ਵਾਇਰਸ ਕਰਕੇ ਪੰਜਾਬ ਚ ਆਹ ਕੰਮ ਤਾਂ ਆ ਗਿਆ ਲੋਟ

ਲੌਕਡਾਊਨ ਦੌਰਾਨ ਚਿੱਟੇ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸੂਬੇ ਭਰ ਵਿੱਚ ਨਿੱਜੀ ਕਲੀਨਿਕਾਂ ਸਮੇਤ ਕੁੱਲ 86371 ਨਵੇਂ ਮਰੀਜ਼ 198 ਆਊਟਪੇਸ਼ੈਂਟ ਓਪੀਓਡ ਅਸਿਸਟੇਟ ਟ੍ਰੀਟਮੈਂਟ (ਓਓਏਟੀ) ਕਲੀਨਿਕਾਂ ਵਿੱਚ ਇਲਾਜ ਲਈ ਰਜਿਸਟਰ ਕੀਤੇ ਗਏ। ਚਿੱਟੇ ਵਿਰੁੱਧ ਵਿਚ 6 ਮਈ, 2020 ਤੱਕ ਓਟ, ਚਿੱਟਾ ਛੁਡਾਉ ਕੇਂਦਰਾਂ ਅਤੇ ਨਿੱਜੀ ਕੇਂਦਰਾਂ ਵਿਚ 5,00,552 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਚੀਫ਼-ਕਮ-ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ

ਵਿਸ਼ਵ ਭਰ ਵਿੱਚ ਚਿੱਟਾ ਛੁਡਾਉਣ ਦੇ ਇਲਾਜ ਵਿੱਚ ‘ਓਟ’ ਕਲੀਨਿਕ ਪ੍ਰੋਗਰਾਮ ਪੂਰੀ ਤਰ੍ਹਾਂ ਸਫ਼ਲ ਅਤੇ ਸਭ ਤੋਂ ਪ੍ਰਮੁੱਖ ਕੋਸ਼ਿਸ਼ ਸਾਬਤ ਹੋਈ ਹੈ। ਉਹਨਾਂ ਅੱਗੇ ਕਿਹਾ ਕਿ ਓਟ ਕਲੀਨਿਕਾਂ ਵਿੱਚ ਰਜਿਸਟ੍ਰੇਸ਼ਨ ਵਿੱਚ ਵਾਧਾ ਹੋਣ ਕਰਕੇ, ਮਰੀਜ਼ਾਂ ਨੂੰ ਘਰਾਂ ਵਿੱਚ ਹੀ ਦਵਾਈ ਲੈਣ ਦੀ ਮਿਆਦ 21 ਦਿਨਾਂ ਤੱਕ ਵਧਾ ਦਿੱਤੀ ਗਈ ਜਿਸ ਨਾਲ ਮਰੀਜ਼ਾਂ ਅਤੇ ਸਟਾਫ਼ ਨੂੰ ਵੱਡੀ ਰਾਹਤ ਮਿਲੀ। ਸ੍ਰੀ ਸਿੱਧੂ ਨੇ ਕਿਹਾ ਕਿ ਓਓਏਟੀ ਮਾਡਲ ਆਊਟਪੇਸ਼ੈਂਟ ਕਲੀਨਿਕ ਦਵਾਈ-ਸਲਾਹ-ਪੀਅਰ ਸਹਾਇਤਾ ਸੇਵਾਵਾਂ ਪ੍ਰਦਾਨ ਕਰਦਾ ਹੈ।

ਐਸਟੀਐਫ ਮੁੱਖੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਇਸ ਪ੍ਰੋਗਰਾਮ ਤਹਿਤ ਚਿੱਟਾ ਰੋਕੂ ਅਧਿਕਾਰੀ (ਡੈਪੋ) ਆਪਣੇ ਗੁਆਂਢੀ ਇਲਾਕਿਆਂ ਵਿੱਚ ਚਿੱਟੇ ਦੀ ਰੋਕਥਾਮ ਲਈ ਅਤੇ ਚਿੱਟਾ ਛੁਡਾਉ ਇਲਾਜ ਕੇਂਦਰਾਂ ਨਾਲ ਜੋੜਨ ਲਈ ਕਮਿਊਨਿਟੀ ਗਤੀਵਿਧੀਆਂ ਦੀ ਨਿਗਰਾਨੀ ਕਰਦੇ ਹਨ। ਉਨ੍ਹਾਂ ਕਿਹਾ ਕਿ ਤਕਰੀਬਨ 5.43 ਲੱਖ ਡੈਪੋਜ਼ ਪਹਿਲਾਂ ਹੀ ਰਜਿਸਟਰ ਹੋ ਚੁੱਕੇ ਹਨ, ਜਿਨ੍ਹਾਂ ਵਿਚੋਂ 88710 ਅਧਿਕਾਰੀ ਹਨ ਅਤੇ 4,54,332 ਨਾਗਰਿਕ ਹਨ।

ਉਹਨਾਂ ਅੱਗੇ ਦੱਸਿਆ ਕਿ 14,90,516 ਵਿਅਕਤੀਆਂ ਨੂੰ ਚਿੱਟੇ ਦੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਹੈ। ਇਸ ਤੋਂ ਇਲਾਵਾ 2,05,619 ਚਿੱਟੇ ਦੇ ਪੀ ੜ ਤਾਂ ਨਾਲ ਸੰਪਰਕ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 98,278 ਨੂੰ ਛੁਡਾਉ / ਓ.ਓ.ਏ.ਟੀ. ਸੈਂਟਰਾਂ ਵਿੱਚ ਭੇਜਿਆ ਜਾ ਚੁੱਕਾ ਹੈ। ਫੋਰਸ ਵੱਲੋਂ ਸ਼ੁਰੂ ਕੀਤੇ ‘ਬੱਡੀ ਪ੍ਰੋਗਰਾਮ’ ਦਾ ਉਦੇਸ਼ ਸਕੂਲ ਦੇ ਬੱਚਿਆਂ, ਕਾਲਜ/ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਇਸ ਪਹਿਲਕਦਮੀ ਤਹਿਤ ਹੁਣ ਤੱਕ ਲਗਭਗ 15,976 ਵਿਦਿਅਕ ਸੰਸਥਾਵਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ ਜਿਸ ਵਿੱਚ 37,36,718 ਵਿਦਿਆਰਥੀਆਂ ਨੇ ਸਰਗਰਮ ਹਿੱਸਾ ਲਿਆ। ਇਸ ਤੋਂ ਇਲਾਵਾ 12,124 ਨੋਡਲ ਅਧਿਕਾਰੀਆਂ, 1,27,146 ਸੀਨੀਅਰ ਬੱਡੀਜ਼ ਅਤੇ 7,48,926 ਬੱਡੀ ਗਰੁੱਪ ਵੀ ਗਠਿਤ ਕੀਤੇ ਗਏ ਹਨ। ਇਸ ਤੋਂ ਇਲਾਵਾ, 37,24,090 ਵਿਦਿਆਰਥੀਆਂ ਨੇ ਬੱਡੀ ਗਰੁੱਪ ਬਣਾਏ ਅਤੇ ਹੁਣ ਤੱਕ 6,28,606 ਪ੍ਰੋਗਰਾਮ/ਗਤੀਵਿਧੀਆਂ ਕਰਵਾਈਆਂ ਗਈਆਂ ਹਨ।


ਤਾਜਾ ਜਾਣਕਾਰੀ
ਕਰੋਨਾ ਵਾਇਰਸ ਕਰਕੇ ਪੰਜਾਬ ਵਿਚ ਆਹ ਕੰਮ ਤਾਂ ਆ ਗਿਆ ਲੋਟ
ByadminMay 11, 2020Comments Off on ਕਰੋਨਾ ਵਾਇਰਸ ਕਰਕੇ ਪੰਜਾਬ ਵਿਚ ਆਹ ਕੰਮ ਤਾਂ ਆ ਗਿਆ ਲੋਟ
Previous Postਹਾਲੇ ਤਾਂ ਕੁੜੀ ਦੇ ਵਿਆਹ ਵਾਲੇ ਚਾਅ ਵੀ ਪੂਰੇ ਨਹੀਂ ਸੀ ਹੋਏ- ਹੋ ਗਿਆ ਇੰਨਾ ਵੱਡਾ ਕਾਂਡ
Next Postਕੋਰੋਨਾ ਤੋਂ ਬਾਅਦ ਹੁਣ ਇਕ ਹੋਰ ਰਹੱਸਮਈ ਬਿਮਾਰੀ ਦਾ ਕਹਿਰ - ਤਾਜਾ ਵੱਡੀ ਖਬਰ