BREAKING NEWS
Search

ਕਿਸਾਨ ਅੰਦੋਲਨ ਬਾਰੇ ਹੁਣ ਅਮਿਤ ਸ਼ਾਹ ਵਲੋਂ ਆਈ ਇਹ ਵੱਡੀ ਖਬਰ -ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਇਸ ਸੰਘਰਸ਼ ਦੌਰਾਨ 400 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਜਿਥੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ ਉਥੇ ਹੀ ਕਿਸਾਨਾਂ ਵੱਲੋਂ ਖ਼ੇਤੀ ਕਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਇਨ੍ਹਾਂ

ਖੇਤੀ ਕਨੂੰਨਾ ਵਿਚ ਸੋਧ ਪ੍ਰਸਤਾਵ ਜਾਰੀ ਕੀਤਾ ਗਿਆ ਸੀ ਜਿਸ ਨੂੰ ਕਿਸਾਨਾਂ ਵੱਲੋਂ ਠੁਕਰਾ ਦਿੱਤਾ ਗਿਆ ਸੀ। ਕਿਸਾਨ ਅੰਦੋਲਨ ਬਾਰੇ ਹੁਣ ਅਮਿਤ ਸ਼ਾਹ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਪਾਸੇ ਚਰਚਾ ਹੋ ਰਹੀ ਹੈ। ਜਿੱਥੇ ਇਸ ਸਮੇਂ ਪੱਛਮੀ ਬੰਗਾਲ ਵਿੱਚ ਸਿਆਸਤ ਗਰਮਾਈ ਹੋਈ ਹੈ, ਕਿਉਂਕਿ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਭ ਸਿਆਸੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ

ਜਾ ਰਹੀ ਹੈ। ਹੁਣ ਪੱਛਮੀ ਬੰਗਾਲ ਦੀਆਂ ਚੋਣਾਂ ਸਬੰਧੀ ਗੱਲ ਕਰਦੇ ਹੋਏ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪੂਰੇ ਦੇਸ਼ ਦੀਆਂ ਨਜ਼ਰਾਂ ਇਸ ਸਮੇਂ ਬੰਗਾਲ ਵਿਚ ਹੋਣ ਵਾਲੀਆਂ ਚੋਣਾ ਉੱਪਰ ਟਿਕੀਆਂ ਹੋਈਆਂ ਹਨ ਜੋ ਕਿ ਕਾਫੀ ਮਹੱਤਵਪੂਰਨ ਹਨ । ਈਵੀਐਮ ਮਸ਼ੀਨਾਂ ਦੇ ਮੁੱਦੇ ਨੂੰ ਲੈ ਕੇ ਵੀ ਉਨ੍ਹਾਂ ਨੇ ਜਵਾਬ ਦਿੱਤਾ ਕਿ ਮੈਨੂੰ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ। ਓਥੇ ਜਾ ਕੇ ਹੀ ਸਥਿਤੀ ਬਾਰੇ ਮੈਨੂੰ

ਜਾਣਕਾਰੀ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਚੋਣ ਕਮੀਸ਼ਨ ਐਕਸ਼ਨ ਲੈਣ ਤੋਂ ਰੋਕਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਅਗਰ ਪੱਛਮੀ ਬੰਗਾਲ ਦੇ ਵਿੱਚ ਸਹਿਯੋਗ ਕਰਨ ਵਾਲੀ ਸਰਕਾਰ ਨਹੀਂ ਬਣਦੀ ਤਾਂ ਦੇਸ਼ ਦੀ ਸੁਰੱਖਿਆ ਲਈ ਬਹੁਤ ਵੱਡਾ ਖਤਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਹੋਣ ਵਾਲੀਆਂ ਪੱਛਮੀ ਬੰਗਾਲ ਦੀਆਂ ਚੋਣਾਂ ਨਾਰਥ ਈਸਟ ਦੀ ਐਂਟਰੀ ਹੈ ਅਤੇ ਦੇਸ਼ ਦੀਆਂ ਸਰਹੱਦਾਂ ਵੀ ਇਸ ਦੇ ਨਾਲ ਲੱਗਦੀਆਂ ਹਨ। ਕਿਸਾਨੀ ਸੰਘਰਸ਼ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਗੱਲਬਾਤ ਲਈ ਤਿਆਰ ਹੈ ਕਿਸਾਨਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ।



error: Content is protected !!