ਆਈ ਤਾਜ਼ਾ ਵੱਡੀ ਖਬਰ
ਦੁਨੀਆ ਜਿੱਥੇ ਪਹਿਲਾਂ ਕਰੋਨਾ ਵਰਗੀ ਭਿਆਨਕ ਮਹਾਮਾਰੀ ਅਤੇ ਹੋਰ ਗੰਭੀਰ ਸਮੱਸਿਆਵਾਂ ਤੋਂ ਜੂਝ ਰਹੀ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਮੁਸ਼ਕਲਾਂ ਲੋਕਾਂ ਨੂੰ ਹੋਰ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਕਰ ਦਿੰਦੀਆਂ ਹਨ। ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਸਰਕਾਰਾਂ ਵੱਲੋਂ ਸਖਤ ਆਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਦੇਸ਼ ਅਤੇ ਲੋਕਾਂ ਦੀ ਰੱਖਿਆ ਕੀਤੀ ਜਾ ਸਕੇ। ਪਰ ਹਰ ਸਮਾਜ ਵਿਚ ਅਜਿਹੇ ਗੈਰ-ਸਮਾਜਿਕ ਅਨਸਰ ਹੁੰਦੇ ਹਨ ਜਿਨ੍ਹਾਂ ਵੱਲੋਂ ਦੇਸ਼ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਵਿਦੇਸ਼ਾਂ ਤੋਂ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।
ਹੁਣ ਕੈਨੇਡਾ ਵਿੱਚ ਦਰਿੰਦੇ ਵੱਲੋਂ ਚਾਕੂ ਨਾਲ 10 ਲੋਕਾਂ ਦਾ ਕਤਲ ਕੀਤਾ ਗਿਆ ਹੈ ਜਿੱਥੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੀ ਦੁੱਖ ਸਾਂਝਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੈਨੇਡਾ ਦੇ ਸੂਬੇ ਸਸਕੈਚਵੈਨ ਤੋਂ ਸਾਹਮਣੇ ਆਈ ਹੈ। ਜਿੱਥੇ 10 ਲੋਕਾਂ ਨੂੰ ਚਾਕੂ ਨਾਲ ਹਮਲਾ ਕਰਕੇ ਇਕ ਦਰਿੰਦੇ ਵੱਲੋਂ ਮੌਤ ਦੇ ਘਾਟ ਉਤਾਰਿਆ ਗਿਆ ਹੈ ਅਤੇ ਇਸ ਹਮਲੇ ਦੇ ਵਿਚ ਜਿੱਥੇ 10 ਲੋਕਾਂ ਦੀ ਮੌਤ ਹੋਈ ਹੈ ਉਥੇ ਹੀ 15 ਦੇ ਲੋਕ ਗੰਭੀਰ ਜ਼ਖਮੀ ਹੋਏ ਹਨ। ਦਿਲ ਨੂੰ ਝੰਜੋੜਨ ਵਾਲੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਜਖ਼ਮੀਆਂ ਨੂੰ ਵੱਖ ਵੱਖ ਹਸਪਤਾਲਾਂ ਚ ਦਾਖਲ ਕਰਵਾਇਆ ਗਿਆ ਹੈ ਉਥੇ ਹੀ ਇਕ ਵਿਦੇਸ਼ੀ ਭਾਈਚਾਰੇ ਜੇਮਸ ਸਮਿੱਥ ਫ਼ਸਟ ਨੇਸ਼ਨ ਦੇ ਉੱਪਰ ਇਹ ਹਮਲਾ ਹੋਇਆ ਹੈ। ਕੈਨੇਡਾ ਦੇ ਵਿੱਚ ਰਹਿਣ ਵਾਲੇ ਇਹ 3400 ਨਿਵਾਸੀ ਜਿੱਥੇ ਇਸ ਸੂਬੇ ਦੇ ਵਿੱਚ ਮੱਛੀ ਫੜਨ ਦਾ ਕੰਮ, ਸ਼ਿਕਾਰ ਅਤੇ ਖੇਤੀਬਾੜੀ ਦਾ ਕੰਮ ਕਰਦੇ ਹਨ।
ਉੱਥੇ ਹੀ ਇਨ੍ਹਾਂ ਲੋਕਾਂ ਦੇ ਉਪਰ ਚਾਕੂ ਨਾਲ ਹਮਲਾ ਕੀਤਾ ਗਿਆ ਹੈ। ਪੁਲਿਸ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਕੁਝ ਸ਼ੱਕੀ ਵਿਅਕਤੀਆਂ ਵੱਲੋਂ ਕੀਤਾ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਵਾਸਤੇ ਲੋਕਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਇਨ੍ਹਾਂ ਸ਼ੱਕੀ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਹਮਲਾ ਕੀਤਾ ਗਿਆ ਹੈ।
ਤਾਜਾ ਜਾਣਕਾਰੀ