BREAKING NEWS
Search

ਕੈਨੇਡਾ ਚ ਨੌਜਵਾਨ ਪੰਜਾਬੀ ਮੁੰਡੇ ਦੀ ਹੋਈ ਇਸ ਤਰਾਂ ਅਚਾਨਕ ਮੌਤ , 1 ਸਾਲ ਪਹਿਲਾਂ ਗਿਆ ਸੀ ਵਿਦੇਸ਼

ਆਈ ਤਾਜਾ ਵੱਡੀ ਖਬਰ 

ਪੰਜਾਬ ਤੋਂ ਹਰ ਸਾਲ ਵੱਡੀ ਗਿਣਤੀ ਦੇ ਵਿੱਚ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਆਪਣੇ ਸੁਨਹਿਰੀ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ l ਜਿੱਥੇ ਜਾ ਕੇ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ l ਵਿਦੇਸ਼ੀ ਧਰਤੀ ਤੇ ਕਈ ਵਾਰ ਉਹਨਾਂ ਦੇ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਕਾਰਨ ਉਨਾਂ ਦੀ ਜਾਨ ਤੱਕ ਚਲੀ ਜਾਂਦੀ ਹੈ l ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਕੈਨੇਡਾ ਗਏ ਪੰਜਾਬੀ ਮੁੰਡੇ ਦੀ ਅਚਾਨਕ ਮੌਤ ਹੋ ਗਈ l ਜਿਸ ਕਾਰਨ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ।

ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਇੱਕ ਸਾਲ ਪਹਿਲਾਂ ਹੀ ਆਪਣੇ ਸੁਨਹਿਰੇ ਭਵਿੱਖ ਦੀ ਤਲਾਸ਼ ਵਿੱਚ ਕੈਨੇਡਾ ਗਿਆ ਸੀ, ਜਿੱਥੇ ਉਸ ਨਾਲ ਅਜਿਹਾ ਭਾਣਾ ਵਾਪਰ ਗਿਆ ਕਿ ਉਸਦੀ ਮੌਤ ਹੋ ਗਈ l ਦਰਅਸਲ ਕੈਲਗਰੀ ‘ਚ ਇੱਕ ਪੰਜਾਬੀ ਨੌਜਵਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ l ਮ੍ਰਿਤਕ ਦੀ ਪਛਾਣ ਪੁਨੀਤ ਸ਼ਰਮਾ ਵਜੋਂ ਹੋਈ ਹੈ। ਪੁਨੀਤ ਸ਼ਰਮਾ ਨਵਾਂ ਸ਼ਹਿਰ ਦੇ ਮੁਕੰਦਪੁਰ ਦਾ ਰਹਿਣ ਵਾਲਾ ਸੀ। ਉਹ ਇੱਕ ਸਾਲ ਪਹਿਲਾਂ ਹੀ ਭਰਾ ਕੋਲ ਵਿਦੇਸ਼ ਗਿਆ ਸੀ l ਪਰ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਵਿਦੇਸ਼ੀ ਧਰਤੀ ਤੇ ਉਸਦੀ ਮੌਤ ਹੋ ਜਾਵੇਗੀ।

ਦੱਸਿਆ ਜਾ ਰਿਹਾ ਹੈ ਕਿ ਪੁਨੀਤ ਸ਼ਰਮਾ ਨਵਾਂ ਸ਼ਹਿਰ ਦੇ ਮੁਕੰਦਪੁਰ ਦਾ ਰਹਿਣ ਵਾਲਾ ਸੀ ਜਿਹੜਾ ਇੱਕ ਸਾਲ ਪਹਿਲਾਂ ਆਪਣੇ ਭਰਾ ਸਾਹਿਲ ਸ਼ਰਮਾ ਦੇ ਕੋਲ ਕੈਨੇਡਾ ਗਿਆ ਸੀ, ਸਾਹਿਲ ਸ਼ਰਮਾ ਬਾਹਰ ਕਿਤੇ ਕੰਮ ਗਿਆ ਹੋਇਆ ਸੀ। ਪਰ ਪੁਨੀਤ ਸ਼ਰਮਾ ਘਰ ਵਿੱਚ ਇਕੱਲਾ ਸੀ ਤੇ ਜਦੋਂ ਸਾਹਿਲ ਘਰੇ ਵਾਪਸ ਆਇਆ ਤਾਂ, ਪੁਨੀਤ ਸ਼ਰਮਾ ਗੇਟ ਨਹੀਂ ਖੋਲ ਰਿਹਾ ਸੀ, ਉਸ ਵੱਲੋਂ ਬਾਰ-ਬਾਰ ਗੇਟ ਖੜਕਾਇਆ ਗਿਆ l

ਪਰ ਜਦੋਂ ਕੁੰਡਾ ਨਹੀਂ ਖੋਲਿਆ, ਤਾਂ ਉਸਨੇ ਕਿਸੇ ਤਰੀਕੇ ਕੁੰਡਾ ਖੁਲਵਾਇਆ, ਤੇ ਜਦੋਂ ਅੰਦਰ ਜਾ ਕੇ ਉਸਨੇ ਵੇਖਿਆ ਤਾਂ ਉਸ ਦੇ ਹੋਸ਼ ਉੱਡ ਗਏ, ਕਿਉਂਕਿ ਪੁਨੀਤ ਦੀ ਲਾਸ਼ ਬਾਥਰੂਮ ਦੇ ਵਿੱਚ ਪਈ ਸੀ। ਜਿਸ ਤੋਂ ਬਾਅਦ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ l ਪੁਲਿਸ ਦੀ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।



error: Content is protected !!