BREAKING NEWS
Search

ਕੇਂਦਰ ਸਰਕਾਰ ਵਲੋਂ ਗੱਡੀਆਂ ਕਾਰਾਂ ਨੂੰ ਲੈਕੇ ਆਈ ਵੱਡੀ ਖਬਰ, ਹੁਣ ਹੋਵੇਗਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਕੇਦਰ ਸਰਕਾਰ ਵਲੋ ਦੇਸ਼ ਦੀ ਜਨਤਾ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਮੋਦੀ ਸਰਕਾਰ ਵੱਲੋਂ ਪਹਿਲਾਂ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਵਿੱਚ ਵੀ ਤਬਦੀਲੀਆਂ ਕੀਤੀਆਂ ਗਈਆਂ ਹਨ। ਦੇਸ਼ ਨੂੰ ਆਏ ਦਿਨ ਵਿਕਾਸ ਦੀ ਰਾਹ ਤੇ ਲਿਜਾਣ ਵਾਸਤੇ ਬਹੁਤ ਸਾਰੇ ਵੱਡੇ ਉਪਰਾਲੇ ਵੀ ਕੀਤੇ ਜਾ ਰਹੇ ਹਨ। ਮੋਦੀ ਸਰਕਾਰ ਵੱਲੋਂ ਜਿੱਥੇ ਬਹੁਤ ਸਾਰੀਆ ਯੋਜਨਾਵਾਂ ਨੂੰ ਲੈ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾ ਰਹੀ ਹੈ ਉਥੇ ਹੀ ਸੜਕੀ ਆਵਾਜਾਈ ਮੰਤਰਾਲੇ ਵਲੋ ਵੀ ਲਗਾਤਾਰ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਨੂੰ ਦੇਖਦੇ ਹੋਏ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ। ਹੁਣ ਕੇਂਦਰ ਸਰਕਾਰ ਵੱਲੋਂ ਗੱਡੀਆਂ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਕੰਮ ਹੋਵੇਗਾ।

ਦੇਸ਼ ਅੰਦਰ ਜਿੱਥੇ ਪ੍ਰਦੂਸ਼ਨ ਨੂੰ ਦੇਖਦੇ ਹੋਏ ਡੀਜ਼ਲ ਅਤੇ ਪੈਟ੍ਰੋਲ ਦੀਆਂ ਕੀਮਤਾਂ ਨੂੰ ਦੇਖਦੇ ਹੋਏ ਕਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੱਲੋਂ ਵੀ ਹੁਣ ਵਾਹਨ ਚਾਲਕਾਂ ਵਾਸਤੇ ਇੱਕ ਖਬਰ ਸਾਂਝੀ ਕੀਤੀ ਗਈ ਹੈ ਜਿੱਥੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਪੈਟਰੋਲ , ਡੀਜਲ ਗੱਡੀਆਂ ਦੀ ਕੀਮਤ ਦੇ ਬਰਾਬਰ ਹੀ ਇਲੈਕਟ੍ਰਿਕ ਵਾਹਨਾਂ ਦੀ ਕੀਮਤ ਨੂੰ ਕਰ ਦਿੱਤਾ ਜਾਵੇਗਾ। ਜਿੱਥੇ ਸਰਕਾਰ ਵੱਲੋਂ ਇਲੈਕਟਿਕ ਵਾਹਨਾਂ ਦੀ ਕੀਮਤ ਪੈਟ੍ਰੋਲ ਗੱਡੀਆਂ ਦੀ ਲਾਗਤ ਦੇ ਬਰਾਬਰ ਕੀਤੀ ਜਾ ਰਹੀ ਹੈ ਉਥੇ ਹੀ ਇਕ ਸਾਲ ਦੇ ਅੰਦਰ ਇਹ ਬਦਲਾਅ ਦੇਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਜਿੱਥੇ ਇਸ ਸਮੇਂ ਪੈਟਰੋਲ ਅਤੇ ਡੀਜ਼ਲ ਦੀ ਥਾਂ ਫਸਲਾਂ ਦੀ ਰਹਿੰਦ ਖੂੰਦ ਤੋਂ ਈਥੇਨਾਲ ਉਤਪਾਦਨ ਨੂੰ ਬੜਾਵਾ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ। ਜਿਸ ਨਾਲ ਵਿਦੇਸ਼ੀ ਮੁਦਰਾ ਨੂੰ ਬਚਾਇਆ ਜਾ ਸਕੇਗਾ ਅਤੇ ਪੈਟਰੋਲ ਡੀਜ਼ਲ ਦੀ ਕੀਮਤ ਉਪਰ ਖਰਚਾ ਵੀ ਨਹੀਂ ਹੋਵੇਗਾ। ਜਿਸ ਵਾਸਤੇ ਤੇਜ਼ੀ ਨਾਲ ਇਸ ਕੰਮ ਨੂੰ ਕੀਤਾ ਜਾ ਰਿਹਾ ਹੈ। ਜਿਥੇ ਗ੍ਰੀਨ ਫ਼ਿਉਲ ਨੂੰ ਸਰਕਾਰ ਵਿਆਪਕ ਪੱਧਰ ਤੇ ਬੜਾਵਾ ਦੇ ਰਹੀ ਹੈ।

ਸਰਕਾਰ ਵੱਲੋਂ ਜਿਥੇ ਸਾਰੇ ਸੂਬਿਆਂ ਨੂੰ ਇਸ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੋਣ ਵਾਸਤੇ ਆਖਿਆ ਜਾ ਰਿਹਾ ਹੈ ਅਤੇ ਇਸ ਖੇਤਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਨਿਤਿਨ ਗਡਕਰੀ ਵੱਲੋਂ ਕਿਹਾ ਗਿਆ ਹੈ ਕਿ ਜਲ ਮਾਰਗ ਸੜਕ ਦੇ ਮੁਕਾਬਲੇ ਆਵਾਜਾਈ ਦਾ ਸਸਤਾ ਮਾਧਿਅਮ ਹੈ।



error: Content is protected !!