ਆਈ ਤਾਜ਼ਾ ਵੱਡੀ ਖਬਰ
ਭਵਿੱਖ ਦੇ ਬਹੁਤ ਸਾਰੇ ਸੁਪਨੇ ਲੈ ਕੇ ਪੰਜਾਬ ਦੇ ਨੌਜਵਾਨਾਂ ਵੱਲੋਂ ਕੈਨੇਡਾ ਜਾਣ ਦੀ ਉਡਾਰੀ ਭਰੀ ਜਾਂਦੀ ਹੈ। ਉਥੇ ਹੀ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਆਪਣੇ ਬੱਚਿਆਂ ਦੀ ਖੁਸ਼ੀ ਲਈ ਲਗਾ ਦਿੱਤੀ ਜਾਂਦੀ ਹੈ। ਜਿਸ ਸਦਕਾ ਉਨਾਂ ਦੇ ਬੱਚਿਆਂ ਦਾ ਭਵਿੱਖ ਬੇਹਤਰ ਬਣ ਸਕੇ। ਵਿਦਿਆਰਥੀਆਂ ਵੱਲੋਂ ਵੀ ਜਿੱਥੇ ਆਪਣੀ ਉਚੇਰੀ ਸਿੱਖਿਆ ਵਿਦੇਸ਼ਾਂ ਵਿੱਚ ਜਾ ਕੇ ਹਾਸਲ ਕੀਤੀ ਜਾ ਰਹੀ ਹੈ। ਉਥੇ ਹੀ ਵਿਦੇਸ਼ਾਂ ਦੇ ਤੌਰ-ਤਰੀਕੇ ਨੂੰ ਅਪਣਾ ਕੇ ਉਚ ਮੰਜ਼ਿਲ ਨੂੰ ਸਰ ਕੀਤਾ ਜਾ ਰਿਹਾ। ਜਿਥੇ ਨੌਜਵਾਨਾਂ ਵੱਲੋਂ ਭਾਰੀ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਤਾਂ ਜੋ ਉਹ ਆਪਣੀ ਪਹਿਚਾਣ ਕਾਇਮ ਕਰ ਸਕਣ। ਜਿੱਥੇ ਬਹੁਤ ਸਾਰੇ ਪੰਜਾਬੀ ਨੌਜਵਾਨਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰ-ਜਾ-ਮ ਦਿੱਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਹਿੰਮਤ ਅਤੇ ਦਲੇਰੀ ਵਾਲੇ ਕੰਮ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬੀਆਂ ਦਾ ਸਿਰ ਫ਼ਖਰ ਨਾਲ ਉੱਚਾ ਹੋ ਜਾਂਦਾ ਹੈ।
ਹੁਣ ਕੈਨੇਡਾ ਤੋਂ ਪੰਜਾਬੀਆਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਚਾਰੇ ਪਾਸੇ ਬੱਲੇ-ਬੱਲੇ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਕੈਨੇਡਾ ਦੇ ਵਿਚ ਸਿੱਖ ਨੌਜਵਾਨਾਂ ਵੱਲੋਂ ਜਿਥੇ ਉਹਨਾਂ ਨੇ ਨੌਜਵਾਨ ਦੀ ਜਾਨ ਆਪਣੀਆਂ ਪੱਗਾਂ ਦੇ ਸਹਾਰੇ ਬਚਾਈ ਗਈ ਸੀ, ਜੋ ਮੌਤ ਦੇ ਬਿਲਕੁਲ ਨਜ਼ਦੀਕ ਪਹੁੰਚ ਗਏ ਸਨ। ਉਥੇ ਹੀ ਇਨ੍ਹਾਂ ਨੌਜਵਾਨਾਂ ਵੱਲੋਂ ਆਪਣੀ ਜਾਨ ਨੂੰ ਜੋਖਮ ਵਿੱਚ ਪਾਕੇ ਆਪਣੀ ਹਿੰਮਤ ਅਤੇ ਦਲੇਰੀ ਦਾ ਪਰਮਾਣ ਦਿੰਦੇ ਹੋਏ ਪੱਗ ਨੂੰ ਰੱਸੀ ਬਣਾ ਕੇ ਅਣਜਾਨ ਵਿਅਕਤੀ ਦੀ ਜਾਨ ਬਚਾ ਲਈ ਗਈ।
ਇਹ ਘਟਨਾ ਬ੍ਰਿਟਿਸ਼ ਕੋਲੰਬੀਆ ਦੇ ਗੋਲਡਨ ਈਅਰਜ਼ ਪਾਰਕ ਦੇ ਦਰਿਆ ਵਿੱਚਕਾਰ ਦੀ ਹੈ। ਜਿੱਥੇ ਕੁਝ ਨੌਜਵਾਨਾਂ ਵੱਲੋਂ ਕੁਝ ਚੀਕਾਂ ਸੁਣੀਆਂ ਗਈਆਂ ਸਨ। ਜਦੋਂ ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਵੇਖਿਆ ਗਿਆ ਤਾਂ ਦਰਿਆ ਦੇ ਤੇਜ਼ ਪਾਣੀ ਤੋਂ ਬਚਣ ਲਈ ਨੌਜਵਾਨ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਸੀ। ਉਸ ਸਮੇਂ ਹੀ ਇਨ੍ਹਾਂ ਸਿੱਖ ਨੌਜਵਾਨਾਂ ਵੱਲੋਂ ਸਮਝਦਾਰੀ ਵਰਤਦੇ ਹੋਏ ਆਪਣੀ ਪੱਗ ਨੂੰ ਬਿਨਾਂ ਦੇਰੀ ਕੀਤੇ ਰੱਸੀ ਬਣਾ ਕੇ ਉਸ ਨੌਜਵਾਨ ਨੂੰ ਬਚਾ ਲਿਆ ਗਿਆ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਰਾਯਲ ਕੈਨੇਡੀਅਨ ਮਾਊਂਟਡ ਪੁਲਿਸ ਦੇ ਸੁਪਰਡੈਂਟ ਵੈਂਡੀ ਮੈਹਟ ਵੱਲੋਂ ਤਿੰਨ ਨੌਜਵਾਨਾਂ ਦਾ ਬਹਾਦਰੀ ਪੁਰਸਕਾਰ ਨਾਲ ਸਨਮਾਨ ਕੀਤਾ ਜਾਵੇਗਾ। ਜਿਸ ਲਈ ਉਨ੍ਹਾਂ ਨੂੰ ਅੱਜ ਮੈਪਲ ਰਿਜ ਦੇ ਦਫਤਰ ਵਿਚ ਬੁਲਾਇਆ ਗਿਆ ਹੈ, ਜਿੱਥੇ ਸਨਮਾਨ ਪੁਰਸਕਾਰ ਦਿੱਤਾ ਜਾਵੇਗਾ। ਇਸ ਸਨਮਾਨ ਨੂੰ ਲੈ ਕੇ ਪੰਜਾਬੀ ਭਾਈਚਾਰੇ ਵਿੱਚ ਖ਼ੁਸ਼ੀ ਵੇਖੀ ਜਾ ਰਹੀ ਹੈ।
ਤਾਜਾ ਜਾਣਕਾਰੀ