BREAKING NEWS
Search

ਕਰਲੋ ਘਿਓ ਨੂੰ ਭਾਂਡਾ – ਪੰਜਾਬ ਚ ਗ਼ਲਤੀ ਨਾਲ ਆਈ ਸੀ ਸਕੂਲੀ ਬੱਚਿਆਂ ਬਾਰੇ ਇਹ ਖਬਰ

ਪੰਜਾਬ ਚ ਗ਼ਲਤੀ ਨਾਲ ਆਈ ਸੀ ਸਕੂਲੀ ਬੱਚਿਆਂ ਬਾਰੇ ਇਹ ਖਬਰ

ਕੱਲ੍ਹ ਇਕ ਖਬਰ ਪੰਜਾਬ ਦੇ ਸਕੂਲਾਂ ਬਾਰੇ ਆਈ ਸੀ ਜਿਸ ਨਾਲ ਮਾਪਿਆਂ ਅਤੇ ਬੱਚਿਆਂ ਨੇ ਕੁਝ ਸੁਖ ਦਾ ਸਾਹ ਲਿਆ ਸੀ। ਪਰ ਹੁਣ ਇਕ ਖਬਰ ਆ ਗਈ ਹੈ ਕੇ ਉਹ ਤਾਂ ਗਲਤੀ ਨਾਲ ਹੋ ਗਿਆ ਸੀ। ਜਿਸ ਨਾਲ ਬਚਿਆ ਅਤੇ ਮਾਪਿਆਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਹਾਲ ਦੀ ਘੜੀ ਕਿਸੇ ਵੀ ਜਮਾਤ ਦਾ ਸਿਲੇਬਸ ਘੱਟ ਕੀਤੇ ਹੋਣ ਤੋਂ ਇਨਕਾਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨੌਵੀਂ ਤੋਂ ਬਾਰਵੀਂ ਤੱਕ ਦੀਆਂ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਦਾ ਸੈਸ਼ਨ 2020-21 ਲਈ ਪੜ੍ਹਾਇਆ ਜਾਣ ਵਾਲਾ ਪਾਠਕ੍ਰਮ ਘੱਟ ਕਰਕੇ ਬੋਰਡ ਦੀ ਵੈੱਬਸਾਈਟ ਉੱਪਰ ਪਾਇਆ ਗਿਆ ਸੀ ਜਿਸਦਾ ਨੋਟਿਸ ਲੈਂਦਿਆਂ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਮਾਮਲਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਧਿਆਨ ਵਿੱਚ ਲਿਆਉਣ ਨਾਲ ਬੋਰਡ ਵੱਲੋਂ ਵੈੱਬਸਾਈਟ ਤੋਂ ਹਟਾ ਦਿੱਤਾ ਗਿਆ।

ਬੁਲਾਰੇ ਅਨੁਸਾਰ ਇਹ ਸਿਲੇਬਸ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਬੋਰਡ ਦੀ ਵੈਬਸਾਇਟ ’ਤੇ ਅਪਲੋਡ ਕਰ ਦਿੱਤਾ ਗਿਆ ਜੋ ਕਿ ਇੱਕ ਗੰਭੀਰ ਕੁਤਾਹੀ ਹੈ। ਬੁਲਾਰੇ ਅਨੁਸਾਰ ਜਿਸ ਵੀ ਕਰਮਚਾਰੀ ਨੇ ਇਹ ਸਿਲੇਬਸ ਸਾਈਟ ਉੱਪਰ ਅਪਲੋਡ ਕੀਤਾ ਹੈ ਉਸ ਵਿਰੁੱਧ ਵਿਭਾਗੀ ਕਾਰਵਾਈ ਕਰਨ ਲਈ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਲਿਖ ਦਿੱਤਾ ਗਿਆ ਹੈ।

ਇਸ ਸਬੰਧੀ ਡਾਇਰੈਕਟਰ ਐੱਸਸੀਈਆਰਟੀ ਜਗਤਾਰ ਸਿੰਘ ਕੁਲੜੀਆ ਨੇ ਦੱਸਿਆ ਕਿ ਕੋਵਿਡ-19 ਸੰਕ੍ਰਮਣ ਦੇ ਕਾਰਨ ਪਾਠਕ੍ਰਮ ਨੂੰ ਘੱਟ ਕਰਨ ਲਈ ਦਫਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਿੱਚ ਬਕਾਇਦਾ ਤੌਰ ‘ਤੇ ਸਿੱਖਿਆ ਮਾਹਿਰਾਂ ਦੀ ਇੱਕ ਕਮੇਟੀ ਦਾ ਗਠਨ ਕਰਨ ਦੀ ਕਾਰਵਾਈ ਆਰੰਭ ਦਿੱਤੀ ਗਈ ਹੈ। ਕਮੇਟੀ ਵੱਲੋਂ ਪੂਰੀ ਪੁਣਛਾਣ ਕਰਨ ਤੋਂ ਬਾਅਦ ਇਹ ਸਿਫਾਰਸ਼ਾਂ ਸਰਕਾਰ ਨੂੰ ਭੈਜੀਆਂ ਜਾਣਗੀਆਂ ਅਤੇ ਸਰਕਾਰ ਦੀ ਪ੍ਰਵਾਨਗੀ ਮਿਲਣ ਉਪਰੰਤ ਪਾਠਕ੍ਮ ਸਬੰਧੀ ਕਾਰਵਾਈ ਕੀਤੀ ਜਾਵੇਗੀ। ਹਾਲ ਦੀ ਘੜੀ ਕਿਸੇ ਵੀ ਜਮਾਤ ਦਾ ਸਿਲੇਬਸ ਘੱਟ ਨਹੀਂ ਕੀਤਾ ਗਿਆ।



error: Content is protected !!