BREAKING NEWS
Search

ਕਿਸਾਨਾਂ ਵਲੋਂ ਸਾਰੇ ਪੰਜਾਬ ਚ 5 ਮਾਰਚ ਲਈ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਖੇਤੀਬਾਡ਼ੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਇਕ ਤੋ ਸਾਲ ਲੰਬਾ ਸਮਾਂ ਤੋਂ ਸੰਘਰਸ਼ ਕੀਤਾ , ਤੇ ਕਿਸਾਨਾਂ ਦੇ ਬੁਲੰਦ ਹੌਂਸਲੇ ਨੂੰ ਵੇਖਦੇ ਹੋਏ ਮੋਦੀ ਸਰਕਾਰ ਨੇ ਆਖਰਕਾਰ ਤਿੱਨ ਤਿੰਨੋਂ ਖੇਤੀ ਕਾਨੂੰਨ ਵਾਪਸ ਕੀਤੇ । ਕੇਂਦਰ ਸਰਕਾਰ ਵਲੋਂ ਜਿੱਥੇ ਖੇਤੀਬਾੜੀ ਕਾਨੂੰਨ ਰੱਦ ਕੀਤੇ ਗਏ ਉੱਥੇ ਹੀ ਕਿਸਾਨਾਂ ਦੀਆਂ ਹੋਰਾ ਮੰਗਾਂ ਨੂੰ ਵੀ ਮੰਨ ਲਿਆ । ਪਰ ਅਜੇ ਵੀ ਬਹੁਤ ਸਾਰੇ ਕਿਸਾਨਾਂ ਵੱਲੋਂ ਕਿਹਾ ਜਾ ਰਿਹਾ ਹੈ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀ ਕੋਈ ਵੀ ਮੰਗ ਨੂੰ ਮਨਜ਼ੂਰ ਨਹੀਂ ਕੀਤਾ । ਜਿਸ ਦੇ ਚਲਦੇ ਹੁਣ ਵੱਖ ਵੱਖ ਪੰਜਾਬ ਦੇ ਹਿੱਸਿਆਂ ਵਿੱਚ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਇਸੇ ਵਿਚਕਾਰ ਹੁਣ ਕਿਸਾਨਾਂ ਦੇ ਵੱਲੋਂ ਪੰਜਾਬ ਭਰ ਵਿਚ ਪੰਜ ਮਾਰਚ ਲਈ ਵੱਡਾ ਐਲਾਨ ਕਰ ਦਿੱਤਾ ਗਿਆ ਹੈ ।

ਦਰਅਸਲ ਹੁਣ ਕਿਸਾਨਾਂ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਕਿ ਪੰਜ ਮਾਰਚ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬੇ ਭਰ ਦੇ ਡੀਸੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ । ਦਰਅਸਲ ਭਾਰਤੀ ਕਿਸਾਨ ਯੂਨੀਅਨ ਦੇ ਵੱਲੋਂ ਇਹ ਫ਼ੈਸਲਾ ਨਿੱਜੀਕਰਨ ਦੀ ਨੀਤੀ ਤਹਿਤ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਵਾਲੇ ਮੋਦੀ ਸਰਕਾਰ ਦੇ ਫ਼ੈਸਲੇ ਕਾਰਨ ਲਿਆ ਗਿਆ ਹੈ ।

ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਮੋਦੀ ਸਰਕਾਰ ਦੇ ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ ਜਾ ਰਹੀ ਹੈ । ਦੱਸ ਦੇਈਏ ਕਿ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਲੋਂ ਮੀਟਿੰਗ ਕੀਤੀ ਗਈ ।

ਇਸ ਮੀਟਿੰਗ ਦੇ ਵਿੱਚ ਕਈ ਉੱਘੇ ਕਿਸਾਨ ਆਗੂਆਂ ਦੇ ਵੱਲੋਂ ਸ਼ਿਰਕਤ ਕੀਤੀ ਗਈ ਜਿਸ ਮੀਟਿੰਗ ਵਿੱਚ ਇਹ ਇੱਕ ਵੱਡਾ ਅਤੇ ਅਹਿਮ ਫ਼ੈਸਲਾ ਲਿਆ ਗਿਆ ਹੈ ਕਿ ਭਾਰਤ ਸਰਕਾਰ ਦੇ ਵਲੋ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਇਸ ਦੇ ਨਿਯਮਾਂ ਵਿੱਚ ਤਬਦੀਲੀ ਕੀਤੀ ਗਈ ਹੈ । ਉਸਦੇ ਕਾਰਨ ਹੁਣ ਭਾਰਤੀ ਕਿਸਾਨ ਯੂਨੀਅਨ ਦੇ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਪੂਰੇ ਸੂਬੇ ਭਰ ਵਿੱਚ ਪੰਜ ਮਾਰਚ ਨੂੰ ਡੀਸੀ ਦਫ਼ਤਰਾਂ ਅੱਗੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।



error: Content is protected !!