ਆਈ ਤਾਜ਼ਾ ਵੱਡੀ ਖਬਰ

ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਨੂੰ ਠੱਲ ਪਾ ਲਈ ਗਈ ਸੀ, ਕਿਉਂਕਿ ਟੀਕਾਕਰਣ ਕੀਤੇ ਜਾਣ ਤੋਂ ਬਾਅਦ ਹੀ ਮੁੜ ਆਪਣੇ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ ਸਨ। ਕਿਉਂਕਿ ਕਰੋਨਾ ਕਾਰਨ ਸਾਰੇ ਦੇਸ਼ਾਂ ਵੱਲੋਂ ਕੀਤੀ ਗਈ ਤਾਲਾਬੰਦੀ ਦੇ ਕਾਰਨ ਆਰਥਿਕ ਸਥਿਤੀ ਬਹੁਤ ਹੀ ਜ਼ਿਆਦਾ ਕਮਜ਼ੋਰ ਹੋ ਚੁੱਕੀ ਸੀ ਅਤੇ ਸਾਰੇ ਦੇਸ਼ਾਂ ਵੱਲੋਂ ਉਡਾਨਾਂ ਉਪਰ ਲਗਾਈ ਗਈ ਰੋਕ ਨੂੰ ਵੀ ਹਟਾ ਦਿੱਤਾ ਗਿਆ ਸੀ। ਉਥੇ ਹੀ ਯਾਤਰੀਆਂ ਨੂੰ ਕਰੋਨਾ ਪਾਬੰਦੀਆਂ ਦੇ ਅਨੁਸਾਰ ਯਾਤਰਾ ਕਰਨ ਦੀ ਇਜ਼ਾਜ਼ਤ ਦੇ ਦਿੱਤੀ ਗਈ ਸੀ। ਜਿਨ੍ਹਾਂ ਲੋਕਾਂ ਵੱਲੋਂ ਆਪਣਾ ਕਰੋਨਾ ਦਾ ਟੀਕਾਕਰਨ ਕਰਵਾਇਆ ਜਾ ਚੁੱਕਾ ਸੀ ਉਹ ਲੋਕੀ ਹਵਾਈ ਸਫਰ ਕਰ ਸਕਦੇ ਸਨ।

ਹੁਣ ਕੈਨੇਡਾ ਜਾਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ ਵੱਲੋਂ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਖਣੀ ਅਫਰੀਕਾ ਵਿੱਚ ਨਵਾ ਕੋਰੋਨਾ ਵੈਰੀਐਂਟ ਸਾਹਮਣੇ ਆਉਣ ਦੀ ਪੁਸ਼ਟੀ ਹੋਣ ਤੋਂ ਬਾਅਦ ਵਿਸ਼ਵ ਸਿਹਤ ਸੰਗਠਨ ਵੱਲੋਂ ਇਸ ਨੂੰ ਵਧੇਰੇ ਤੇਜ਼ੀ ਨਾਲ ਫੈਲਣ ਵਾਲਾ ਵਾਇਰਸ ਘੋਸ਼ਿਤ ਕਰ ਦਿੱਤਾ ਹੈ। ਉੱਥੇ ਹੀ ਹੁਣ ਕੈਨੇਡਾ ਸਰਕਾਰ ਵੱਲੋ ਦੱਖਣੀ ਅਫਰੀਕਾ ਵਿੱਚ 14 ਦਿਨਾਂ ਦੌਰਾਨ ਯਾਤਰਾ ਕਰਕੇ ਆਉਣ ਵਾਲੇ 7 ਦੇਸ਼ਾਂ ਦੇ ਲੋਕਾਂ ਉਪਰ ਰੋਕ ਲਗਾ ਦਿੱਤੀ ਗਈ ਹੈ।

ਉੱਥੇ ਹੀ ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਆਪਣੀ ਕਰੋਨਾ ਦੀ ਨੇਗਟਿਵ ਰਿਪੋਰਟ ਵਿਖਾਉਣੀ ਲਾਜ਼ਮੀ ਕੀਤੀ ਗਈ ਹੈ। ਉੱਥੇ ਹੀ ਜਾਰੀ ਕੀਤੀ ਗਈ ਸੂਚੀ ਦੇ ਅਨੁਸਾਰ 7 ਦੇਸ਼ਾਂ ਤੋਂ ਆਉਣ ਵਾਲੇ ਇਨ੍ਹਾਂ ਯਾਤਰੀਆਂ ਨੂੰ ਕੈਨੇਡਾ ਆਉਣ ਉਪਰੰਤ 14 ਦਿਨਾਂ ਲਈ ਇਕਾਂਤਵਾਸ ਕੀਤਾ ਜਾਵੇਗਾ ਉਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਜਿਸ ਪਿੱਛੋਂ 8 ਦਿਨਾਂ ਬਾਅਦ ਉਨ੍ਹਾਂ ਦਾ ਦੁਬਾਰਾ ਕਰੋਨਾ ਟੈਸਟ ਹੋਵੇਗਾ,ਕਰੋਨਾ ਟੀਕਾਕਰਨ ਦੀਆਂ ਹਦਾਇਤਾਂ ਨੂੰ ਵੱਖ ਰੱਖਦੇ ਹੋਏ ਇਹ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਨ੍ਹਾਂ ਦੇਸ਼ਾਂ ਤੋਂ ਕੈਨੇਡਾ ਲਈ ਕੋਈ ਵੀ ਸਿੱਧੀ ਉਡਾਣ ਨਹੀਂ ਆਵੇਗੀ। ਜਿਨ੍ਹਾਂ ਦੇਸ਼ਾਂ ਉਪਰ ਕੈਨੇਡਾ ਸਰਕਾਰ ਵੱਲੋਂ ਪਾਬੰਦੀ ਲਗਾਈ ਗਈ ਹੈ ਉਨ੍ਹਾਂ ਦੇਸ਼ਾਂ ਵਿੱਚ ਦੱਖਣੀ ਅਫ਼ਰੀਕਾ, ਬੋਤਸਵਾਨਾ, ਈਸਵਾਤੀਨੀ, ਨਾਮੀਬੀਆ, ਲੇਸੋਥੋ, ਮੋਜ਼ਾਮਬੀਕ ਅਤੇ ਜ਼ਿੰਬਾਬਵੇ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਸਭ ਪਾਬੰਦੀਆਂ ਇਹਨਾਂ 7 ਦੇਸ਼ਾਂ ਤੋਂ ਕੈਨੇਡਾ ਆਉਣ ਵਾਲੇ ਯਾਤਰੀਆਂ ਉੱਪਰ ਲਗਾਈਆਂ ਗਈਆਂ ਹਨ।


ਤਾਜਾ ਜਾਣਕਾਰੀ
ਕਨੇਡਾ ਜਾਣ ਵਾਲਿਆਂ ਲਈ ਵੱਡੀ ਖਬਰ ਅਚਾਨਕ ਸਰਕਾਰ ਨੇ ਲਗਾਤੀ ਇਹ ਪਾਬੰਦੀ – ਤਾਜਾ ਵੱਡੀ ਖਬਰ
ByadminNovember 28, 2021Comments Off on ਕਨੇਡਾ ਜਾਣ ਵਾਲਿਆਂ ਲਈ ਵੱਡੀ ਖਬਰ ਅਚਾਨਕ ਸਰਕਾਰ ਨੇ ਲਗਾਤੀ ਇਹ ਪਾਬੰਦੀ – ਤਾਜਾ ਵੱਡੀ ਖਬਰ
Previous Postਸਿੱਖ ਜਥੇ ਦੇ ਨਾਲ ਪਾਕਿਸਤਾਨ ਗਈ ਨੇ ਕਰਤਾ ਕਿਰਨ ਬਾਲਾ ਵਾਲਾ ਕੰਮ ਪਤੀ ਦੇ ਸਾਹਮਣੇ ਹੀ ਪ੍ਰੇਮੀ ਨਾਲ ਕਰ ਲਿਆ ਨਿਕਾਹ
Next Postਕੁੜੀ ਨੂੰ ਦਾਜ ਚ ਮਿਲੇ 75 ਲੱਖ ਰੁਪਏ ਫਿਰ ਕੁੜੀ ਨੇ ਕਰਤੀ ਅਜਿਹੀ ਵੱਖਰੀ ਮੰਗ ਸਭ ਰਹਿ ਗਏ ਹੈਰਾਨ – ਸਾਰੇ ਪਾਸੇ ਹੋ ਗਈ ਚਰਚਾ
