BREAKING NEWS
Search

ਕਨੇਡਾ ਦੇ ਵੀਜ਼ਿਆਂ ਨੂੰ ਲੈ ਕੇ ਅੰਬੈਸੀ ਦੇ ਮੋਹਰਿਓਂ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੀ ਬਹੁਤ ਸਾਰੀ ਨੌਜਵਾਨ ਪੀੜ੍ਹੀ ਵੱਲੋਂ ਕੈਨੇਡਾ ਜਾਣ ਦਾ ਸੁਪਨਾ ਦੇਖਿਆ ਜਾਂਦਾ ਹੈ ਅਤੇ ਕਰੋਨਾ ਦੇ ਦੌਰਾਨ ਬਹੁਤ ਸਾਰੇ ਬੱਚਿਆਂ ਦਾ ਇਹ ਸੁਪਨਾ ਅਧੂਰਾ ਰਹਿ ਗਿਆ ਹੈ। ਕਿਉਂਕਿ ਕਰੋਨਾ ਨੇ ਅਜਿਹੀ ਸਥਿਤੀ ਪੈਦਾ ਕੀਤੀ ਹੈ ਜਿਸ ਨਾਲ ਬਹੁਤ ਸਾਰੇ ਕਾਰੋਬਾਰ ਠੱਪ ਹੋ ਗਏ ਹਨ। ਜਿੱਥੇ ਹਵਾਈ ਆਵਾਜਾਈ ਉਪਰ ਰੋਕ ਲਗਾਏ ਜਾਣ ਕਾਰਨ ਬਹੁਤ ਸਾਰੀ ਦੁਨੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਕਈ ਦੇਸ਼ਾਂ ਵੱਲੋਂ ਅਣਮਿੱਥੇ ਸਮੇਂ ਲਈ ਉਡਾਨ ਉਪਰ ਰੋਕ ਲਗਾ ਦਿੱਤੀ ਗਈ ਸੀ। ਬਹੁਤ ਸਾਰੇ ਨੌਜਵਾਨਾਂ ਦਾ ਕੈਨੇਡਾ ਜਾਣ ਦਾ ਸੁਪਨਾ ਅਧੂਰਾ ਹੋਣ ਕਾਰਨ ਉਨ੍ਹਾਂ ਨੌਜਵਾਨਾਂ ਵਿੱਚ ਮਾਯੂਸੀ ਦੇਖੀ ਜਾ ਰਹੀ ਹੈ।

ਹੁਣ ਕੈਨੇਡਾ ਦੇ ਵੀਜ਼ੇ ਨੂੰ ਲੈ ਕੇਅੰਬੈਸੀ ਦੇ ਮੂਹਰਿਓ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਅੱਜ ਚੰਡੀਗੜ੍ਹ ਦੇ ਵਿੱਚ ਪੰਜਾਬੀ ਨੌਜਵਾਨਾਂ ਵੱਲੋਂ ਕੈਨੇਡਾ ਦਾ ਸਪਾਊਸ ਨੂੰ ਵਰਕ ਪਰਮਿਟ ਵੀਜ਼ਾ ਨਾ ਮਿਲਣ ਨੂੰ ਲੈ ਕੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਪੰਜਾਬੀਆਂ ਨੇ ਮੰਗ ਕੀਤੀ ਹੈ ਕਿ ਕੈਨੇਡਾ ਇਮੀਗਰੇਸ਼ਨ ਸਾਡੀ ਫਾਇਲ ਨੂੰ ਜਲਦ ਤੋਂ ਜਲਦ ਜਾਂਚ ਕਰੇ । ਇਸ ਦੇ ਨਾਲ ਹੀ ਇਨ੍ਹਾਂ ਪੰਜਾਬੀਆਂ ਨੇ ਕੈਨੇਡਾ ਦੇ ਪੰਜਾਬੀ ਐਮ ਪੀ ਨੂੰ ਵੀ ਇਸ ਮਾਮਲੇ ਵਿਚ ਮਦਦ ਕਰਨ ਦੀ ਗੁਹਾਰ ਲਗਾਈ ਹੈ।

ਚੰਡੀਗੜ੍ਹ ਵਿੱਚ ਅੱਜ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਬੈਨਰ ਆਪਣੇ ਹੱਥਾਂ ਵਿੱਚ ਫੜ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ। ਉਥੇ ਹੀ ਨੌਜਵਾਨਾਂ ਨੇ ਦੱਸਿਆ ਕਿ ਕੈਨੇਡਾ ਸਰਕਾਰ ਵੱਲੋਂ ਜਵਾਬ ਨਾ ਆਉਣ ਕਾਰਨ ਜਿੱਥੇ ਉਹ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਉਹ ਆਪਣੇ ਜੀਵਨ ਸਾਥੀ ਤੋਂ ਦੂਰ ਰਹਿਣ ਲਈ ਮਜ਼ਬੂਰ ਹਨ।

ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਆ ਰਹੀ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਸਪਾਊਸ ਉਪਰ ਵਰਕ ਪਰਮਿਟ ਅਪਲਾਈ ਕੀਤੇ ਹੋਏ ਦੋ ਸਾਲ ਦਾ ਸਮਾਂ ਬੀਤ ਚੁੱਕਾ ਹੈ। ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ। ਇਸ ਦੇ ਵਿਰੋਧ ਵਿਚ ਪੰਜਾਬ ਦੇ ਕਈ ਜ਼ਿਲਿਆਂ ਤੋਂ ਪੰਜਾਬੀ ਨੌਜਵਾਨਾਂ ਵੱਲੋਂ ਅੱਜ ਚੰਡੀਗੜ੍ਹ ਵਿੱਚ ਕੈਨੇਡਾ ਅੰਬੈਸੀ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।



error: Content is protected !!