BREAKING NEWS
Search

ਕੇਂਦਰ ਸਰਕਾਰ ਵਲੋਂ ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਇਹਨਾਂ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿੱਚ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਸਭ ਦੇਸ਼ਾਂ ਵਿਚ ਹਾ-ਵੀ ਹੁੰਦੀ ਨਜ਼ਰ ਆ ਰਹੀ ਹੈ। ਸਭ ਦੇਸ਼ਾਂ ਵਿੱਚ ਜਿੱਥੇ ਕਰੋਨਾ ਟੀਕਾਕਰਣ ਸ਼ੁਰੂ ਕਰ ਦਿੱਤਾ ਗਿਆ ਹੈ। ਉਥੇ ਅਜੇ ਵੀ ਕੇਸਾਂ ਵਿਚ ਕਮੀ ਨਜ਼ਰ ਨਹੀਂ ਆ ਰਹੀ। ਇਸ ਲਈ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਤਾਲਾ ਬੰਦੀ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਜਾ ਰਹੇ ਹਨ। ਭਾਰਤ ਵਿੱਚ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਅਧਿਕਾਰੀਆਂ ਨਾਲ ਬੈਠਕ ਕਰਕੇ ਬਹੁਤ ਸਾਰੇ ਅਹਿਮ ਫੈਸਲੇ ਲੈਂਦੇ ਹੋਏ ਕਰੋਨਾ ਤੋਂ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਅਤੇ ਜ਼ਿਲਿਆਂ ਅੰਦਰ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਉਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ।

ਕੇਂਦਰ ਸਰਕਾਰ ਵੱਲੋਂ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਇਹਨਾਂ ਲਈ ਹੋ ਗਿਆ ਹੈ ਐਲਾਨ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿਸ ਕਾਰਨ ਸਰਕਾਰ ਵੱਲੋਂ ਕਈ ਗੰ-ਭੀ-ਰ ਫੈਸਲੇ ਲਏ ਜਾ ਰਹੇ ਹਨ। ਗ੍ਰਹਿ ਮੰਤਰਾਲੇ ਵੱਲੋਂ ਬਹੁਤ ਸਾਰੇ ਦਫ਼ਤਰਾਂ ਦਾ ਕੰਮ ਕਾਜ ਹੇਠਲੇ ਅਧਿਕਾਰੀਆਂ ਵੱਲੋਂ ਘਰ ਤੋਂ ਹੀ ਕਰਨ ਦੀ ਇਜ਼ਾਜਤ ਦਿੱਤੀ ਜਾਣ ਦੀ ਗੱਲ ਆਖੀ ਗਈ ਹੈ। ਸਾਰੇ ਵਿਭਾਗ ਦੇ ਮੁੱਖ ਦਫਤਰਾਂ ਵਿੱਚ ਮੁਲਾਜ਼ਮਾਂ ਦੀ ਸੂਚੀ ਤਿਆਰ ਕਰਨ ਵਾਸਤੇ ਆਖ ਦਿੱਤਾ ਗਿਆ ਹੈ।

ਤਾਂ ਜੋ ਉਸ ਦੇ ਅਨੁਸਾਰ ਵੱਖ ਵੱਖ ਕਰਮਚਾਰੀਆਂ ਨੂੰ ਵੱਖ ਵੱਖ ਸਮੇਂ ਤੇ ਦਫ਼ਤਰ ਆਉਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਨਾਲ ਉਕਤ ਜਾਣਕਾਰੀ ਕੋਰੀਡੋਰ ਜਾਂ ਲਿਫ਼ਟ ਵਿੱਚ ਵੀ ਭੀੜ ਘੱਟ ਹੋਵੇਗੀ। ਗ੍ਰਹਿ ਮੰਤਰਾਲੇ ਨੇ ਆਖਿਆ ਹੈ ਕਿ ਸਾਰੇ ਅਧਿਕਾਰੀ ਸਵੇਰੇ 9 ਤੋਂ 10 ਵਜੇ ਦੇ ਵਿਚਕਾਰ ਵੱਖ ਵੱਖ ਸਮੇਂ ਤੇ ਦਫਤਰ ਆਉਣਗੇ ਤੇ ਉਸੇ ਹਿਸਾਬ ਨਾਲ ਆਪੋ ਆਪਣੇ ਵਾਪਿਸ ਜਾਣ ਦੇ ਸਮੇਂ ਵਿਚ ਵੀ ਬਦਲਾਅ ਕਰ ਸਕਦੇ ਹਨ।

ਮੰਤਰਾਲੇ ਦੇ ਦਫ਼ਤਰ ਵਿੱਚ 50 ਫੀਸਦੀ ਮੁਲਾਜ਼ਮ ਹੀ ਕੰਮ ਕਰਨਗੇ ਅਤੇ ਕੰਟੇਨਮੈਂਟ ਜ਼ੋਨ ਚ ਰਹਿਣ ਵਾਲੇ ਮੁਲਾਜ਼ਮਾਂ ਨੂੰ ਦਫ਼ਤਰ ਆਉਣ ਤੋਂ ਛੋਟ ਦਿੱਤੀ ਜਾਵੇਗੀ। ਉੱਥੇ ਹੀ ਸਬੰਧਤ ਵਿਭਾਗ ਦੇ ਮੁੱਖ ਦਫਤਰ ਵਿੱਚ ਮੌਜੂਦਗੀ ਲਈ ਮੁਲਾਜ਼ਮਾਂ ਦੀ ਸੂਚੀ ਤਿਆਰ ਕਰਨਗੇ। ਉਪ ਸਕੱਤਰ ਹਮਰੁਤਬਾ ਜਾਂ ਇਸ ਤੋਂ ਉੱਪਰ ਦੇ ਅਧਿਕਾਰੀ ਨਿਯਮਤ ਰੂਪ ਵਿੱਚ ਦਫ਼ਤਰ ਆਉਣਗੇ।



error: Content is protected !!