BREAKING NEWS
Search

ਕਨੇਡਾ ਜਾਣ ਵਾਲ਼ੇ ਪੰਜਾਬੀਆਂ ਲਈ ਆਈ ਮਾੜੀ ਖਬਰ – ਇਸ ਫੈਸਲੇ ਕਾਰਨ ਵੱਧ ਗਈਆਂ ਮੁਸ਼ਕਲਾਂ

ਆਈ ਤਾਜਾ ਵੱਡੀ ਖਬਰ

ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਦੇ ਲਈ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ ਤੇ ਪੰਜਾਬ ਦੇ ਜ਼ਿਆਦਾਤਰ ਨੌਜਵਾਨ ਕੈਨੇਡਾ ਦੀ ਧਰਤੀ ਤੇ ਜਾਣਾ ਪਸੰਦ ਕਰਦੇ ਹਨ, ਜਿਸ ਕਾਰਨ ਭਾਰੀ ਗਿਣਤੀ ਦੇ ਵਿੱਚ ਲੋਕ ਕਨੇਡਾ ਵਿੱਚ ਵਸੇ ਹੋਏ ਹਨ। ਇਹੀ ਇੱਕ ਵਜ੍ਹਾ ਹੈ ਕਿ ਕਨੇਡਾ ਨੂੰ ਪੰਜਾਬੀਆਂ ਦਾ ਗੜ੍ਹ ਵੀ ਕਿਹਾ ਜਾਂਦਾ ਹੈ l ਇਸੇ ਵਿਚਾਲੇ ਹੁਣ ਕੈਨੇਡਾ ਦੀ ਧਰਤੀ ਤੇ ਜਾਣ ਵਾਲੇ ਨੌਜਵਾਨਾਂ ਲਈ ਇੱਕ ਬੁਰੀ ਖ਼ਬਰ ਸਾਹਮਣੇ ਆਉਂਦੀ ਪਈ ਕਿ ਹੁਣ,ਕੈਨੇਡਾ ਜਾਣ ਦੇ ਲਈ ਹੋਰ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਦੱਸ ਦਈਏ ਕਿ ਅਗਸਤ ਤੇ ਸਤੰਬਰ ਮਹੀਨੇ ਦੇ ਵਿੱਚ ਹੁਣ ਕੈਨੇਡਾ ਜਾਣ ਦੀ ਤਿਆਰੀ ਵਿੱਚ ਰੁੱਝੇ ਤਕਰੀਬਨ 3 ਹਜ਼ਾਰ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਜਿਸ ਕਾਰਨ ਇਹ ਵਿਦਿਆਰਥੀ ਹੁਣ ਨਿਰਾਸ਼ ਨਜ਼ਰ ਆਉਂਦੇ ਪਏ ਹਨ l ਦਰਅਸਲ ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਤੋਂ ਸ਼ੁਰੂ ਹੋ ਰਹੇ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ ।

ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮੁੱਖ ਤੌਰ ‘ਤੇ ਓਨਟਾਰੀਓ ਦੇ ਨਾਰਦਰਨ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਤੇ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ, ਜਿਸ ਕਾਰਨ ਇਹ ਖਬਰ ਪੰਜਾਬ ਦੇ ਵਿਦਿਆਰਥੀਆਂ ਨੂੰ ਨਿਰਾਸ਼ ਕਰਨ ਵਾਲੀ ਹੈ । ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਜਾਣ ਲਈ ਪੂਰੀ ਤਿਆਰੀ ਕਰ ਲਈ ਸੀ ਤੇ ਕੈਨੇਡਾ ਜਾਣ ਲਈ ਇਕ ਪਾਸੇ ਦੀਆਂ ਹਵਾਈ ਟਿਕਟਾਂ ਵੀ ਖ਼ਰੀਦੀਆਂ ਸਨ, ਜੋ ਹੁਣ ਵਾਪਸ ਨਹੀਂ ਕੀਤੀਆਂ ਜਾ ਸਕਦੀਆਂ ਹਨ।

ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਬੱਚਿਆਂ ਦੇ ਨਾਲ ਨਾਲ ਉਨ੍ਹਾਂ ਦੇ ਮਾਪਿਆਂ ਤੇ ਵੱਖ ਵੱਖ ਜਥੇਬੰਦੀਆਂ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਇਸ ਮਸਲੇ ਨੂੰ ਲੈ ਕੇ ਕੈਨੇਡਾ ਦੀਆਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਵੀ ਇਸ ਮੁੱਦੇ ਨੂੰ ਉਠਾਇਆ ਗਿਆ ਹੈ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਕਾਲਜ ਨੂੰ ਈਮੇਲ ਕਰਕੇ ਸਤੰਬਰ ਵਿੱਚ ਹੀ ਪੜ੍ਹਾਈ ਸ਼ੁਰੂ ਕਰਨ ਲਈ ਕਹਿ ਰਹੇ ਹਨ।

ਇਸ ਮਾਮਲੇ ਵਿੱਚ ਓਨਟਾਰੀਓ ਦੇ ਕਾਲਜ ਅਤੇ ਯੂਨੀਵਰਸਿਟੀਜ਼ ਮੰਤਰੀ ਨੂੰ ਵੀ ਪੱਤਰ ਲਿਖਿਆ ਗਿਆ ਹੈ। ਉਥੇ ਹੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਨਾਰਦਰਨ ਕਾਲਜ ਨੂੰ ਪੱਤਰ ਲਿਖ ਕੇ ਭੇਜਿਆ ਤੇ ਪੱਤਰ ਵਿੱਚ ਕੇ ਕਿਹਾ ਹੈ ਕਿ ਅਚਾਨਕ ਸੈਂਕੜੇ ਵਿਦਿਆਰਥੀਆਂ ਦੇ ਦਾਖਲੇ ਵਾਪਸ ਲੈਣ ਦਾ ਫੈਸਲਾ ਸਹੀ ਨਹੀਂ ਹੈ। ਇਸ ਫੈਸਲੇ ਤੋਂ ਬਾਅਦ ਹੁਣ ਪੰਜਾਬੀ ਵਿਦਿਆਰਥੀ ਇਹ ਕਹਿੰਦੇ ਹੋਏ ਨਜ਼ਰ ਆਉਂਦੇ ਪਏ ਹਨ ਕਿ ਇਸ ਫ਼ੈਸਲੇ ਦੇ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੁੰਦਾ ਪਿਆ l



error: Content is protected !!