BREAKING NEWS
Search

ਕੇਂਦਰ ਦੀ ਮੋਦੀ ਸਰਕਾਰ ਵਲੋਂ ਆਈ ਵੱਡੀ ਖਬਰ, ਇਹਨਾਂ ਲੋਕਾਂ ਵਿਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਨੂੰ ਬਹੁਤ ਸਾਰੀਆਂ ਰਾਹਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਨੂੰ ਜਿੱਥੇ ਕਰੋਨਾ ਦੇ ਦੌਰ ਵਿੱਚ ਵੀ ਲੋਕਾਂ ਨੂੰ ਬਹੁਤ ਸਾਰੀਆਂ ਰਾਹਤਾਂ ਦਿੱਤੀਆਂ ਜਾ ਰਹੀਆਂ ਸਨ ਅਤੇ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਦਾ ਭਰਪੂਰ ਫਾਇਦਾ ਬਹੁਤ ਸਾਰੇ ਲੋਕਾਂ ਨੂੰ ਹੋ ਰਿਹਾ ਹੈ। ਉੱਥੇ ਹੀ ਕੇਂਦਰ ਸਰਕਾਰ ਵੱਲੋ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਲੈ ਕੇ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਉਨ੍ਹਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

ਹੁਣ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਹੁਣ ਕੇਂਦਰੀ ਮੁਲਾਜਮਾਂ ਲਈ ਬੈਂਕਾਂ ਤੋਂ ਲੈ ਜਾਣ ਵਾਲੇ ਹੋਮ ਲੋਨ ਸਬੰਧੀ ਇੱਕ ਵੱਡੀ ਰਾਹਤ ਦਿੱਤੀ ਗਈ ਹੈ ਜਿੱਥੇ ਉਨ੍ਹਾਂ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਘਰ ਬਣਾਉਣ ਵਾਸਤੇ ਬੈਂਕ ਤੋਂ ਲਏ ਜਾਣ ਵਾਲੇ ਵਿਆਜ ਵਿਚ 0.8 ਫੀਸਦੀ ਦੀ ਕਮੀ ਕਰ ਦਿਤੀ ਗਈ ਹੈ।। ਜਿਸ ਦੀ ਜਾਣਕਾਰੀ ਕੇਂਦਰ ਸਰਕਾਰ ਵੱਲੋਂ ਮੈਮੋਰੰਡਮ ਜਾਰੀ ਕਰਕੇ ਦਿੱਤੀ ਗਈ ਹੈ ਜਿਸ ਵਿੱਚ ਸਰਕਾਰ ਨੇ ਕੇਂਦਰ ਕਰਮਚਾਰੀਆਂ ਨੂੰ ਹਾਊਸ ਬਿਲਡਿੰਗ ਲੋਨ ਦੀ ਵਿਆਜ ਦਰ 7.9 ਫੀਸਦੀ ਤੋਂ ਘਟਾ ਕੇ 7.1 ਫੀਸਦੀ ਕਰ ਦਿੱਤੀ ਗਈ ਹੈ।

ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਇਸ ਰਾਹਤ ਦੇ ਨਾਲ ਜਿਥੇ ਹੁਣ ਆਪਣਾ ਘਰ ਬਣਾਉਣ ਦਾ ਸੁਪਨਾ ਕੇਂਦਰੀ ਮੁਲਾਜਮਾਂ ਦਾ ਹੋਰ ਵੀ ਆਸਾਨ ਹੋ ਗਿਆ ਹੈ, ਉਥੇ ਹੀ ਉਹ ਆਪਣੇ ਸੁਪਨੇ ਨੂੰ ਸਕਾਰ ਕਰ ਸਕਣਗੇ। ਕੇਂਦਰ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੇ ਬੈਂਕਾਂ ਤੋਂ ਲਏ ਜਾਣ ਵਾਲੇ ਲੋਨ ਵਿੱਚ ਕਟੌਤੀ ਕੀਤੀ ਗਈ ਹੈ ਉਥੇ ਹੀ ਲਾਗੂ ਕੀਤੀਆਂ ਗਈਆਂ ਇਹ ਦਰਾਂ ਹੁਣ 1 ਅਪ੍ਰੈਲ 2022 ਤੋਂ ਸ਼ੁਰੂ ਹੋ ਚੁੱਕੀਆਂ ਹਨ ਅਤੇ 31 ਮਾਰਚ 2023 ਤੱਕ ਜਾਰੀ ਰਹਿਣਗੀਆ ।

ਇਸ ਯੋਜਨਾ ਦੇ ਤਹਿਤ ਕਰਮਚਾਰੀ ਆਪਣੀ ਜ਼ਰੂਰਤ ਦੇ ਅਨੁਸਾਰ ਵੀ ਲੈ ਸਕਦੇ ਹਨ ਅਤੇ ਐਡਵਾਂਸ ਰਾਸ਼ੀ ਵੀ ਲੈ ਸਕਦੇ ਹਨ, ਜਿਨ੍ਹਾਂ ਵਿਆਜ ਚੁਕਾਉਣ ਦੀ ਸਮਰਾਥਾ ਮੁਲਾਜ਼ਮਾਂ ਵਿੱਚ ਹੋਵੇਗੀ। ਇਸ ਖਾਸ ਸਹੂਲਤ ਦੇ ਤਹਿਤ ਜਿਥੇ ਮੁਲਾਜਮ ਆਪਣੀ ਤਨਖਾਹ ਦੇ ਹਿਸਾਬ ਨਾਲ ਐਡਵਾਂਸ ਪੱਚੀ ਲੱਖ ਰੁਪਏ , ਅਤੇ 34 ਮਹੀਨੇ ਤੱਕ ਲੈ ਸਕਦੇ ਹਨ।



error: Content is protected !!