BREAKING NEWS
Search

ਕਨੇਡਾ ਦੀ ਪੱਕੀ ਨਾਗਰਿਕਤਾ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ – ਕਨੇਡਾ ਚ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਸਾਲ 2020 ਵਿਚ ਸ਼ੁਰੂ ਹੋਏ ਕਰੋਨਾ ਵਾਇਰਸ ਕਾਰਨ ਦੁਨੀਆਂ ਭਰ ਵਿੱਚ ਹਵਾਈ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸੀ ਅਤੇ ਯਾਤਰੀਆਂ ਦੇ ਆਉਣ ਜਾਣ ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਇਸ ਦੇ ਚਲਦਿਆਂ ਬਹੁਤ ਸਾਰੇ ਯਾਤਰੀ ਵਿਦੇਸ਼ਾਂ ਵਿੱਚ ਫਸ ਗਏ ਸਨ ਅਤੇ ਨਾਲ ਹੀ ਵਰਕਰਾਂ ਅਤੇ ਵਿਦਿਆਰਥੀਆਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਹਵਾਈ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ ਪ੍ਰੰਤੂ ਹਰ ਯਾਤਰੀ ਦਾ ਕਰੋਨਾ ਵੈਕਸੀਨੇਸ਼ਨ ਹੋਇਆ ਹੋਣਾ ਲਾਜ਼ਮੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਪਰਵਾਸੀਆਂ ਨੂੰ ਪਰਮਾਨੈਂਟ ਰੈਜ਼ੀਡੈਂਸ ਦੇਣ ਬਾਰੇ ਕਾਫੀ ਵਿਚਾਰ ਵਟਾਂਦਰੇ ਕੀਤੇ ਜਾ ਰਹੇ ਹਨ। ਦੇਸ਼ ਭਰ ਦੇ ਲੋਕਾਂ ਦੀ ਪਹਿਲੀ ਪਸੰਦ ਕੈਨੇਡਾ ਬਣੀ ਹੈ ਅਤੇ ਕੈਨੇਡਾ ਵੱਲੋਂ ਵੀ ਪ੍ਰਵਾਸੀਆਂ ਨੂੰ ਪੱਕੀ ਨਾਗਰਿਕਤਾ ਦੇਣ ਦਾ ਇਕ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 6 ਮਈ ਤੋਂ ਹੀ ਕਨੇਡਾ ਸਰਕਾਰ ਦੁਆਰਾ ਪਰਵਾਸੀਆਂ ਨੂੰ ਸਥਾਈ ਵਸਨੀਕ ਬਣਾਉਣ ਲਈ ਪੀ ਆਰ ਵੀਜ਼ੇ ਦੇਣੇ ਆਰੰਭ ਕਰ ਦਿੱਤੇ ਹਨ ਅਤੇ ਜੋ ਵੀ ਇਨਸਾਨ ਸਰਕਾਰ ਦੀ ਇਸ ਯੋਜਨਾ ਦਾ ਫਾਇਦਾ ਉਠਾਉਣਾ ਚਾਹੁੰਦਾ ਹੈ ਉਸ ਨੂੰ ਜਲਦ ਹੀ ਆਨਲਾਈਨ ਅਪਲਾਈ ਕਰਨ ਦੀ ਅਪੀਲ ਕੀਤੀ ਗਈ ਹੈ।

ਫੈਡਰਲ ਸਰਕਾਰ ਦੁਆਰਾ ਲਏ ਗਏ ਇਸ ਫੈਸਲੇ ਨਾਲ ਕੈਨੇਡਾ ਵਿੱਚ ਰਹਿ ਰਹੇ ਪ੍ਰਵਾਸੀ ਵਿਦਿਆਰਥੀਆਂ ਅਤੇ ਯੋਗ ਕਾਮਿਆਂ ਨੂੰ ਇਕ ਵੱਡੀ ਰਾਹਤ ਮਿਲਣ ਜਾ ਰਹੀ ਹੈ ਅਤੇ ਸਭ ਤੋਂ ਜ਼ਿਆਦਾ ਇਸ ਯੋਜਨਾ ਦਾ ਲਾਭ ਵੱਡੀ ਗਿਣਤੀ ਵਿਚ ਭਾਰਤੀ ਵਿਦਿਆਰਥੀਆਂ ਨੂੰ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਪਰਮਾਨੈਂਟ ਰੈਜ਼ੀਡੈਂਸੀ ਸਬੰਧੀ ਅਰਜ਼ੀਆਂ ਲੈਣ ਦੀ ਪ੍ਰਕਿਰਿਆ 6 ਮਈ 2021 ਤੋਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਯੋਜਨਾ ਨੂੰ 5 ਨਵੰਬਰ 2021 ਤੱਕ ਲਾਗੂ ਕੀਤਾ ਗਿਆ ਹੈ ਜਾਂ ਫਿਰ ਇਹ ਸਕੀਮ ਉਦੋਂ ਤਕ ਜਾਰੀ ਰਹੇਗੀ ਜਦੋਂ ਤੱਕ ਸਰਕਾਰ ਦੁਆਰਾ 90,000 ਪ੍ਰਵਾਸੀਆਂ ਨੂੰ ਕਨੇਡਾ ਦੀ ਪੱਕੀ ਨਾਗਰਿਕਤਾ ਦੇਣ ਦਾ ਟੀਚਾ ਮੁਕੰਮਲ ਨਹੀਂ ਹੋ ਜਾਂਦਾ। ਟਰੂਡੋ ਸਰਕਾਰ ਵੱਲੋਂ ਦਿੱਤੀ ਜਾ ਰਹੀ ਕੈਨੇਡਾ ਦੀ ਇਸ ਨਾਗਰਿਕਤਾ ਨੂੰ ਸਰਕਾਰ ਵੱਲੋਂ ਦਿੱਤੀਆਂ ਸ਼ਰਤਾਂ ਨੂੰ ਪੂਰਾ ਕਰਨ ਤੋਂ ਬਾਅਦ ਹਾਸਲ ਕੀਤਾ ਜਾ ਸਕਦਾ ਹੈ।



error: Content is protected !!