BREAKING NEWS
Search

ਕੁੜੀ ਚੜੀ ਪਾਣੀ ਵਾਲੀ ਟੈਂਕੀ ਤੇ, ਦਿੱਤੀ ਖ਼ੁਦਕੁਸ਼ੀ ਦੀ ਧਮਕੀ- ਪੁਲਿਸ ਨੂੰ ਪਈਆਂ ਭਾਜੜਾਂ

ਆਈ ਤਾਜ਼ਾ ਵੱਡੀ ਖਬਰ 

ਜਦੋਂ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਸੀ ਤੇ ਸਿਆਸੀ ਪਾਰਟੀਆਂ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਜਾ ਰਿਹਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਵਿੱਚ ਬਣਦੀ ਹੈ ਤਾਂ ਪੰਜਾਬ ਦੇ ਵਿੱਚ ਸੁੱਖ ਸ਼ਾਂਤੀ ਦਾ ਮਾਹੌਲ ਬਣਿਆ । ਇਨ੍ਹਾਂ ਵੱਖ ਵੱਖ ਸਿਆਸੀ ਪਾਰਟੀਆਂ ਵਿੱਚੋਂ ਆਮ ਆਦਮੀ ਪਾਰਟੀ ਵੀ ਇਕ ਸੀ । ਜਿਸ ਤੋਂ ਬਾਅਦ ਵੋਟਾਂ ਹੋਈਆਂ ਲੋਕਾਂ ਨੇ ਬਹੁਮਤ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ।

ਛੇ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਸਰਕਾਰ ਬਣਿਆਂ ਨੂੰ ਬਹੁਤ ਸਾਰੀਆਂ ਉਮੀਦਾਂ ਜਿਹੜੀਆਂ ਪੰਜਾਬੀਆਂ ਨੂੰ ਆਬਾਦੀ ਪਾਰਟੀਜ਼ ਤੁਸੀਂ ਕਿਤੇ ਨਾ ਕਿਤੇ ਹੁਣ ਉਹ ਉਮੀਦਾਂ ਟੁੱਟੀਆਂ ਹੋਈਆਂ ਨਜ਼ਰ ਆ ਰਹੀਆਂ ਹਨ । ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਹੋਏ ਨਜ਼ਰ ਆ ਰਹੇ ਹਨ । ਤਾਜ਼ਾ ਮਾਮਲਾ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਸਾਹਮਣੇ ਆਇਆ ਜਿੱਥੇ ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਇੱਕ ਕੁੜੀ ਪਾਣੀ ਦੀ ਟੈਂਕੀ ਉੱਤੇ ਚੜ੍ਹ ਗਈ ।

ਇਸ ਕੁੜੀ ਨੇ ਪੁਲੀਸ ਨੂੰ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਤੱਕ ਦੀ ਚਿਤਾਵਨੀ ਦੇ ਦਿੱਤੀ ਤੇ ਕੁੜੀ ਨੇ ਪੁਲੀਸ ਤੇ ਦੋਸ਼ ਲਾਇਆ ਹੈ ਕਿ ਉਸਨੂੰ ਉਸਦੇ ਹੀ ਪਰਿਵਾਰਕ ਮੈਂਬਰਾਂ ਨੇ ਹੁੰਦੇ ਕੇਸ ਵਿਚ ਫਸਾ ਦਿੱਤਾ ਹੈ । ਜਿਸ ਕਾਰਨ ਅੱਜ ਉਹ ਮਜਬੂਰ ਹੋ ਕੇ ਟੈਂਕੀ ਤੇ ਚੜ੍ਹੀ ਹੈ ਕੁੜੀ ਨੇ ਆਖਿਆ ਕਿ ਜੇ ਪੁਲੀਸ ਨੇ ਉਸ ਦੇ ਖ਼ਿਲਾਫ਼ ਦਰਜ ਕੀਤਾ ਮਾਮਲਾ ਰੱਦ ਨਾ ਕੀਤਾ ਤਾਂ ਉਹ ਟੈਂਕੀ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਦੇਵੇਗੀ । ਉਸ ਨੇ ਕਿਹਾ ਕਿ ਕੁਝ ਲੋਕ ਸਥਾਨਕ ਸ਼ਰਾਰਤੀ ਅਨਸਰਾਂ ਦੀ ਮਦਦ ਨਾਲ ਉਸ ਦੀਆਂ ਦੁਕਾਨਾਂ ਉੱਪਰ ਕਬਜ਼ਾ ਕਰਨਾ ਚਾਹੁੰਦੇ ਨੇ ਤੇ ਪੁਲੀਸ ਵੀ ਉਨ੍ਹਾਂ ਦੀ ਉਨ੍ਹਾਂ ਦਾ ਸਾਥ ਦੇ ਰਹੀ ਹੈ ।

ਜਿਸ ਕਾਰਨ ਇਸ ਲੜਕੀ ਦੇ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ । ਲੜਕੀ ਦੇ ਹੱਕ ਵੱਲੋਂ ਆਖਿਆ ਜਾ ਰਿਹਾ ਹੈ ਕਿ ਹਾਲੇ ਤੱਕ ਉਸਦੀ ਸੁਣਵਾਈ ਨਹੀਂ ਕੀਤੀ ਗਈ । ਜਿਸ ਕਾਰਨ ਅੱਜ ਉਸ ਨੂੰ ਮਜਬੂਰ ਹੋ ਕੇ ਟੈਂਕੀ ਤੇ ਚੜ੍ਹਨਾ ਪਿਆ ਹੈ ।



error: Content is protected !!