ਮਦਦ ਕੀਤੀ ਹੈ। ਹੁਣ ਸੂਬਾ ਸਰਕਾਰ ਵੱਲੋਂ ਅਚਾਨਕ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਫ਼ਗ਼ਾਨਿਸਤਾਨ ਤੋਂ ਆਉਣ ਵਾਲੇ 40 ਹਜ਼ਾਰ ਸ਼ਰਨਾਰਥੀਆਂ ਨੂੰ ਸਵਿਕਾਰ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਖਬਰ ਨਾਲ ਕੈਨੇਡਾ ਵਿਚ ਸ਼ਰਨ ਲੈਣ ਵਾਲੇ ਸ਼ਰਨਾਰਥੀਆਂ ਵਿਚ ਖ਼ੁਸ਼ੀ ਵੇਖੀ ਜਾ ਰਹੀ ਹੈ।

ਕੈਨੇਡਾ ਸਰਕਾਰ ਨੇ ਕਿਹਾ ਹੈ ਕਿ ਤਾਲਿਬਾਨ ਸਰਕਾਰ ਦੇ ਜ਼ੁਲਮਾਂ ਤੋਂ ਡਰਦੇ ਹੋਏ ਦੇਸ਼ ਛੱਡ ਕੇ ਆਏ ਲੋਕਾਂ ਦੇ ਮੁੜ-ਵਸੇਬੇ ਲਈ ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ। ਉਥੇ ਹੀ ਉਨ੍ਹਾਂ ਵੱਲੋਂ ਹੋਰ ਲੋਕਾਂ ਨੂੰ ਵੀ ਮਦਦ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਵੀ ਦੱਸਿਆ ਹੈ ਕਿ ਸਰਕਾਰ ਵੱਲੋਂ ਅਫਗਾਨਿਸਤਾਨ ਵਿਚ ਵੀਹ ਹਜ਼ਾਰ ਤੋਂ ਵਧੇਰੇ ਲੋਕਾਂ ਜਿਨ੍ਹਾਂ ਵਿੱਚ ਅਧਿਕਾਰ ਕਰਮਚਾਰੀ, ਔਰਤਾਂ ਅਤੇ ਕਮਜ਼ੋਰ ਅਤੇ ਘੱਟ ਗਿਣਤੀ ਦੇ ਲੋਕ ਸ਼ਾਮਲ ਹਨ ਨੂੰ ਤਾਲਿਬਾਨ ਵੱਲੋਂ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਤਿਆਚਾਰ ਕੀਤਾ ਜਾ ਰਿਹਾ ਹੈ।

ਉੱਥੇ ਹੀ ਇਸ ਸਰਕਾਰ ਦੇ ਡਰ ਕਾਰਨ ਬਹੁਤ ਸਾਰੇ ਦੇਸ਼ ਦੇ ਨਾਗਰਿਕ ਦੇਸ਼ ਛੱਡ ਕੇ ਬਾਹਰ ਆ ਚੁੱਕੇ ਹਨ। ਕਿਉਂਕਿ ਅੰਤਰਰਾਸ਼ਟਰੀ ਸੁਰੱਖਿਆ ਬਲਾਂ ਵੱਲੋਂ ਅਫਗਾਨਿਸਤਾਨ ਤੋਂ ਬਹੁਤ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਅਤੇ ਕੈਨੇਡਾ ਸਰਕਾਰ ਵੱਲੋਂ ਇਨ੍ਹਾਂ ਸ਼ਰਨਾਰਥੀਆਂ ਨੂੰ ਸੁਰੱਖਿਅਤ ਢੰਗ ਨਾਲ ਮੁੜ-ਵਸੇਬੇ ਵਾਸਤੇ ਸਹਾਇਤਾ ਦਿੱਤੀ ਜਾਵੇਗੀ ਤੇ 40 ਹਜ਼ਾਰ ਸ਼ਰਨਾਰਥੀਆਂ ਨੂੰ ਸਵੀਕਾਰ ਕੀਤਾ ਜਾ ਰਿਹਾ ਹੈ।



error: Content is protected !!