BREAKING NEWS
Search

ਕਨੇਡਾ ਚ ਵਾਪਰਿਆ ਕਹਿਰ 21 ਸਾਲਾਂ ਦੇ ਪੰਜਾਬੀ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਪਰਿਵਾਰ ਦੇ ਆਰਥਿਕ ਪੱਖੋ ਕਮਜ਼ੋਰ ਹਾਲਾਤਾਂ ਦੇ ਚਲਦੇ ਵਿਦੇਸ਼ਾਂ ਵੱਲ ਰੁਖ਼ ਕਰਦੇ ਹਨ । ਜਿੱਥੇ ਜਾ ਕੇ ਦਿਨ ਰਾਤ ਉਨ੍ਹਾਂ ਦੇ ਵੱਲੋਂ ਮਿਹਨਤ ਮਜ਼ਦੂਰੀ ਕੀਤੀ ਜਾਂਦੀ ਹੈ , ਤਾਂ ਜੋ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਦੂਰ ਕਰਕੇ ਪਰਿਵਾਰ ਨੂੰ ਚੰਗਾ ਭਵਿੱਖ ਦਿੱਤਾ ਜਾ ਸਕੇ । ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਲੜਕੇ ਲੜਕੀਆਂ ਵਿਦੇਸ਼ੀ ਧਰਤੀ ਤੇ ਜਾਂਦੇ ਹਨ ਤੇ ਉੱਥੇ ਜਾ ਕੇ ਦਿਨ ਰਾਤ ਮਿਹਨਤ ਕਰਦੇ ਹਨ । ਕਈ ਕਈ ਸਾਲ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਆਪਣੇ ਪਰਿਵਾਰਾਂ ਦੀ ਆਰਥਿਕ ਸਥਿਤੀ ਨੂੰ ਠੀਕ ਕਰਦੇ ਹਨ । ਪਰ ਕਈ ਵਾਰ ਇਨ੍ਹਾਂ ਨੌਜਵਾਨ ਲੜਕੇ ਲੜਕੀਆਂ ਦੇ ਨਾਲ ਵਿਦੇਸ਼ੀ ਧਰਤੀ ਤੇ ਕੁਝ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜੋ ਪਿੱਛੇ ਰਹਿੰਦੇ ਪਰਿਵਾਰ ਨੂੰ ਝਿੰਜੋੜ ਕੇ ਰੱਖ ਦਿੰਦੇ ਹਨ ।

ਅਜਿਹਾ ਹੀ ਦਿਲ ਨੂੰ ਝਿੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਪੰਜਾਬੀਆਂ ਦੇ ਗੜ੍ਹ ਕਨੇਡਾ ਤੋਂ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਕੈਨੇਡਾ ਦੇ ਬਰੈਂਪਟਨ ਵਿਖੇ ਜਿੱਥੇ ਦੀਵਾਲੀ ਦੀਆਂ ਰੌਣਕਾਂ ਚਾਰੇ ਪਾਸੇ ਵੇਖਣ ਨੂੰ ਮਿਲੀਆਂ ਸਨ , ਉੱਥੇ ਹੀ ਬਰੈਂਪਟਨ ਦੇ ਵੇਅਰ ਹਾਊਸ ਵਿਚ ਹੋਏ ਇਕ ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਨੌਜਵਾਨ ਜਿਸਦਾ ਨਾਮ ਰਵਿੰਦਰ ਸਿੰਘ ਸੀ, ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਰਵਿੰਦਰ ਸਿੰਘ ਵੇਅਰ ਹਾਊਸ ਵਿਖੇ ਜਿੱਥੇ ਸਿਕਿਉਰਿਟੀ ਗਾਰਡ ਦਾ ਕੰਮ ਕਰਦਾ ਸੀ ਅਤੇ ਜਦੋਂ ਇਹ ਪੰਜਾਬੀ ਨੌਜਵਾਨ ਟਰੈਲਰ ਦਾ ਏਅਰ ਲਾਇਨ ਲੋਕ ਖੋਲ੍ਹ ਰਿਹਾ ਸੀ ਤਾਂ ਅਚਾਨਕ ਉਸੇ ਸਮੇਂ ਟਰੱਕ ਡਰਾਈਵਰ ਨੇ ਟਰੱਕ ਨੂੰ ਟ੍ਰੇਲਰ ਨਾਲ ਹੁਕ ਕਰ ਦਿੱਤਾ ।

ਜਿਸ ਕਾਰਨ ਇਹ ਨੌਜਵਾਨ ਟਰੱਕ ਅਤੇ ਟਰੇਲਰ ਦੇ ਵਿਚਕਾਰ ਆ ਗਿਆ । ਕਾਫੀ ਚਿਰ ਉਹ ਦਰਦ ਨਾਲ ਤੜਫਦਾ ਰਿਹਾ ਤੇ ਤੜਫ਼ ਤੜਫ਼ ਕੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ । ਬੇਹੱਦ ਹੀ ਦਰਦਨਾਕ ਤੇ ਦੁਖਦਾਈ ਹਾਦਸਾ ਵਾਪਰਿਆ ਹੈ ਕਨੇਡਾ ਦੇ ਵਿੱਚ , ਜਿਸ ਦੇ ਚੱਲਦੇ ਪੰਜਾਬੀ ਭਾਈਚਾਰੇ ਦੇ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਹੈ । ਮ੍ਰਿਤਕ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਅਤੇ ਅੰਮ੍ਰਿਤਧਾਰੀ ਗੁਰਸਿੱਖ ਰਵਿੰਦਰ ਸਿੰਘ ਦੋ ਹਜਾਰ ਉਨੀ ਦੇ ਵਿਚ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ਤੇ ਕੈਨੇਡਾ ਗਿਆ ਸੀ ।

ਮਾਪਿਆਂ ਨੂੰ ਬਹੁਤ ਉਮੀਦਾਂ ਅਤੇ ਆਸਾ ਸੀ ਕਿ ਉਨ੍ਹਾਂ ਦਾ ਬੱਚਾ ਇੱਕ ਦਿਨ ਜ਼ਰੂਰ ਕਾਮਯਾਬ ਹੋਵੇਗਾ । ਪਰ ਉਨ੍ਹਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਇਸ ਤਰ੍ਹਾਂ ਉਨ੍ਹਾਂ ਦੇ ਬੱਚੇ ਦੀ ਮੌਤ ਹੋ ਜਾਵੇਗੀ । ਪਿੱਛੇ ਰਹਿੰਦੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ ਤੇ ਇਸ ਨੌਜਵਾਨ ਦੀ ਮੌਤ ਤੇ ਕਾਰਨ ਪਰਿਵਾਰ ਅਤੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਹੈ । ਪਰਿਵਾਰ ਨੂੰ ਇੱਕ ਅਜਿਹਾ ਘਾਟਾ ਪਿਆ ਹੈ ਜਿਸ ਨੂੰ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦਾ ।



error: Content is protected !!