BREAKING NEWS
Search

ਕੈਨੇਡਾ ਚ ਨੌਜਵਾਨ ਪੰਜਾਬੀ ਵਿਦਿਆਰਥੀ ਦਾ ਕੀਤੀ ਬੇਰਹਿਮੀ ਨਾਲ ਕਤਲ, ਪੁਲਿਸ ਨੇ ਦੋਸਤ ਨੂੰ ਕੀਤਾ ਗ੍ਰਿਫਤਾਰ

ਆਈ ਤਾਜ਼ਾ ਵੱਡੀ ਖਬਰ 

ਮਾਪਿਆਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ ਜਿੱਥੇ ਜਾ ਕੇ ਉਨ੍ਹਾਂ ਦੇ ਬੱਚੇ ਆਪਣੇ ਆਉਣ ਵਾਲੇ ਕੱਲ੍ਹ ਨੂੰ ਹੋਰ ਵੀ ਬੇਹਤਰ ਬਣਾ ਸਕਣ। ਪੰਜਾਬ ਵਿਚ ਵੱਧ ਰਹੀ ਬੇਰੋਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਨੂੰ ਦੇਖਦੇ ਹੋਏ ਹੀ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਦਾ ਫੈਸਲਾ ਕੀਤਾ ਜਾਂਦਾ ਹੈ ਜਿਸ ਵਾਸਤੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਲਗਾ ਦਿੱਤੀ ਜਾਂਦੀ ਹੈ। ਵਿਦੇਸ਼ਾਂ ਵਿੱਚ ਜਾ ਕੇ ਜਿੱਥੇ ਵਿਦਿਆਰਥੀਆਂ ਵੱਲੋਂ ਪੜ੍ਹਾਈ ਦੇ ਨਾਲ ਨਾਲ ਸਖ਼ਤ ਮਿਹਨਤ ਮੁਸ਼ੱਕਤ ਵੀ ਕੀਤੀ ਜਾਂਦੀ ਹੈ।

ਉੱਥੇ ਹੀ ਪਿਛਲੇ ਦੋ-ਤਿੰਨ ਸਾਲ ਤੋਂ ਲਗਾਤਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਹੋ ਰਹੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਮਾਪਿਆਂ ਦੇ ਦਿਲਾਂ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਡਰ ਪੈਦਾ ਕਰ ਦਿੱਤਾ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਦੇ ਬਰੈਂਪਟਨ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਵਿਦਿਆਰਥੀ ਦਾ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਉਂਦੇ ਹੀ ਸ਼ੋਕ ਦਾ ਮਾਹੌਲ ਪੈਦਾ ਹੋ ਗਿਆ ਹੈ।

ਪੰਜਾਬ ਦੇ ਬਲਾਚੌਰ ਦਾ ਰਹਿਣ ਵਾਲੇ ਨੌਜਵਾਨ ਦਾ ਜਿੱਥੇ ਇਕ ਫਾਰਮ ਹਾਊਸ ਵਿੱਚ ਕਤਲ ਕਰ ਦਿੱਤਾ ਗਿਆ ਹੈ ਉਥੇ ਹੀ ਇਸ ਅੰਤਰਰਾਸ਼ਟਰੀ ਵਿਦਿਆਰਥੀ ਦੇ ਕਤਲ ਦੇ ਦੋਸ਼ ਵਿੱਚ ਉਸ ਦੇ ਇੱਕ ਦੋਸਤ ਸੰਦੀਪ ਕੁਮਾਰ ਨੂੰ ਕੈਨੇਡਾ ਦੀ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਸ ਦੇ ਖਿਲਾਫ਼ ਚਾਰਜ ਵੀ ਲਗਾਏ ਗਏ ਹਨ। ਜਿਸ ਨੂੰ 2 ਸਤੰਬਰ ਨੂੰ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੈਨੇਡਾ ਵਿੱਚ ਇੱਕ ਹੋਰ 31 ਸਾਲਾ ਪੰਜਾਬੀ ਨੌਜਵਾਨ ਦੀ ਵੀ ਬਰੈਂਪਟਨ ਦੇ ਵਿਚ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ।

ਜਿਥੇ ਲਗਾਤਾਰ ਐਡਵਾਈਜ਼ਰੀ ਜਾਰੀ ਕੀਤੀ ਜਾਂਦੀ ਹੈ ਕਿ ਡੂੰਘੇ ਪਾਣੀ ਵਿੱਚ ਨਾ ਜਾਇਆ ਜਾਵੇ ਕਿਉਕਿ ਪਾਣੀ ਵਿੱਚ ਡੁੱਬਣ ਕਾਰਨ ਮੌਤਾਂ ਦੇ ਸਿਲਸਲੇ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਲਖਸ਼ਵੀਰ ਸਿੰਘ ਸੰਘੇੜਾ 31 ਸਾਲ ਦੀ ਨਦੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ।



error: Content is protected !!