BREAKING NEWS
Search

ਕਿਸਾਨ ਧਰਨੇ ਚ ਵਾਪਰਿਆ ਇਹ ਭਾਣਾ ਸੁਣ ਕਿਸਾਨਾਂ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਤੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਲੇ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਮੋਰਚੇ ਲਗਾਏ ਹੋਣ ਨੂੰ 26 ਨਵੰਬਰ ਨੂੰ ਪੂਰਾ ਇੱਕ ਸਾਲ ਦਾ ਸਮਾਂ ਵੀ ਹੋ ਜਾਵੇਗਾ। ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਜਿੱਥੇ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਥੇ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਨਾ ਕਰਨ ਦਾ ਫ਼ੈਸਲਾ ਜਾਰੀ ਰੱਖਿਆ ਗਿਆ ਹੈ। ਹੁਣ ਤੱਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਵਿਚਕਾਰ ਹੋਈਆਂ 11 ਦੌਰ ਦੀ ਬੈਠਕ ਵੀ ਬੇਨਤੀਜਾ ਰਹੀਆਂ ਹਨ।

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਕਿਸਾਨ ਧਰਨੇ ਵਿੱਚ ਹੁਣ ਕਹਿਰ ਵਾਪਰਿਆ ਹੈ ਜਿੱਥੇ ਫਿਰ ਤੋਂ ਸੋਗ ਦੀ ਲਹਿਰ ਫ਼ੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚੋਂ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਕਿਸਾਨ ਮਹਿਲਾ ਦੀ ਮੌਤ ਹੋ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇਕਾਈ ਪ੍ਰਧਾਨ ਜਗੀਰ ਸਿੰਘ ਹਿੰਮਤਪੁਰਾ ਅਤੇ ਮਹਿਲਾ ਇਕਾਈ ਦੀ ਪ੍ਰਧਾਨ ਕਰਮਜੀਤ ਕੌਰ ਸੋਹੀ ਨਿਵਾਸੀ ਹਿੰਮਤਪੁਰਾ ਨੇ ਦੱਸਿਆ ਹੈ ਕਿ ਉਹ ਸਭ ਬੀਕੇਯੂ ਏਕਤਾ ਉਗਰਾਹਾਂ ਨਾਲ ਸਬੰਧਤ ਹਨ। ਉਥੇ ਹੀ ਉਨ੍ਹਾਂ ਦੇ ਪਿੰਡ ਹਿੰਮਤਪੁਰਾ ਦੇ 70 ਸਾਲਾ ਬੀਬੀ ਮਹਿੰਦਰ ਕੌਰ ਵੀ ਟਿਕਰੀ ਬਾਰਡਰ ਉਪਰ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਉਣ ਲਈ ਪਹੁੰਚੇ ਹੋਏ ਸਨ। ਉੱਥੇ ਹੀ ਟਿਕਰੀ ਮੋਰਚੇ ਉੱਪਰ ਉਨ੍ਹਾਂ ਦੀ ਸਿਹਤ ਅਚਾਨਕ ਖਰਾਬ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਵਾਸਤੇ ਬਠਿੰਡਾ ਦੇ ਨਿੱਜੀ ਹਸਪਤਾਲ ਦਾਖ਼ਲ ਕੀਤਾ ਗਿਆ।

ਉਥੇ ਹੀ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਕਿਸਾਨ ਜਥੇਬੰਦੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਕਿਸਾਨ ਆਗੂਆਂ ਵੱਲੋਂ ਸਰਕਾਰ ਤੋਂ ਇਸ ਬਜ਼ੁਰਗ ਮਹਿਲਾ ਦੀ ਮੌਤ ਹੋਣ ਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਸਾਰੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਮ੍ਰਿਤਕ ਔਰਤ ਦੇ ਪਰਿਵਾਰ ਨਾਲ ਹਮਦਰਦੀ ਜਾਹਿਰ ਕੀਤੀ ਗਈ ਹੈ।



error: Content is protected !!