BREAKING NEWS
Search

ਕਨੇਡਾ ਤੋਂ ਆਈ ਵੱਡੀ ਖਬਰ – ਟਰੂਡੋ ਨੇ ਕਰਤਾ ਇਹ ਵੱਡਾ ਐਲਾਨ , ਲੋਕਾਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕਰੋਨਾ ਨੇ ਵਿਸ਼ਵ ਦੇ ਵਿਚ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਜਿੱਥੇ ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਜਿੱਥੇ ਕਰੋਨਾ ਤੋਂ ਸੰਕ੍ਰਮਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਵਧੇਰੇ ਹੈ। ਉਥੇ ਹੀ ਕੈਨੇਡਾ ਦੇ ਵਿੱਚ ਵੀ ਕਰੋਨਾ ਦੀ ਤੀਜੀ ਲਹਿਰ ਫਿਰ ਤੋਂ ਬਹੁਤ ਜ਼ਿਆਦਾ ਹੈ। ਜਿਸ ਕਾਰਨ ਕਈ ਸੂਬਿਆਂ ਵਿੱਚ ਤਾਲਾਬੰਦੀ ਕੀਤੀ ਗਈ ਹੈ। ਭਾਰਤ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਬਹੁਤ ਸਾਰੇ ਸੂਬਿਆਂ ਵਿਚ ਭਾਰੀ ਤਬਾਹੀ ਮਚਾਈ ਹੈ। ਜਿੱਥੇ ਕਰੋਨਾ ਕੇਸਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਰੋਗ ਦੀ ਰੋਕਥਾਮ ਲਈ ਭਾਰਤ ਵਿੱਚ ਸਰਕਾਰ ਵੱਲੋਂ ਕਈ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ।

ਕੈਨੇਡਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਟਰੂਡੋ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਕੈਨੇਡਾ ਸਰਕਾਰ ਵੱਲੋਂ ਜਿਥੇ ਦੇਸ਼ ਅੰਦਰ ਟੀਕਾਕਰਨ ਕੀਤਾ ਜਾ ਰਿਹਾ ਹੈ। ਉਥੇ ਹੀ ਕਈ ਸੂਬਿਆਂ ਵਿੱਚ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ। ਕੈਨੇਡਾ ਵਿੱਚ ਵੀ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਅਤੇ ਹਵਾਈ ਆਵਾਜਾਈ ਉਪਰ ਵੀ ਰੋਕ ਲਗਾਈ ਗਈ ਹੈ। ਉਥੇ ਹੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਗਰਮੀਆਂ ਦੀਆਂ ਛੁਟੀਆ ਦੌਰਾਨ ਕੈਨੇਡਾ ਦੇ ਲੋਕ ਦੇਸ਼ ਤੋਂ ਬਾਹਰ ਸਫਰ ਕਰ ਸਕਣਗੇ।

ਉਨ੍ਹਾਂ ਓਟਾਵਾ ਵਿੱਚ ਨਿਊਜ਼ ਕਾਨਫਰੰਸ ਵਿਚ ਦੱਸਿਆ ਹੈ ਕਿ ਸਰਕਾਰ ਵੱਲੋਂ ਲੋੜੀਂਦੇ ਦਸਤਾਵੇਜ਼ ਤਿਆਰ ਕਰਨ ਲਈ ਹੋਰਨਾਂ ਦੇਸ਼ਾਂ ਨਾਲ ਰਲ ਕੇ ਕੰਮ ਕੀਤਾ ਹੈ। ਉਨ੍ਹਾਂ ਆਖਿਆ ਕਿ ਅਸੀਂ ਆਪਣੇ ਭਾਈਵਾਲਾਂ ਖਾਸ ਤੌਰ ਉੱਤੇ ਯੂਰਪ ਨਾਲ ਰਲ ਕੇ ਵੈਕਸੀਨ ,ਪਾਸਪੋਰਟ ਜਾਂ ਦਸਤਾਵੇਜ਼ ਤਿਆਰ ਕਰਨ ਬਾਰੇ ਕੰਮ ਕਰ ਰਹੇ ਹਾਂ। ਅਮਰੀਕਾ ਹੋਰਨਾਂ ਦੇਸ਼ਾਂ ਵਾਂਗ ਇਸ ਤਰ੍ਹਾਂ ਦੇ ਦਸਤਾਵੇਜ਼ ਵਿੱਚ ਦਿਲਚਸਪੀ ਲੈਂਦਾ ਨਜ਼ਰ ਨਹੀਂ ਆ ਰਿਹਾ।

ਅਪ੍ਰੈਲ ਦੇ ਮਹੀਨੇ ਕਰਵਾਏ ਗਏ ਇਕ ਆਨਲਾਈਨ ਸਰਵੇਖਣ ਤੋਂ ਇਹ ਸਾਹਮਣੇ ਆਇਆ ਸੀ ਕਿ ਵੈਕਸੀਨ ਪਾਸਪੋਰਟ ਦੇ ਮਾਮਲੇ ਵਿਚ ਕੈਨੇਡਾ ਤੇ ਅਮਰੀਕਾ ਦੀ ਸੋਚ ਵਿਚ ਕਾਫੀ ਅੰਤਰ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਹੋਰਨਾਂ ਦੇਸ਼ਾਂ ਨਾਲ ਤਾਲਮੇਲ ਕਰਕੇ ਉਹ ਦਸਤਾਵੇਜ਼ ਮੁਹਇਆ ਕਰਵਾਉਣਗੇ ਜਿਹੜੇ ਉਨ੍ਹਾਂ ਨੂੰ ਚਾਹੀਦੇ ਹੋਣ ਗੇ।ਇਨ੍ਹਾਂ ਵਿੱਚ ਕਰੋਨਾ ਟੀਕਾਕਰਨ ਦੇ ਸਬੂਤ ਦਾ ਸਰਟੀਫਿਕੇਟ ਵੀ ਕਿਸੇ ਨਾ ਕਿਸੇ ਰੂਪ ਵਿੱਚ ਸ਼ਾਮਲ ਹੋਵੇਗਾ।



error: Content is protected !!