=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਰੋਨਾ ਦਾ ਸਿਆਪਾ ਹਜੇ ਮੁੱਕਿਆ ਨਹੀਂ ਸੀ ਪੰਜਾਬ ਨੂੰ ਹੁਣ ਪੈ ਗਿਆ ਇਹ ਵੱਡਾ ਖਤਰਾ

ਪੰਜਾਬ ਨੂੰ ਹੁਣ ਪੈ ਗਿਆ ਇਹ ਵੱਡਾ ਖਤਰਾ

ਫਿਰੋਜ਼ਪੁਰ: ਪੰਜਾਬ ਵਿਚ ਅਜੇ ਕੋਰੋਨਾ ਵਾਇਰਸ ਦੀ ਆਫ਼ਤ ਨੂੰ ਠੱਲ੍ਹ ਨਹੀਂ ਪਈ ਕਿ ਸੂਬੇ ਦੇ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਦੀ ਚਿੰਤਾ ਸਤਾਉਣ ਲੱਗੀ ਹੈ। ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿਚ ਲਗਾਤਾਰ ਹੋ ਰਹੇ ਬੇ-ਮੌਸਮੇ ਮੀਂਹ ਅਤੇ ਪਹਾੜੀ ਇਲਾਕਿਆਂ ਵਿਚ ਬਰਫਬਾਰੀ ਹੋਣ ਕਾਰਨ ਸਤਲੁਜ ਦੇ ਪਾਣੀ ਦਾ ਪੱਧਰ ਵਧਣ ਲੱਗਾ ਹੈ ਅਤੇ ਧੁੱਸੀ ਬੰਨ੍ਹ ਦੀ ਹਾਲਤ ਖਸਤਾ ਹੋਈ ਪਈ ਹੈ,

ਜਿਸ ਵੱਲ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧਿਆਨ ਨਾ ਹੋਣ ਕਰਕੇ ਇਸ ਦਾ ਖਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਸਕਦਾ ਹੈ। ਪਿਛਲੇ ਸਾਲ ਵੀ ਪਾਣੀ ਦਾ ਪੱਧਰ ਵਧਣ ਕਾਰਣ ਸਤਲੁਜ ਦੇ ਨਾਲ ਲੱਗਦੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹ ਆਉਣ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਬਰਬਾਦ ਹੋ ਗਈ ਸੀ ਅਤੇ ਪਿੰਡਾਂ ਦੇ ਪਿੰਡ ਹੜ੍ਹ ਨਾਲ ਨੁਕਸਾਨੇ ਗਏ ਸਨ।

ਸਤਲੁਜ ‘ਚ ਪਾਣੀ ਦਾ ਪੱਧਰ ਵਧਣ ਕਾਰਣ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੀ ਚਿੰਤਾ ਵੀ ਵਧਣ ਲੱਗੀ ਹੈ। ਦੂਜੇ ਪਾਸੇ ਸਤਲੁਜ ਦੇ ਧੁੱਸੀ ਬੰਨ੍ਹ ਦੀ ਹਾਲਤ ਖਸਤਾ ਹੋ ਰਹੀ ਹੈ ਜਿਸ ਵੱਲ ਜੇ ਸਮਾਂ ਰਹਿੰਦੇ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਨੇ ਧਿਆਨ ਨਾ ਦਿੱਤਾ ਤਾਂ ਇਕ ਵਾਰ ਫਿਰ ਇਤਿਹਾਸ ਖੁਦ ਨੂੰ ਦੁਹਰਾਅ ਸਕਦਾ ਹੈ।

ਇਸ ਸੰਬੰਧੀ ਡੀ. ਸੀ. ਫਿਰੋਜ਼ਪੁਰ ਕੁਲਵੰਤ ਸਿੰਘ ਨੇ ਕਿਹਾ ਕਿ ਹੜ੍ਹਾਂ ਦੇ ਖਤਰੇ ਨੂੰ ਦੇਖਦੇ ਹੋਏ ਸਾਨੂੰ ਜਨਵਰੀ-ਫਰਵਰੀ ਵਿਚ ਹੀ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਵਾਉਣ ਅਤੇ ਮੁਕੰਮਲ ਪ੍ਰਬੰਧ ਕਰ ਲੈਣੇ ਚਾਹੀਦੇ ਸਨ ਪਰ ਇਸ ਵਾਰ ਕੋਰੋਨਾ ਵਾਇਰਸ ਕਾਰਣ ਅਸੀਂ ਪ੍ਰਬੰਧਾਂ ਨੂੰ ਪੂਰਾ ਕਰਨ ‘ਚ ਪਿੱਛੇ ਰਹਿ ਗਏ ਹਾਂ, ਉਨ੍ਹਾਂ ਕਿਹਾ ਕਿ ਮੈਂ ਜਲਦੀ ਹੀ ਸਿੰਚਾਈ ਵਿਭਾਗ ਅਤੇ ਦੂਸਰੇ ਵਿਭਾਗਾਂ ਨਾਲ ਇਨ੍ਹਾਂ ਬੰਨ੍ਹਾਂ ਦਾ ਨਿਰੀਖਣ ਕਰਨ ਜਾਵਾਂਗਾ।

ਉਧਰ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਅਤੇ ਲੋਕਾਂ ਦਾ ਕਹਿਣਾ ਹੈ ਕਿ ਸਤਲੁਜ ਦੇ ਬੰਨ੍ਹਾਂ ਦੀ ਹਾਲਤ ਬਹੁਤ ਖਰਾਬ ਹੋਈ ਪਈ ਹੈ ਅਤੇ ਪਿਛਲੇ ਸਾਲ ਵੀ ਪਾਣੀ ਦਾ ਪੱਧਰ ਵਧਣ ਕਾਰਣ ਇਹ ਕਮਜ਼ੋਰ ਬੰਨ੍ਹ ਕਈ ਥਾਵਾਂ ਤੋਂ ਟੁੱਟ ਗਏ ਸਨ, ਜਿਸ ਦਾ ਨੁਕਸਾਨ ਕਿਸਾਨਾਂ ਨੂੰ ਝੱਲਣਾ ਪਿਆ। ਇਸ ਲਈ ਪ੍ਰਸ਼ਾਸਨ ਨੂੰ ਸਮੇਂ ਰਹਿੰਦੇ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ, ਨਹੀਂ ਤਾਂ ਇਕ ਵਾਰ ਫਿਰ ਹੜ੍ਹਾਂ ਦੀ ਮਾਰ ਝੱਲਣੀ ਪੈ ਸਕਦੀ ਹੈ।




error: Content is protected !!