BREAKING NEWS
Search

ਕਰਲੋ ਘਿਓ ਨੂੰ ਭਾਂਡਾ: ਇਸ ਗਲੋਂ ਡਰੇ ਹੋਏ ਪਿੰਡ ਵਾਲਿਆਂ ਨੇ ਦਰਿਆ ਚ ਮਾਰੀਆਂ ਛਾਲਾਂ – ਹੋ ਗਈ ਲਾਲਾ ਲਾਲਾ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਦੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਵੀ ਦਿੱਤੇ ਗਏ ਹਨ। ਦੇਸ਼ ਅੰਦਰ ਜਿੱਥੇ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਚੌਕਸੀ ਵਧਾ ਦਿੱਤਾ ਗਿਆ ਹੈ, ਤਾਂ ਜੋ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ। ਕਿਉਕਿ ਆਏ ਦਿਨ ਹੀ ਦੇਸ਼ ਅੰਦਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਇਸ ਗੱਲੋਂ ਡਰੇ ਹੋਏ ਪਿੰਡ ਵਾਲਿਆਂ ਨੇ ਦਰਿਆ ਵਿੱਚ ਛਾਲਾਂ ਮਾਰ ਦਿੱਤੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਤੋਂ ਸਾਹਮਣੇ ਆਈ ਹੈ। ਇਹ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਇਸ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਸਿਸੋੜਾ ਵਿਚ ਸਰਕਾਰ ਵੱਲੋਂ ਲਾਗੂ ਕੀਤੀ ਗਈ ਕਰੋਨਾ ਟੀਕਾਕਰਣ ਮੁਹਿੰਮ ਦੇ ਤਹਿਤ ਪਿੰਡ ਵਾਸੀਆਂ ਨੂੰ ਕਰੋਨਾ ਵੈਕਸੀਨ ਲਗਾਉਣ ਲਈ ਸਿਹਤ ਵਿਭਾਗ ਦੀ ਟੀਮ ਪਹੁੰਚੀ ਸੀ। ਇਸ ਪਿੰਡ ਵਿੱਚ ਜਿੱਥੇ ਲੋਕਾਂ ਦੀ ਅਬਾਦੀ 1500 ਦੇ ਕਰੀਬ ਹੈ।

ਸਿਹਤ ਵਿਭਾਗ ਦੀ ਟੀਮ ਵੱਲੋਂ ਜਦੋਂ ਪਿੰਡ ਦੇ ਲੋਕਾਂ ਨੂੰ ਕਰੋਨਾ ਟੀਕਾ ਕਰਨ ਲਈ ਬੁਲਾਇਆ ਗਿਆ ਤਾਂ, ਲੋਕ ਇਸ ਖਬਰ ਨੂੰ ਸੁਣਦੇ ਹੀ ਪਿੰਡ ਤੋਂ ਬਾਹਰ ਭਜਣੇ ਸ਼ੁਰੂ ਹੋ ਗਏ। ਉੱਥੇ ਹੀ ਮਜਿਸਟਰੇਟ ਦੇ ਸਮਝਾਉਣ ਤੋਂ ਬਾਅਦ 1500 ਵਿਚੋਂ ਸਿਰਫ 14 ਲੋਕਾਂ ਨੂੰ ਕਰੋਨਾ ਦੀ ਵੈਕਸੀਨ ਲਗਾਈ ਗਈ। ਲੋਕਾਂ ਨੇ ਸਿਹਤ ਕਰਮਚਾਰੀਆਂ ਨੂੰ ਦੇਖਦੇ ਹੀ ਭੱਜਣਾ ਸ਼ੁਰੂ ਕਰ ਦਿੱਤਾ ਅਤੇ ਪਿੰਡ ਦੇ ਬਾਹਰ ਵਗਦੀ ਹੋਈ ਇੱਕ ਨਦੀ ਵਿੱਚ ਛਾਲਾਂ ਮਾਰ ਦਿੱਤੀਆਂ ਗਈਆਂ।

ਕਿਉਂਕਿ ਲੋਕ ਇਸ ਤੀਕਕਰਨ ਤੋਂ ਡਰ ਰਹੇ ਸਨ ਅਤੇ ਪਿੰਡ ਤੋਂ ਬਾਹਰ ਨਿਕਲਣ ਲਈ ਤਿਆਰ ਨਹੀਂ ਸਨ। ਇਸ ਦੀ ਜਾਣਕਾਰੀ ਸਿਹਤ ਵਿਭਾਗ ਦੀ ਟੀਮ ਨੂੰ ਮਿਲੀ ਤਾਂ ਉਨ੍ਹਾਂ ਨੇ ਉਸ ਜਗ੍ਹਾ ਉਪਰ ਪਹੁੰਚ ਕੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਲੋਕਾਂ ਵੱਲੋਂ ਸਿਹਤ ਵਿਭਾਗ ਦੀ ਟੀਮ ਨੂੰ ਵੇਖ ਕੇ ਘਬਰਾ ਕੇ ਨਦੀ ਵਿਚ ਛਾਲਾਂ ਮਾਰੀਆਂ ਗਈਆਂ ਸਨ। ਇਸ ਘਟਨਾ ਦੀ ਸਭਾ ਤੇ ਚਰਚਾ ਹੋ ਰਹੀ ਹੈ।



error: Content is protected !!