BREAKING NEWS
Search

ਕਰਲੋ ਘਿਓ ਨੂੰ ਭਾਂਡਾ – ਰਾਮ ਰਹੀਮ ਬਾਰੇ ਆਈ ਇਹ ਗੁਪਤ ਖਬਰ ਸਾਹਮਣੇ ਚੋਰੀ ਚੋਰੀ ਚਲਿਆ ਇਹ ਕੰਮ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਹਨ ਜੋ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਚਰਚਾ ਵਿੱਚ ਆ ਜਾਂਦੀਆਂ ਹਨ। ਉਨ੍ਹਾਂ ਸੰਸਥਾਵਾਂ ਦੇ ਮੁੱਖੀਆਂ ਵੱਲੋਂ ਜਿੱਥੇ ਬਹੁਤ ਸਾਰੇ ਲੋਕਾਂ ਦੀ ਰਹਿਨੁਮਾਈ ਕੀਤੀ ਜਾਂਦੀ ਹੈ। ਉਥੇ ਹੀ ਉਹਨਾਂ ਸੰਸਥਾਵਾਂ ਨੂੰ ਲੋਕਾਂ ਦੀ ਭਲਾਈ ਲਈ ਵੀ ਜਾਣਿਆ ਜਾਂਦਾ ਹੈ। ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਕੋਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਸੀ। ਉਥੇ ਹੀ ਕਿਸਾਨੀ ਸੰਘਰਸ਼ ਦੇ ਵਿੱਚ ਵੀ ਕਿਸਾਨਾਂ ਦੀਆਂ ਹਰ ਤਰ੍ਹਾਂ ਦੀਆਂ ਜ਼ਰੂਰਤਾਂ ਲਈ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਸੇਵਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।

ਉਥੇ ਹੀ ਕੁਝ ਸੰਸਥਾਵਾਂ ਦੇ ਮੁਖੀ ਕਿਸੇ ਨਾ ਕਿਸੇ ਵਿਵਾਦ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੇ ਹਨ। ਹੁਣ ਰਾਮ ਰਹੀਮ ਬਾਰੇ ਇੱਕ ਗੁਪਤ ਖਬਰ ਦੇ ਸਾਹਮਣੇ ਆਉਣ ਤੇ ਪਤਾ ਲੱਗਿਆ ਹੈ ਕਿ ਕੀ ਚੋਰੀ ਕੰਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਰਹੀਮ ਨਾਲ ਜੁੜੀ ਹੋਈ ਇਕ ਖਬਰ ਦੇ ਕਾਰਨ ਜੇਲ ਵਿਚ ਇੰਚਾਰਜ ਰਹੇ ਡੀ ਐਸ ਪੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਕਿਉਂਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਜਿੱਥੇ ਸਿਰਸਾ ਦੇ ਡੇਰਾ ਮੁਖੀ ਰਾਮ ਰਹੀਮ ਇਸ ਸਮੇਂ 20 ਸਾਲ ਦੀ ਸਜ਼ਾ ਕੱਟ ਰਹੇ ਹਨ।

ਜਦੋਂ ਉਨ੍ਹਾਂ ਨੂੰ 17 ਜੁਲਾਈ ਨੂੰ ਭਾਰੀ ਸੁਰੱਖਿਆ ਹੇਠ ਦਿੱਲੀ ਏਮਜ਼ ਹਸਪਤਾਲ ਵਿੱਚ ਟੈਸਟ ਕਰਵਾਉਣ ਲਈ ਲਿਆਂਦਾ ਗਿਆ ਸੀ। ਉਸ ਸਮੇਂ ਵਾਪਸ ਆਉਂਦੇ ਡੇਰਾ ਮੁਖੀ ਨੂੰ ਡੀ ਐੱਸ ਪੀ ਵੱਲੋਂ ਆਪਣੀ ਸਰਕਾਰੀ ਗੱਡੀ ਚ ਬਿਠਾ ਕੇ ਕੁਝ ਲੋਕਾਂ ਨਾਲ ਮਿਲਾਇਆ ਗਿਆ ਸੀ। ਜਿਨ੍ਹਾਂ ਵਿਚ ਕੁਝ ਔਰਤਾਂ ਵੀ ਸ਼ਾਮਲ ਸਨ। ਉਸ ਸਮੇਂ ਸੁਰੱਖਿਆ ਦੀ ਜ਼ਿੰਮੇਵਾਰੀ ਡੀਐਸਪੀ ਮਹਿਮ ਦੀ ਸੀ। ਇਸ ਮਾਮਲੇ ਬਾਰੇ ਕੀਤੀ ਗਈ ਜਾਂਚ ਵਿੱਚ ਇਹ ਪਾਇਆ ਗਿਆ ਸੀ ਕਿ ਉਸ ਸਮੇਂ ਉਨ੍ਹਾਂ ਨੂੰ ਕਿਸੇ ਵੀ ਆਈ ਪੀ ਦਾ ਫੋਨ ਆਇਆ ਸੀ।

ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਵੱਡੀ ਲਾਪਰਵਾਹੀ ਕੀਤੀ ਗਈ ਸੀ। ਕਿਉਕਿ ਡੀਐਸਪੀ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਨੂੰ ਤੋੜਦੇ ਹੋਏ ਡੇਰਾ ਮੁਖੀ ਨੂੰ ਬਾਕੀ ਲੋਕਾਂ ਨਾਲ ਮਿਲਾਇਆ ਗਿਆ ਸੀ। ਇਹ ਮਾਮਲਾ ਸੁਰਖੀਆਂ ਵਿਚ ਆਉਣ ਤੋਂ ਬਾਅਦ ਜਾਂਚ ਕੀਤੇ ਜਾਣ ਉਪਰੰਤ ਹੁਣ ਡੀਐਸਪੀ ਨੂੰ ਹੈਡਕੁਆਟਰ ਤੋਂ ਸਸਪੈਂਡ ਕਰਨ ਦੇ ਆਦੇਸ਼ ਪ੍ਰਾਪਤ ਹੋਏ ਹਨ।



error: Content is protected !!