ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਪੰਜਾਬੀ ਪਰਿਵਾਰ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਵਿਚ ਜਾ ਕੇ ਵਸੇ ਹੋਏ ਹਨ। ਜਿਨ੍ਹਾਂ ਨੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਭਾਰੀ ਮਿਹਨਤ ਮੁਸ਼ੱਕਤ ਕਰਕੇ ਆਪਣਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੈ ਅਤੇ ਬਹੁਤ ਸਾਰੇ ਪੰਜਾਬੀ ਅਜਿਹੇ ਵੀ ਹਨ ਜਿਨ੍ਹਾਂ ਨੇ ਭਾਰਤੀਆਂ ਦਾ ਮਾਣ ਵਧਾਇਆ ਹੈ। ਵਿਦੇਸ਼ਾਂ ਦੀ ਧਰਤੀ ਤੇ ਜਿਥੇ ਉਥੋਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ ਉਥੇ ਹੀ ਉੱਚ ਅਹੁਦਿਆਂ ਤੇ ਪਹੁੰਚ ਕੇ ਹੋਰ ਪੰਜਾਬੀ ਨੌਜਵਾਨਾਂ ਲਈ ਵੀ ਪ੍ਰੇਰਨਾ-ਸਰੋਤ ਦਾ ਕੰਮ ਕੀਤਾ ਹੈ। ਅਜਿਹੇ ਪੰਜਾਬੀ ਨੌਜਵਾਨਾਂ ਨਾਲ ਵਾਪਰਨ ਵਾਲੀਆ ਬਹੁਤ ਸਾਰੀਆਂ ਮੰਦਭਾਗੀਆਂ ਘਟਨਾਵਾਂ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ, ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ।
ਵਿਦੇਸ਼ਾਂ ਦੀ ਧਰਤੀ ਤੇ ਵਸਣ ਵਾਲੇ ਪੰਜਾਬੀਆਂ ਨਾਲ ਵਾਪਰਨ ਵਾਲੀਆ ਘਟਨਾਵਾਂ ਵਿੱਚ ਪਿਛਲੇ ਤਿੰਨ-ਚਾਰ ਸਾਲ ਤੋਂ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਕੈਨੇਡਾ ਵਿੱਚ ਪੰਜਾਬ ਪੁਲਿਸ ਅਧਿਕਾਰੀ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਕੈਨੇਡਾ ਦੇ ਅਲਬਰਟਾ ਸੂਬੇ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ 32 ਸਾਲਾ ਭਾਰਤੀ ਮੂਲ ਦੇ ਕਾਂਸਟੇਬਲ ਹਰਵਿੰਦਰ ਸਿੰਘ ਧਾਮੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ।
ਇਸ ਦੀ ਖਬਰ ਮਿਲਦੇ ਸਾਰ ਹੀ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ। ਦੱਸ ਦਈਏ ਕਿ ਸੋਮਵਾਰ ਨੂੰ ਵਾਪਰੇ ਸੜਕ ਹਾਦਸੇ ਵਿੱਚ ਹਰਵਿੰਦਰ ਸਿੰਘ ਧਾਮੀ ਜਿਥੇ ਇਸ ਹਾਦਸੇ ਦਾ ਸ਼ਿਕਾਰ ਹੋਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੀ ਡਿਊਟੀ ਤੇ ਤਾਇਨਾਤ ਸਨ ਅਤੇ ਇੱਕ ਸ਼ਿਕਾਇਤ ਮਿਲਣ ਤੋਂ ਬਾਅਦ ਸਵੇਰੇ ਦੋ ਵਜੇ ਦੇ ਕਰੀਬ ਉਸ ਜਗ੍ਹਾ ਤੇ ਪਹੁੰਚ ਰਹੇ ਸਨ।
ਰਸਤੇ ਵਿਚ ਜਾਂਦੇ ਹੋਏ ਗੱਡੀ ਦਾ ਅਚਾਨਕ ਸੰਤੁਲਨ ਵਿਗੜ ਗਿਆ, ਉਸ ਸਮੇਂ ਗੱਡੀ ਖੁਦ ਧਾਮੀ ਚਲਾ ਰਹੇ ਸਨ ਅਤੇ ਇਸ ਹਾਦਸੇ ਦਾ ਸ਼ਿਕਾਰ ਹੋਣ ਦੇ ਕਾਰਨ ਧਾਮੀ ਦੀ ਮੌਤ ਹੋ ਗਈ। ਡਿਊਟੀ ਦੌਰਾਨ ਧਾਮੀ ਦੀ ਜਾਨ ਜਾਣ ਤੇ ਜਿੱਥੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੀ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਧਾਮੀ ਦੇ ਜਾਣ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
Home ਤਾਜਾ ਜਾਣਕਾਰੀ ਕੈਨੇਡਾ ਚ ਪੰਜਾਬੀ ਪੁਲਿਸ ਅਧਿਕਾਰੀ ਦੀ ਹੋਈ ਭਿਆਨਕ ਹਾਦਸੇ ਦੌਰਾਨ ਮੌਤ, PM ਟਰੂਡੋ ਨੇ ਵੀ ਜਤਾਇਆ ਦੁੱਖ
ਤਾਜਾ ਜਾਣਕਾਰੀ