BREAKING NEWS
Search

ਕਰਲੋ ਘਿਓ ਨੂੰ ਭਾਂਡਾ: ਬਾਂਦਰ ਨੇ ਮਚਾਈ ਪਿੰਡ ਚ ਦਹਿਸ਼ਤ- ਫਿਰ ਬਾਅਦ ਚ ਸਕੂਲੀ ਬੱਚਿਆਂ ਨੇ ਮੁਸ਼ਕਿਲ ਨਾਲ ਫੜਿਆ

ਆਈ ਤਾਜ਼ਾ ਵੱਡੀ ਖਬਰ 

ਅੱਜਕਲ੍ਹ ਦੇ ਬੱਚੇ ਅਤੇ ਵਿਦਿਆਰਥੀਆਂ ਦੇ ਨਾਲ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਬਹੁਤ ਸਾਰੇ ਜੀਵ-ਜੰਤੂ ਅਤੇ ਜਾਨਵਰ ਗਰਮੀ ਅਤੇ ਹੁੰਮਸ ਕਰੇ ਮੌਸਮ ਦੇ ਚਲਦਿਆਂ ਹੋਇਆਂ ਇਨਸਾਨੀ ਦੁਨੀਆਂ ਵਿੱਚ ਦਸਤਕ ਦੇ ਰਹੇ ਹਨ ਅਤੇ ਆਪਣੀ ਜਾਨ ਨੂੰ ਖਤਰਾ ਸਮਝਦੇ ਹੋਏ ਜਿੱਥੇ ਉਨ੍ਹਾਂ ਦੇ ਉਪਰ ਹਮਲਾ ਕਰ ਰਹੇ ਹਨ ਉਥੇ ਹੀ ਅਜਿਹੇ ਬਹੁਤ ਸਾਰੇ ਬੱਚਿਆਂ ਦੀ ਮੌਤ ਹੋ ਜਾਂਦੀ, ਅਜਿਹੀਆਂ ਬਹੁਤ ਸਾਰੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜੋ ਕਿ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਪੰਜਾਬ ਵਿੱਚ ਇੱਥੇ ਬਾਂਦਰ ਵੱਲੋਂ ਪਿੰਡ ਵਿੱਚ ਦਹਿਸ਼ਤ ਮਚਾਈ ਗਈ ਹੈ,ਜਿੱਥੇ ਸਕੂਲੀ ਬੱਚਿਆਂ ਨੇ ਬੜੀ ਮੁਸ਼ਕਲ ਨਾਲ ਇਸ ਨੂੰ ਫੜਿਆ ਹੈ। ਇਹ ਮਾਮਲਾ ਖੰਨਾ ਦੇ ਅਧੀਨ ਆਉਂਦੇ ਪਿੰਡ ਰਸੂਲੜਾ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਦੇ ਵਿਚ ਪਿਛਲੇ ਦੋ ਦਿਨਾਂ ਤੋਂ ਬਾਂਦਰ ਦੀ ਦਹਿਸ਼ਤ ਦੇਖੀ ਜਾ ਰਹੀ ਹੈ ਜਿਸ ਦੇ ਚਲਦਿਆਂ ਹੋਇਆਂ ਸਕੂਲ ਨੂੰ ਵੀ ਬੰਦ ਰੱਖਿਆ ਗਿਆ ਸੀ ਅਤੇ ਸੋਮਵਾਰ ਨੂੰ ਵੀ ਇਸ ਦੇ ਕਾਰਨ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਸੀ। ਜਿੱਥੇ ਸਕੂਲ ਦੇ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਇਹ ਬਾਂਦਰ ਘੁੰਮ ਰਿਹਾ ਸੀ ਜਿਸ ਕਾਰਨ ਬੱਚਿਆਂ ਅਤੇ ਅਧਿਆਪਕਾਂ ਦੇ ਵਿੱਚ ਡਰ ਵੇਖਿਆ ਜਾ ਰਿਹਾ ਸੀ ਅਤੇ ਉਹ ਕਮਰਿਆਂ ਤੋਂ ਵੀ ਬਾਹਰ ਨਹੀਂ ਨਿਕਲ ਰਹੇ ਸਨ।

ਇਸ ਬਾਰੇ ਜਦੋਂ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ ਪਰ ਕੋਈ ਵੀ ਵਿਅਕਤੀ ਸਕੂਲ ਵਿੱਚ ਨਹੀਂ ਪਹੁੰਚਿਆ। ਉਥੇ ਕੁਝ ਵਿਦਿਆਰਥੀਆਂ ਵੱਲੋਂ ਹੌਸਲਾ ਦਿਖਾਉਂਦੇ ਹੋਏ ਇਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਿਉਂਕਿ ਜਦੋਂ ਵੀ ਇਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾਂਦੀ ਸੀ ਤਾਂ ਅੱਗੋਂ ਹਮਲਾ ਕਰ ਰਿਹਾ ਸੀ।

ਉਥੇ ਹੀ ਬਾਰ੍ਹਵੀਂ ਕਲਾਸ ਵਿੱਚ ਪੜ੍ਹਨ ਵਾਲੇ ਇਕ ਵਿਦਿਆਰਥੀ ਅਨੂ ਮੁਹੰਮਦ ਵੱਲੋਂ ਇਸ ਬਾਂਦਰ ਨੂੰ ਕਾਬੂ ਕੀਤਾ ਗਿਆ। ਉੱਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਹੁਣ ਸਕੂਲ ਦੇ ਬੱਚਿਆਂ ਵੱਲੋਂ ਪ੍ਰਸ਼ਾਸਨ ਦੀ ਕਾਰਜਸ਼ੈਲੀ ਤੇ ਵੀ ਸਵਾਲ ਚੁੱਕੇ ਗਏ ਹਨ,ਕਿ ਕੋਈ ਵੀ ਵਿਅਕਤੀ ਇਸ ਬਾਂਦਰ ਨੂੰ ਕਾਬੂ ਕਰਨ ਲਈ ਨਹੀਂ ਆਇਆ ਸੀ। ਇਸ ਬਾਂਦਰ ਦੇ ਕਾਰਣ ਵਿਦਿਆਰਥੀਆਂ ਅਤੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਰਿਹਾ।



error: Content is protected !!