BREAKING NEWS
Search

ਕੇਂਦਰ ਸਰਕਾਰ ਵਲੋਂ ਹੋ ਗਿਆ ਇਹ ਐਲਾਨ, ਇਹਨਾਂ ਲੋਕਾਂ ਚ ਛਾਈ ਖੁਸ਼ੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਜਿਥੇ ਕਰੋਨਾ ਨੂੰ ਠੱਲ ਪਾਉਣ ਲਈ ਬਹੁਤ ਸਾਰੇ ਸਖਤ ਆਦੇਸ਼ ਲਾਗੂ ਕੀਤੇ ਗਏ ਹਨ। ਜਿਸ ਨਾਲ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਥੇ ਹੀ ਲੋਕਾਂ ਦੇ ਆਰਥਿਕ ਪੱਧਰ ਨੂੰ ਦੇਖਦੇ ਹੋਏ ਵੀ ਬਹੁਤ ਸਾਰੀਆਂ ਸਹੂਲਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕਰੋਨਾ ਦੌਰ ਦੇ ਦੌਰਾਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵੱਲੋਂ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਵਿਭਾਗਾਂ ਵਿੱਚ ਤੈਨਾਤ ਕਰਮਚਾਰੀਆਂ ਲਈ ਵੀ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਹੁਣ ਇਹ ਐਲਾਨ ਹੋ ਗਿਆ ਹੈ, ਜਿੱਥੇ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ।

ਕੇਂਦਰ ਸਰਕਾਰ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਉਨ੍ਹਾਂ ਪੈਨਸ਼ਨਰਾਂ ਨੂੰ ਵੱਡੀ ਰਾਹਤ ਮਹਿਸੂਸ ਹੋਈ ਹੈ, ਜਿਨ੍ਹਾਂ ਨੂੰ ਬੈਂਕਾਂ ਦੇ ਚੱਕਰ ਲਗਾਉਣੇ ਪੈਂਦੇ ਸਨ। ਕੇਂਦਰ ਸਰਕਾਰ ਵੱਲੋਂ ਹੁਣ ਪਰਸਨਲ ਡਿਪਾਰਟਮੈਂਟ ਨੂੰ ਪੈਨਸ਼ਨ ਜਾਰੀ ਕਰਨ ਵਾਲੇ ਬੈਂਕਾਂ ਨੂੰ ਹੁਕਮ ਜਾਰੀ ਕੀਤਾ ਗਿਆ ਹੈ ਕੇ ਉਹ ਪੈਨਸ਼ਨਰਾਂ ਦੇ ਰਜਿਸਟਰਡ ਮੋਬਾਈਲ ਨੰਬਰ ਉਪਰ ਪੈਨਸ਼ਨ ਸਲਿੱਪ ਮੈਸਜ਼ ਕਰਕੇ ਭੇਜੀ ਜਾਵੇਗੀ। ਸਰਕਾਰ ਵੱਲੋਂ ਲਾਗੂ ਕੀਤੇ ਗਏ ਇਸ ਆਦੇਸ਼ ਨਾਲ 62 ਲੱਖ ਕੇਂਦਰੀ ਪੈਨਸ਼ਨਾਂ ਨੂੰ ਬਹੁਤ ਵੱਡੀ ਰਾਹਤ ਮਹਿਸੂਸ ਹੋਈ ਹੈ।

ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਉਹ ਇਸ ਕੰਮ ਲਈ ਸੋਸ਼ਲ ਮੀਡੀਅ ਟੂਲ ਦੀ ਵੀ ਮਦਦ ਲੈ ਸਕਦੇ ਹਨ। ਪੈਨਸ਼ਨ ਸਲਿੱਪ ਦੀ ਮਹੀਨਾ ਪੈਨਸ਼ਨ ਨਾਲ ਸਬੰਧਤ ਪੂਰੀ ਡਿਟੇਲ ਹੋਣੀ ਚਾਹੀਦੀ ਹੈ। ਜਿਵੇਂ ,ਜੇਕਰ ਕੋਈ ਟੈਕਸ ਕਟੌਤੀ ਹੋ ਰਹੀ ਹੈ ਜਾ ਮਹੀਨੇ ਵਿੱਚ ਕਿੰਨੀ ਅਮਾਊਟ ਪੈਨਸ਼ਨ ਖਾਤੇ ਵਿੱਚ ਭੇਜੀ ਗਈ ਹੈ,ਇਹ ਸਾਰਾ ਕੁਝ ਦਰਜ ਹੋਣਾ ਚਾਹੀਦਾ ਹੈ। ਉਥੇ ਹੀ ਸਾਰੀਆਂ ਬੈਂਕਾਂ ਨੂੰ ਹਰ ਮਹੀਨੇ ਪੈਨਸ਼ਨਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਨੇ ਪੈਨਸ਼ਨਰਜ਼ ਦੇ ਈਜ਼ ਆਫ ਲੀਵਿੰਗ ਤਹਿਤ ਇਹ ਸਰਵਿਸ ਦੇਣ ਦੀ ਗੱਲ ਕਹੀ ਹੈ।

ਕੇਂਦਰ ਸਰਕਾਰ ਨੇ ਜੋਰ ਦੇ ਕੇ ਕਿਹਾ ਹੈ ਕਿ ਬੈਂਕ ਇਸ ਸਰਵਿਸ ਨੁੰ ਵੈਲਫੇਅਰ ਐਕਟੀਵਿਟੀ ਦੇ ਤੌਰ ਤੇ ਵੇਖਣ, ਕਿਉਂਕਿ ਇਹ ਕਾਫੀ ਜ਼ਰੂਰੀ ਹੈ। ਪੈਨਸ਼ਨ ਭੋਗੀਆਂ ਨੂੰ ਕਈ ਜਗਹਾ ਆਪਣੇ ਪੈਨਸ਼ਨ ਸਲਿੱਪ ਵਿਖਾਉਣੀ ਪੈਂਦੀ ਹੈ। ਇਨਕਮ ਟੈਕਸ ਰਿਟਰਨ ਫਾਈਲ ਕਰਨ, ਮਹਿੰਗਾਈ ਭੱਤਾ, ਮਹਿੰਗਾਈ ਰਾਹਤ ਦੇ ਨਾਲ ਜੁੜੇ ਹੋਰ ਬਹੁਤ ਸਾਰੇ ਕੰਮਾਂ ਵਿੱਚ ਇਸ ਪੈਨਸ਼ਨ ਸਲਿੱਪ ਦੀ ਵਰਤੋਂ ਕੀਤੀ ਜਾਂਦੀ ਹੈ। ਉੱਥੇ ਹੀ ਰਿਟਾਇਰਮੈਂਟ ਪਿੱਛੋਂ ਬਜ਼ੁਰਗਾਂ ਨੂੰ ਹਰ ਮਹੀਨੇ ਬੈਂਕ ਤੋਂ ਪੈਨਸ਼ਨ ਸਲਿਪ ਲੈਣ ਜਾਣਾ ਪੈਂਦਾ ਹੈ।



error: Content is protected !!