ਆਈ ਤਾਜ਼ਾ ਵੱਡੀ ਖਬਰ
ਜਿਸ ਸਮੇਂ ਤੋਂ ਆਮ ਆਦਮੀ ਪਾਰਟੀ ਪੰਜਾਬ ਵਿਚ ਸੱਤਾ ਵਿਚ ਆਈ ਹੈ। ਉੱਥੇ ਹੀ ਇਸ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਸਾਰੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਕੀਤੇ ਗਏ ਹਨ ਉਥੇ ਹੀ ਕੁਝ ਵਿਰੋਧੀ ਪਾਰਟੀਆਂ ਵੱਲੋਂ ਵੀ ਆਮ ਆਦਮੀ ਪਾਰਟੀ ਨੂੰ ਠੇਸ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਵੱਖ ਵੱਖ ਦੋਸ਼ਾਂ ਦੇ ਤਹਿਤ ਹਿਰਾਸਤ ਵਿਚ ਲਿਆ ਗਿਆ ਹੈ।
ਹੁਣ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਵਿਧਾਇਕ ਸੁਖਪਾਲ ਖਹਿਰਾ ਬਾਰੇ ਆਈ ਮਾੜੀ ਖਬਰ, ਇਸ ਕਾਰਨ ਦਰਜ ਹੋਈ FIR, ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਭਾਰਤ ਭੂਸ਼ਨ ਆਸ਼ੂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਉੱਥੇ ਹੀ ਉਹਨਾਂ ਦਾ ਸਾਥ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਸੁਖਪਾਲ ਖਹਿਰਾ ਵੱਲੋਂ ਟਿੱਪਣੀ ਕੀਤੀ ਗਈ ਸੀ ਅਤੇ ਫਿਰ ਕਾਂਗਰਸ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਸਪਸ਼ਟੀਕਰਣ ਦਿੱਤੇ ਜਾਣ ਵਾਸਤੇ ਵੀ ਹੁਕਮ ਦਿੱਤੇ ਗਏ ਸਨ।
ਦੱਸ ਦਈਏ ਕਿ ਹੁਣ ਪੰਜਾਬ ਮੋਹਾਲੀ ਦੇ ਥਾਣੇ ਵਿੱਚ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਐੱਫ. ਆਈ. ਆਰ. ਦਰਜ ਹੋਣ ਬਾਬਤ ਖ਼ਬਰ ਸਾਹਮਣੇ ਆਈ ਹੈ। ਉਹਨਾਂ ਦੇ ਖ਼ਿਲਾਫ਼ ਸ਼ਿਕਾਇਤ ਆਮ ਆਦਮੀ ਪਾਰਟੀ ਦੀ ਮੋਹਾਲੀ ਤੋਂ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਦਰਜ ਕਰਵਾਈ ਗਈ ਹੈ, ਉਨ੍ਹਾਂ ਵੱਲੋਂ ਸੁਖਪਾਲ ਖਹਿਰਾ ਤੇ ਰਾਜਾ ਵੜਿੰਗ ਵੱਲੋਂ ਗ਼ਲਤ ਦਸਤਾਵੇਜ਼ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਸਬੰਧੀ ਇਹ ਮਾਮਲਾ ਥਾਣੇ ਵਿੱਚ ਦਰਜ ਕਰਵਾਇਆ ਗਿਆ ਹੈ।
ਉੱਥੇ ਹੀ ਉਨ੍ਹਾਂ ਵੱਲੋਂ ਇਨ੍ਹਾਂ ਦੋਹਾਂ ਆਗੂਆਂ ਦੇ ਖਿਲਾਫ ਮਨ-ਘੜਤ ਸੂਚੀ ਚੇਅਰਮੈਨਾਂ ਦੇ ਖਿਲਾਫ ਉਨ੍ਹਾਂ ਨੂੰ ਬਦਨਾਮ ਕਰਨ ਵਾਸਤੇ ਜਾਰੀ ਕੀਤੇ ਜਾਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਵੱਲੋਂ ਆਪਣੀ ਸ਼ਿਕਾਇਤ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੇ ਦੋਸ਼ ਲਗਾਏ ਗਏ ਹਨ, ਜਿਨ੍ਹਾਂ ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ ਦੇ ਖਿਲਾਫ ਇਹ ਇਲਜ਼ਾਮ ਲਗਾਏ ਹਨ, ਜਿੱਥੇ ਉਨ੍ਹਾਂ ਵੱਲੋਂ ਸ਼ਿਕਾਇਤ ਵਿੱਚ ਇਨ੍ਹਾਂ ਦੋਹਾਂ ਦੇ ਖਿਲਾਫ ਪਾਰਟੀ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ।
Home ਤਾਜਾ ਜਾਣਕਾਰੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਵਿਧਾਇਕ ਸੁਖਪਾਲ ਖਹਿਰਾ ਬਾਰੇ ਆਈ ਮਾੜੀ ਖਬਰ, ਇਸ ਕਾਰਨ ਦਰਜ ਹੋਈ FIR
ਤਾਜਾ ਜਾਣਕਾਰੀ