ਆਈ ਤਾਜਾ ਵੱਡੀ ਖਬਰ
ਦੁਨੀਆਂ ਵਿੱਚ ਫੈਲੀ ਕਰੋਨਾ ਮਹਾਂਮਾਰੀ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਉਥੇ ਹੀ ਕੋਈ ਵੀ ਦੇਸ਼ ਇਸ ਦੀ ਲਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਬਹੁਤ ਸਾਰੇ ਦੇਸ਼ ਜਿੱਥੇ ਇਸ ਦੇ ਕਾਰਨ ਵਧੇਰੇ ਪ੍ਰਭਾਵਿਤ ਹੋਏ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਕਈ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਜਿੱਥੇ ਇਕ ਹੀ ਪਰਿਵਾਰ ਦੇ ਕਈ ਮੈਂਬਰ ਕਰੋਨਾ ਦੇ ਸ਼ਿਕਾਰ ਹੋ ਗਏ। ਜਿੱਥੇ ਸਾਰੇ ਦੇਸ਼ਾਂ ਵਿੱਚ ਸਖ਼ਤ ਪਾਬੰਦੀਆਂ ਦੇ ਚਲਦਿਆਂ ਹੋਇਆਂ ਇਸ ਉੱਪਰ ਕਾਬੂ ਪਾਇਆ ਗਿਆ। ਉਥੇ ਹੀ ਲੋਕਾਂ ਦਾ ਵੱਧ ਤੋਂ ਵੱਧ ਟੀਕਾਕਰਨ ਵੀ ਕੀਤਾ ਗਿਆ।
ਜਿੱਥੇ ਲੋਕਾਂ ਵੱਲੋਂ ਮੁੜ ਜਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਇਕ ਵਾਰ ਫਿਰ ਤੋਂ ਚੀਨ ਵਿੱਚ ਕਰੋਨਾ ਦੇ ਮਾਮਲੇ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਕਰੋਨਾ ਨੂੰ ਲੈ ਕੇ ਕੇਂਦਰ ਐਕਸ਼ਨ ਮੋਡ ਵਿਚ ਦਿਖਾਈ ਦਿੱਤੀ ਹੈ ਜਿੱਥੇ ਭੀੜ ਭੜੱਕੇ ਵਿੱਚ ਮਾਸਕ ਦੇ ਲਈ ਐਡਵਾਈਜ਼ਰੀ ਜਾਰੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੀਨ ਵਿਚ ਜਿਥੇ 24 ਘੰਟਿਆਂ ਦੇ ਦੌਰਾਨ ਲਗਾਤਾਰ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਹੁਣ ਸਖਤ ਕਦਮ ਚੁੱਕੇ ਜਾਣ ਦੀ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ।
ਸਰਕਾਰ ਵੱਲੋਂ ਸਾਰੇ ਸੂਬਾ ਸਰਕਾਰਾਂ ਨੂੰ ਹੁਣ ਮਾਸਕ ਦੀ ਵਰਤੋਂ ਜਾਰੀ ਕੀਤੇ ਜਾਣ ਸਬੰਧੀ ਸਖਤ ਦਿਸ਼ਾ-ਨਿਰਦੇਸ਼ ਲਾਗੂ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਇਹ ਭੀੜ-ਭੜੱਕੇ ਵਾਲੇ ਇਲਾਕਿਆਂ ਦੇ ਅੰਦਰ ਤਿਉਹਾਰਾਂ ਦੇ ਦਿਨਾਂ ਵਿੱਚ ਲੋਕਾਂ ਲਈ ਮਾਸਕ ਲਗਾਉਣਾ ਲਾਜ਼ਮੀ ਕੀਤਾ ਜਾਵੇ। ਨਵੇਂ ਸਾਲ ਅਤੇ ਕ੍ਰਿਸਮਿਸ ਦੇ ਮੌਕੇ ਤੇ ਜਿਥੇ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮਾਂ ਉਪਰ ਪਾਬੰਦੀ ਨਹੀਂ ਲਗਾਈ ਗਈ ਹੈ।
ਉੱਥੇ ਹੀ ਸਰਕਾਰ ਵੱਲੋਂ ਸਾਰੀ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਮੀਟਿੰਗ ਵਾਸਤੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਸਾਰੀਆਂ ਸੂਬਾ ਸਰਕਾਰਾਂ ਨੂੰ ਨਿਗਰਾਨੀ ਵਧਾਏ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿਉਂਕਿ ਚੀਨ ਵਿੱਚ ਇਸ ਸਮੇਂ ਬਹੁਤ ਸਾਰੇ ਲੋਕ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ ਅਤੇ ਮੌਤਾਂ ਦੀ ਗਿਣਤੀ ਵੀ ਲਗਾਤਾਰ ਵਧੀ ਹੈ। ਟੀਕਾਕਰਨ ਦੀ ਗਿਣਤੀ ਵਿੱਚ ਵੀ ਵਾਧਾ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
Home ਤਾਜਾ ਜਾਣਕਾਰੀ ਕਰੋਨਾ ਨੂੰ ਲੈਕੇ ਕੇਂਦਰ ਐਕਸ਼ਨ ਮੋਡ ਚ, ਭੀੜ-ਭੜੱਕੇ ਚ ਮਾਸਕ ਦੇ ਨਾਲ ਨਾਲ ਜਾਰੀ ਹੋਈ ਇਹ ਐਡਵਾਇਜ਼ਰੀ
ਤਾਜਾ ਜਾਣਕਾਰੀ