ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਜਿਥੇ ਅੱਜ ਦੇ ਨੌਜਵਾਨਾਂ ਵੱਲੋਂ ਵਿਦੇਸ਼ ਜਾਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਥੇ ਹੀ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਵਾਸਤੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾਈ ਜਾ ਰਹੀ ਹੈ ਤਾਂ ਜੋ ਵਿਦੇਸ਼ਾਂ ਵਿੱਚ ਜਾ ਕੇ ਉਨ੍ਹਾਂ ਦੇ ਬੱਚੇ ਸੁਰੱਖਿਅਤ ਰਹਿ ਸਕਣ। ਪਰ ਬੀਤੇ ਕੁਝ ਸਮੇਂ ਤੋਂ ਜਿੱਥੇ ਅਮਰੀਕਾ ਕੈਨੇਡਾ ਦੇ ਵਿੱਚ ਗੋਲੀਬਾਰੀ ਅਤੇ ਛੁਰੇਬਾਜ਼ੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਕੁੱਝ ਗੈਰ ਸਮਾਜਕ ਅਨਸਰਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ।

ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੇ ਅਜਿਹੇ ਮਾਮਲਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਉਨ੍ਹਾਂ ਦੇ ਦਿਲ ਵਿੱਚ ਡਰ ਪੈਦਾ ਕੀਤਾ ਹੈ। ਹੁਣ ਕੈਨੇਡਾ ਵਿਚ ਛੋਟੇ ਭਰਾ ਨੂੰ ਸਕੂਲ ਤੋਂ ਲੈਣ ਜਾ ਰਹੇ ਪੰਜਾਬੀ ਨੌਜਵਾਨ ਦਾ ਦਰਿੰਦਿਆਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿਥੇ ਸਰੀ ਸ਼ਹਿਰ ਦੇ ਵਿੱਚ ਇੱਕ ਪੰਜਾਬੀ ਮੂਲ ਦੇ 18 ਸਾਲਾ ਨੌਜਵਾਨ ਦਾ ਕੁਝ ਅਣਪਛਾਤੇ ਵਿਅਕਤੀ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਗਿਆ ਹੈ।

ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦਸਿਆ ਗਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ 18 ਸਾਲਾ ਨੌਜਵਾਨ ਮਹਿਕਪਰੀਤ ਸੇਠੀ ਆਪਣੇ ਛੋਟੇ ਭਰਾ ਨੂੰ ਸਕੂਲੋਂ ਲੈਣ ਗਿਆ ਹੋਇਆ ਸੀ ਅਤੇ ਸਕੂਲ ਦੇ ਬਾਹਰ ਹੀ ਉਸ ਉਪਰ ਹਮਲਾ ਕਰ ਦਿੱਤਾ ਗਿਆ। ਇਸ ਘਟਨਾ ਦੇ ਵਿੱਚ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਉਥੇ ਹੀ ਇਸ ਦੀ ਜਾਣਕਾਰੀ ਆਰ ਸੀ ਐਮ ਪੀ ਨੂੰ ਮਿਲਣ ਤੇ ਉਨ੍ਹਾਂ ਵੱਲੋਂ ਤੁਰੰਤ ਹੀ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ।

ਜਿੱਥੇ ਜਾ ਕੇ ਨੌਜਵਾਨ ਨੇ ਦਮ ਤੋੜ ਦਿੱਤਾ। ਹਮਲੇ ਦੇ ਦੋਸ਼ ਤਹਿਤ ਇੱਕ 17 ਸ਼ੱਕੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Home ਤਾਜਾ ਜਾਣਕਾਰੀ ਕੈਨੇਡਾ ਚ ਛੋਟੇ ਭਰਾ ਨੂੰ ਸਕੂਲ ਤੋਂ ਲੈਣ ਜਾ ਰਹੇ ਪੰਜਾਬੀ ਨੌਜਵਾਨ ਦਾ ਦਰਿਦਿਆਂ ਵਲੋਂ ਚਾਕੂ ਮਾਰ ਕੀਤਾ ਕਤਲ

ਤਾਜਾ ਜਾਣਕਾਰੀ
ਕੈਨੇਡਾ ਚ ਛੋਟੇ ਭਰਾ ਨੂੰ ਸਕੂਲ ਤੋਂ ਲੈਣ ਜਾ ਰਹੇ ਪੰਜਾਬੀ ਨੌਜਵਾਨ ਦਾ ਦਰਿਦਿਆਂ ਵਲੋਂ ਚਾਕੂ ਮਾਰ ਕੀਤਾ ਕਤਲ
ByadminNovember 24, 2022Comments Off on ਕੈਨੇਡਾ ਚ ਛੋਟੇ ਭਰਾ ਨੂੰ ਸਕੂਲ ਤੋਂ ਲੈਣ ਜਾ ਰਹੇ ਪੰਜਾਬੀ ਨੌਜਵਾਨ ਦਾ ਦਰਿਦਿਆਂ ਵਲੋਂ ਚਾਕੂ ਮਾਰ ਕੀਤਾ ਕਤਲ
Previous Postਸ਼ਖ਼ਸ ਨੇ ਸ਼ਮਸ਼ਾਨਘਾਟ ’ਚ ਮਨਾਇਆ ਆਪਣਾ ਜਨਮ ਦਿਨ, ਵਜ੍ਹਾ ਹੈ ਖ਼ਾਸ
Next Postਦੁਨੀਆ ਦੇ ਇਨ੍ਹਾਂ 5 ਦੇਸ਼ਾਂ ਚ ਨਹੀਂ ਹੈ ਏਅਰਪੋਰਟ ! ਲੋਕਾਂ ਇੰਝ ਕਰਦੇ ਹਨ ਹਵਾਈ ਸਫ਼ਰ